PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ
ਹਸਪਤਾਲ ਵਿੱਚੋਂ ਵੀਡਿਓ ਕਾਨਫਰੰਸਿੰਗ ਰਾਹੀਂ ਕਰਨਗੇ ਅਗਵਾਈ

ਚੰਡੀਗੜ੍ਹ, 7ਸਤੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਣ ਵਾਲੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ, ਜੋ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ ਕਿਉਂਕਿ ਉਹ ਅਜੇ ਵੀ ਹਸਪਤਾਲ ਵਿੱਚ ਦਾਖਲ ਹਨ ਅਤੇ ਪੂਰੀ ਤਰ੍ਹਾਂ ਠੀਕ ਨਹੀਂ ਹੋਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























