PUNJAB : ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਉੱਚ ਪੱਧਰੀ ਮੀਟਿੰਗ ਦੀ ਅਗਵਾਈ
ਮੀਟਿੰਗ ਵਿੱਚ ਡਿਪਟੀ ਕਮਿਸ਼ਨਰਾਂ ਸਮੇਤ ਹੋਰ ਉੱਚ ਅਧਿਕਾਰੀ ਹੋਣਗੇ ਸ਼ਾਮਲ

ਚੰਡੀਗੜ੍ਹ, 12ਸਤੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੇ ਮੱਦੇਨਜ਼ਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਅੱਜ(ਸ਼ੁੱਕਰਵਾਰ ਨੂੰ) ਆਪਣੀ ਰਿਹਾਇਸ਼ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਮਾਨ ਅੱਜ 12 ਸਤੰਬਰ ਨੂੰ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ, ਰਾਹਤ, ਬਚਾਅ ਅਤੇ ਮੁੜ ਵਸੇਬੇ ਦੇ ਯਤਨਾਂ ‘ਚ ਤੇਜ਼ੀ ਲਿਆਉਣ ਸਬੰਧੀ ਮੀਟਿੰਗ ਕਰਨਗੇ।
ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ ਮੀਟਿੰਗ ਕਰਾਂਗਾ। ਜਿਸ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀਡੀਓ ਕਾਨਫਰੰਸ ਦੇ ਜ਼ਰੀਏ ਅਤੇ ਸੈਕਟਰੀ ਤੇ ਚੀਫ ਸੈਕਟਰੀ ਸਾਹਿਬਾਨ ਮੇਰੀ ਚੰਡੀਗੜ੍ਹ ਰਿਹਾਇਸ਼ 'ਤੇ ਪਹੁੰਚ ਕੇ ਮੀਟਿੰਗ 'ਚ ਹਿੱਸਾ ਲੈਣਗੇ। ਮੀਟਿੰਗ 'ਚ ਲੋਕਾਂ ਨੂੰ ਮਿਲਣ ਵਾਲੀਆਂ ਮੈਡੀਕਲ…
— Bhagwant Mann (@BhagwantMann) September 11, 2025
ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ, ਜਦੋਂ ਕਿ ਸਕੱਤਰ ਅਤੇ ਮੁੱਖ ਸਕੱਤਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਿੱਜੀ ਤੌਰ ‘ਤੇ ਮੀਟਿੰਗ ‘ਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਡਾਕਟਰੀ ਸਹੂਲਤਾਂ, ਮੁਆਵਜ਼ਾ ਅਤੇ ਹੜ੍ਹ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਆਦਿ ਠੋਸ ਉਪਰਾਲਿਆਂ ‘ਤੇ ਚਰਚਾ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























