Punjab Murder : ਹੁਸ਼ਿਆਰਪੁਰ ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ
– 5 ਸਾਲਾਂ ਬੱਚੇ ਦਾ ਬੇਰਹਿਮੀ ਨਾਲ ਕਤਲ
– ਮੁਹੱਲਾ ਨਿਊ ਦੀਪ ਤੋਂ ਹੋਇਆ ਦੀ KIDNAP
ਹੁਸ਼ਿਆਰਪੁਰ, 10 ਸਤੰਬਰ 2025 (ਵਿਸ਼ਵ ਵਾਰਤਾ): ਹੁਸ਼ਿਆਰਪੁਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇੱਕ 5 ਸਾਲ ਦੇ ਮਾਸੂਮ ਬੱਚੇ ਨੂੰ ਅਗਵਾ ਕਰਕੇ ਬੇਰਹਿਮੀ ਨਾਲ ਕਤਲ ਕਰ (Punjab Murder) ਦਿੱਤਾ ਗਿਆ। ਦੱਸ ਦਈਏ ਕਿ ਮੰਗਲਵਾਰ ਦੇਰ ਸ਼ਾਮ ਨੂੰ ਮੁਹੱਲਾ ਨਿਊ ਦੀਪ ਨਗਰ ਇਲਾਕੇ ਵਿੱਚ ਇੱਕ 5 ਸਾਲ ਦੇ ਮਾਸੂਮ ਬੱਚੇ ਨੂੰ ਪਹਿਲਾਂ ਅਗਵਾ ਕਰ ਲਿਆ ਗਿਆ। ਫਿਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਸ਼ਮਸ਼ਾਨਘਾਟ ਵਿੱਚ ਸੁੱਟ ਦਿੱਤਾ ਗਿਆ। ਇਸ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 5 ਸਾਲਾਂ ਮ੍ਰਿਤਕ ਬੱਚੇ ਦਾ ਨਾਮ ਬਿੱਲਾ ਹੈ, ਉਸਦਾ ਪਿਤਾ ਮੋਨੂੰ ਪੇਂਟਰ ਦਾ ਕੰਮ ਕਰਦਾ ਹੈ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ ਸਕੂਟਰ ਸਵਾਰ ਇੱਕ ਵਿਅਕਤੀ ਮਾਸੂਮ ਬੱਚੇ ਨੂੰ ਚਾਕਲੇਟ ਦਾ ਲਾਲਚ ਦੇ ਕੇ ਲੈ ਗਿਆ। ਜਦੋਂ ਬੱਚਾ ਕਾਫ਼ੀ ਦੇਰ ਤੱਕ ਵਾਪਸ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ। ਜਦੋਂ ਨੇੜਲੀਆਂ ਗਲੀਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ, ਤਾਂ ਦੋਸ਼ੀ ਬੱਚੇ ਨੂੰ ਸਕੂਟਰ ‘ਤੇ ਬਿਠਾ ਕੇ ਲਿਜਾਂਦਾ ਦੇਖਿਆ ਗਿਆ। ਇਸ ਫੁਟੇਜ ਨੇ ਪੁਲਿਸ ਨੂੰ ਦੋਸ਼ੀ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਬੁੱਧਵਾਰ ਸਵੇਰੇ ਲਗਭਗ 10 ਵਜੇ, ਪੁਲਿਸ ਨੂੰ ਬਿੱਲਾ ਦੀ ਲਾਸ਼ ਸ਼ਮਸ਼ਾਨਘਾਟ ਤੋਂ ਮਿਲੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























