Kangana Defamation Case: ਕੰਗਨਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਪੜ੍ਹੋ ਪੂਰੀ ਖਬਰ
ਚੰਡੀਗੜ੍ਹ, 12 ਸਤੰਬਰ 2025 (ਵਿਸ਼ਵ ਵਾਰਤਾ) – ਅੱਜ 12 ਸਤੰਬਰ ਨੂੰ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਪਟੀਸ਼ਨ (Kangana Defamation Case) ’ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਹ ਮਾਮਲਾ 2020-21 ’ਚ ਹੋਏ ਕਿਸਾਨਾਂ ਦੇ ਪ੍ਰਦਰਸ਼ਨ ਦੇ ਸਬੰਧ ’ਚ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦਾ ਹੈ। ਇਸ ਮੈਲੇ ‘ਚ ਕੰਗਨਾ ਨੇ ਉਸ ਖਿਲਾਫ ਦਰਜ ਮਾਮਲੇ ਨੂੰ ਰੱਦ ਕਰਨ ਨੂੰ ਲੈ ਕੇ ਹਾਈ ਕੋਰਟ ਵੱਲੋਂ ਇਨਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ।

ਕੰਗਨਾ ਨੇ ਮਾਣਹਾਨੀ (Kangana Defamation Case) ਦੇ ਉਸ ਮਾਮਲੇ ਨੂੰ ਚੁਣੌਤੀ ਦਿੱਤੀ ਹੈ, ਜੋ ਉਨ੍ਹਾਂ ਦੇ ਉਸ ਰੀ-ਟਵੀਟ ਤੋਂ ਪੈਦਾ ਹੋਇਆ ਹੈ, ਜਿਸ ’ਚ ਹੁਣ ਰੱਦ ਹੋ ਚੁੱਕੇ ਖੇਤੀਬਾੜੀ ਕਾਨੂੰਨਾਂ ਖਿਲਾਫ 2020-21 ਦੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਇਕ ਮਹਿਲਾ ਪ੍ਰਦਰਸ਼ਨਕਾਰੀ ਬਾਰੇ ਉਨ੍ਹਾਂ ਦੀ ਆਪਣੀ ਟਿੱਪਣੀ ਸ਼ਾਮਲ ਸੀ।

ਇਹ ਸ਼ਿਕਾਇਤ ਮਹਿੰਦਰ ਕੌਰ (73) ਨੇ 2021 ’ਚ ਦਰਜ ਕਰਵਾਈ ਸੀ, ਜੋ ਪੰਜਾਬ ਦੇ ਬਠਿੰਡਾ ਜ਼ਿਲੇ ਦੀ ਰਹਿਣ ਵਾਲੀ ਹੈ। ਮਹਿੰਦਰ ਕੌਰ ਦੀ ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਕੰਗਨਾ ਨੇ ਇਕ ਰੀ-ਟਵੀਟ ’ਚ ਉਨ੍ਹਾਂ ਖਿਲਾਫ ‘ਝੂਠੇ ਦੋਸ਼’ ਅਤੇ ਟਿੱਪਣੀਆਂ ਕੀਤੀਆਂ ਅਤੇ ਕਿਹਾ ਕਿ ਉਹ ਉਹੀ ‘ਦਾਦੀ ਭਾਵ ਬਿਲਕਿਸ ਬਾਨੋ ਹੈ, ਜੋ ਸ਼ਾਹੀਨ ਬਾਗ ’ਚ ਹੋਏ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























