School Closed: ਪੰਜਾਬ ਦੇ ਇਸ ਜ਼ਿਲ੍ਹੇ ਦੇ 43 ਸਕੂਲ 10 ਸਤੰਬਰ ਤਕ ਰਹਿਣਗੇ ਬੰਦ, ਹੁਕਮ ਹੋਏ ਜਾਰੀ
– ਪੜ੍ਹੋ ਕਿਹੜੇ ਕਿਹੜੇ ਸਕੂਲਾਂ ‘ਚ ਹੋਈਆਂ ਛੁੱਟੀਆਂ
ਚੰਡੀਗੜ੍ਹ, 8 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਵਿੱਚ ਅੱਜ 12 ਦਿਨਾਂ ਬਾਅਦ ਸਕੂਲ – ਕਾਲਜ ਅੱਜ ਦੁਬਾਰਾ ਖੁੱਲ੍ਹ ਰਹੇ ਹਨ। ਹਾਲਾਂਕਿ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਦਿਅਕ ਸੰਸਥਾਵਾਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਜਾਰੀ ਹੁਕਮਾਂ ਮੁਤਾਬਕ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਮਿਤੀ 10.09.2025 ਤੱਕ ਲਈ ਬੰਦ ਰਹਿਣਗੇ ਜਦਕਿ ਕੇਵਲ 06 ਸਕੂਲਾਂ ਨੂੰ ਕੇਵਲ ਵਿਦਿਆਰਥੀਆਂ ਲਈ ਹੀ ਬੰਦ ਕੀਤਾ ਗਿਆ ਹੈ। ਇਨ੍ਹਾਂ ਸਕੂਲਾਂ ‘ਚ 3 ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਬਾਕੀ ਨਿਜੀ ਤੇ ਸਰਕਾਰੀ ਸਕੂਲ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਖੁੱਲ੍ਹਣਗੇ।

ਦੱਸ ਦਈਏ ਕਿ ਸਕੂਲਾਂ ਦੀਆਂ ਸਥਿਤੀਆਂ ਦੀ ਸਮੀਖਿਆ ਕਰਨ ਲਈ ਪ੍ਰਿੰਸੀਪਲਾਂ ਦੀ ਜਿੰਮੇਵਾਰੀ ਹੋਵੇਗੀ। ਇਹ ਪੁਸ਼ਟੀ ਕਰਨ ਤੋਂ ਬਾਅਦ ਕਿ ਸਕੂਲ ਦੀ ਸਥਿਤੀ ਚੰਗੀ ਹੈ ਅਤੇ ਇਹ ਬੱਚਿਆਂ ਅਤੇ ਅਧਿਆਪਕਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ, ਸਾਰੇ ਸਕੂਲ ਆਪਣੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਭੇਜਣਗੇ। ਦੱਸ ਦਈਏ ਕਿ ਪੰਜਾਬ ਦੇ 1900 ਤੋਂ ਵੱਧ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹਨ। ਹੁਣ ਤੱਕ 12 ਜ਼ਿਲ੍ਹਿਆਂ ਵਿੱਚ 46 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























