Big Breaking : ਦਿੱਲੀ ਹਾਈ ਕੋਰਟ ਨੂੰ ਬੰਬ ਦੀ ਧਮਕੀ
ਮੌਕੇ ‘ਤੇ ਪੁੱਜੀ ਪੁਲਿਸ, ਮਾਮਲੇ ਦੀ ਜਾਂਚ ਜਾਰੀ
ਨਵੀ ਦਿੱਲੀ, 12 ਸਤੰਬਰ 2025 (ਵਿਸ਼ਵ ਵਾਰਤਾ): ਦਿੱਲੀ ਹਾਈ ਕੋਰਟ ਨੂੰ ਬੰਬ ਦੀ ਧਮਕੀ (Big Breaking) ਮਿਲੀ ਹੈ। ਮੁਢਲੀ ਜਾਣਕਾਰੀ ਅਨੁਸਾਰ ਇਕ ਈਮੇਲ ਰਾਹੀਂ ਦਿੱਲੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਕਈ ਬੈਂਚਾਂ ਨੇ ਸੁਣਵਾਈ ਰੋਕ ਦਿੱਤੀ ਅਤੇ ਉੱਠ ਗਏ। ਅਦਾਲਤ ਪਰਿਸਰ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਜਿਵੇਂ ਹੀ ਪੁਲਿਸ ਨੂੰ ਇਸ ਧਮਕੀ ਦੀ ਖ਼ਬਰ ਮਿਲੀ, ਉਹ ਤੁਰੰਤ ਮੌਕੇ ‘ਤੇ ਪਹੁੰਚ ਗਈ।

ਸੁਰੱਖਿਆ ਏਜੰਸੀਆਂ ਵੱਲੋਂ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੰਬ ਸਕੁਐਡ ਨੂੰ ਵੀ ਮੌਕੇ ‘ਤੇ ਭੇਜਿਆ ਗਿਆ ਹੈ। ਪੁਲਿਸ ਫਿਲਹਾਲ ਉਸ ਈਮੇਲ ਦੇ ਆਈਪੀ ਐਡਰੈੱਸ ਦੀ ਮਦਦ ਨਾਲ ਦੋਸ਼ੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਧਮਕੀ ਕਿੱਥੋਂ ਆਈ ਅਤੇ ਇਸ ਧਮਕੀ ਦੇ ਪਿੱਛੇ ਕੌਣ ਲੋਕ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























