Punjab : ਪੁਲਿਸ ਰਿਮਾਂਡ ‘ਤੇ ‘ਆਪ’ ਵਿਧਾਇਕ ਦੀ ਵਿਗੜੀ ਤਬੀਅਤ, ਹਸਪਤਾਲ ਭਰਤੀ
ਚੰਡੀਗੜ੍ਹ, 8 ਸਤੰਬਰ 2025 (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਰਮਨ ਅਰੋੜਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਰਿਮਾਂਡ ਦੌਰਾਨ ਰਮਨ ਅਰੋੜਾ ਦੀ ਸਿਹਤ ਵਿਗੜ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ।
ਦੱਸ ਦਈਏ ਕਿ ਛਾਤੀ ਵਿੱਚ ਦਰਦ ਹੋਣ ਕਾਰਨ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਈ, ਜਿਸ ਤੋਂ ਬਾਅਦ ਜਲੰਧਰ ਦੇ ਸਿਵਲ ਹਸਪਤਾਲ ਉਨ੍ਹਾਂ ਨੂੰ ਚੈਕਅਪ ਲਈ ਲਿਜਾਇਆ ਗਿਆ, ਪਰ ਉੱਥੇ ਹਾਰਟ ਰੋਗ ਮਾਹਿਰ ਨਾ ਹੋਣ ਦੇ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਧਾਇਕ ਠੀਕ ਨਾ ਮਹਿਸੂਸ ਕਰਨ ਦੀ ਸ਼ਿਕਾਇਤ ਕਰ ਰਹੇ ਸਨ। ਜਿਸ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਹੈ। ਇੱਥੇ ਡਾਕਟਰ ਵੱਲੋਂ ਉਨ੍ਹਾਂ ਦੀ ਸਿਹਤ ਜਾਂਚ ਕੀਤੀ ਗਈ। ਫਿਲਹਾਲ ਡਾਕਟਰਾਂ ਵੱਲੋਂ ਕੋਈ ਵੀ ਬਿਮਾਰੀ ਸਪੱਸ਼ਟ ਨਹੀਂ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿੱਚ ਰੈਫਰ ਕੀਤਾ ਗਿਆ। ਕੁਝ ਟੈਸਟ ਲਿਖੇ ਗਏ ਹਨ ਜੋ ਵਿਧਾਇਕ ਦੇ ਕਰਵਾਏ ਜਾ ਰਹੇ ਹਨ। ਦੱਸ ਦਈਏ ਕਿ ਰਮਨ ਅਰੋੜਾ ਇੱਕ ਹੋਰ ਜਬਰਵਸੂਲੀ ਨਾਲ ਜੁੜੇ ਕੇਸ ਦੇ ਚਲਦੇ ਰਿਮਾਂਡ ‘ਤੇ ਹਨ, ਅਦਾਲਤ ਨੇ ਉਨ੍ਹਾਂ ਦਾ 3 ਦਿਨ ਦਾ ਰਿਮਾਂਡ ਵਧਾਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















