Nepal Protest : ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਦਿੱਤਾ ਅਸਤੀਫਾ
MEA ਵੱਲੋਂ ਭਾਰਤੀ ਨਾਗਰਿਕਾਂ ਨੂੰ Alert ਰਹਿਣ ਦੀ ਸਲਾਹ
ਯਾਤਰਾ ਐਡਵਾਇਜ਼ਰੀ ਵੀ ਜਾਰੀ
ਨੇਪਾਲ, 9 ਸਤੰਬਰ 2025 (ਵਿਸ਼ਵ ਵਾਰਤਾ): ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੀਤੇ ਕੱਲ੍ਹ ਤੋਂ ਹੀ ਪ੍ਰਦਰਸ਼ਨਕਾਰੀ (Nepal Protest) ਅਤੇ ਵਿਰੋਧੀ ਆਗੂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਓਲੀ ਸਿਰਫ਼ 1 ਸਾਲ ਅਤੇ 2 ਮਹੀਨੇ ਹੀ ਅਹੁਦੇ ‘ਤੇ ਰਹਿ ਸਕੇ। ਉਹ 15 ਜੁਲਾਈ 2024 ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਸਨ।
ਦੱਸ ਦਈਏ ਕਿ ਨੇਪਾਲ ਵਿੱਚ ਸੋਸ਼ਲ ਮੀਡੀਆ ‘ਤੇ ਪਾਬੰਦੀ ਵਿਰੁੱਧ ਨੌਜਵਾਨਾਂ ਵੱਲੋਂ ਲਗਾਤਾਰ ਦੂਜੇ ਦਿਨ ਵੀ ਵਿਰੋਧ ਪ੍ਰਦਰਸ਼ਨ ਜਾਰੀ (Nepal Protest) ਹੈ। ਹਾਲਾਂਕਿ, ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਅੱਗੇ ਝੁਕਦੇ ਹੋਏ, ਸਰਕਾਰ ਨੇ ਕਈ ਮਹੱਤਵਪੂਰਨ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਪਾਬੰਦੀ ਹਟਾਉਣ ਦਾ ਐਲਾਨ ਵੀ ਕੀਤਾ, ਪਰ ਪ੍ਰਦਰਸ਼ਨਕਾਰੀ ਸੜਕਾਂ ਤੋਂ ਹਟਣ ਲਈ ਤਿਆਰ ਨਹੀਂ ਹਨ।ਮੰਗਲਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਅਤੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਨਿੱਜੀ ਨਿਵਾਸ ਸਥਾਨਾਂ ਨੂੰ ਅੱਗ ਲਗਾ ਦਿੱਤੀ ਅਤੇ ਭੰਨਤੋੜ ਕੀਤੀ।ਇਸ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ, ਸ਼ੇਰ ਬਹਾਦਰ ਦੇਉਬਾ, ਕੱਲ੍ਹ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਰਮੇਸ਼ ਲੇਖਕ ਅਤੇ ਸੰਚਾਰ ਮੰਤਰੀ ਪ੍ਰਿਥਵੀ ਸੁੱਬਾ ਗੁਰੂੰਗ ਦੇ ਘਰਾਂ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ।
ਇਸ ਦੌਰਾਨ ਸਰਕਾਰ ਵਿੱਚ ਅਸਤੀਫ਼ਿਆਂ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ। ਹੁਣ ਤੱਕ 4 ਮੰਤਰੀ ਅਸਤੀਫ਼ਾ ਦੇ ਚੁੱਕੇ ਹਨ। ਇਨ੍ਹਾਂ ਵਿੱਚ ਗ੍ਰਹਿ ਮੰਤਰੀ ਰਮੇਸ਼ ਲੇਖਕ, ਖੇਤੀਬਾੜੀ ਮੰਤਰੀ ਰਾਮਨਾਥ ਅਧਿਕਾਰੀ, ਸਿਹਤ ਮੰਤਰੀ ਪ੍ਰਦੀਪ ਪੌਡੇਲ ਅਤੇ ਜਲ ਸਪਲਾਈ ਮੰਤਰੀ ਪ੍ਰਦੀਪ ਯਾਦਵ ਸ਼ਾਮਲ ਹਨ।
ਨੇਪਾਲ ਵਿੱਚ (Nepal Protest) ਬਣੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਨੇਪਾਲ ਵਿੱਚ ਭਾਰਤੀਆਂ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ। MEA ਨੇ ਨੇਪਾਲ ਵਿੱਚ ਮੌਜੂਦ ਭਾਰਤੀਆਂ ਨੂੰ ਸੁਚੇਤ ਰਹਿਣ, ਬੇਲੋੜੀ ਯਾਤਰਾ ਤੋਂ ਬਚਣ ਅਤੇ ਸਥਾਨਕ ਅਧਿਕਾਰੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਨੇਪਾਲ ਵਿੱਚ ਕਰਫਿਊ ਦੇ ਵਿਚਕਾਰ, ਯੇਤੀ ਏਅਰਲਾਈਨਜ਼ ਨੇ ਯਾਤਰੀਆਂ ਲਈ ਐਡਵਾਇਜ਼ਰੀ ਕੀਤੀ ਹੈ ਕਿ ਜੇਕਰ ਹਾਲਾਤ ਅਨੁਕੂਲ ਹੋਣ ਤਾਂ ਉਹ ਸਮੇਂ ਸਿਰ ਹਵਾਈ ਅੱਡੇ ‘ਤੇ ਪਹੁੰਚਣ। ਏਅਰਲਾਈਨ ਨੇ ਟਿਕਟ ਰੱਦ ਕਰਨ ਅਤੇ ਮੁੜ ਸ਼ਡਿਊਲਿੰਗ ਲਈ ਆਪਣੇ ਕਾਲ ਸੈਂਟਰ ਅਤੇ ਹਵਾਈ ਅੱਡੇ ਦੇ ਨੰਬਰ ਵੀ ਸਾਂਝੇ ਕੀਤੇ ਹਨ। ਕਾਲ ਸੈਂਟਰ: 01–5970074 , ਹਵਾਈ ਅੱਡਾ: 01–4113215, 4113207
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























