BCCI : ਹੁਣ ਸਚਿਨ ਤੇਂਦੁਲਕਰ ਬਣਨਗੇ ਬੀਸੀਸੀਆਈ ਦੇ ਨਵੇਂ ਪ੍ਰਧਾਨ! ਮਾਸਟਰ ਬਲਾਸਟਰ ਨੇ ਖੁਦ ਕੀਤਾ ਵੱਡਾ ਖੁਲਾਸਾ
– ਰੋਜਰ ਬਿੰਨੀ ਨੇ ਦਿੱਤਾ ਸੀ ਅਸਤੀਫਾ
ਨਵੀ ਦਿੱਲੀ, 12 ਸਤੰਬਰ 2025 (ਵਿਸ਼ਵ ਵਾਰਤਾ): ਬੀਸੀਸੀਆਈ ਪ੍ਰਧਾਨ ਰੋਜਰ ਬਿੰਨੀ ਨੇ 70 ਸਾਲ ਦੇ ਹੋਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਬੀਸੀਸੀਆਈ ਸੰਵਿਧਾਨ ਕਿਸੇ ਵੀ ਅਧਿਕਾਰੀ ਨੂੰ 70 ਸਾਲ ਦੀ ਉਮਰ ਤੋਂ ਵੱਧ ਦੇ ਹੋਣ ‘ਤੇ ਅਹੁਦਾ ਸੰਭਾਲਣ ਦੀ ਆਗਿਆ ਨਹੀਂ ਦਿੰਦਾ।
ਮਹਾਨ ਬੱਲੇਬਾਜ਼ ਅਤੇ ਸਾਬਕਾ ਭਾਰਤੀ ਕਪਤਾਨ ਸਚਿਨ ਤੇਂਦੁਲਕਰ ਨੇ ਵੀਰਵਾਰ ਨੂੰ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਕਿ ਉਹ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਅਗਲੇ ਪ੍ਰਧਾਨ ਬਣਨ ਦੀ ਦੌੜ ਵਿੱਚ ਹਨ। ਉਨ੍ਹਾਂ ਦੀ ਮੈਨੇਜਮੈਂਟ ਫਰਮ ਨੇ ਅਜਿਹੀਆਂ ਸਾਰੀਆਂ ਗੱਲਾਂ ਨੂੰ ‘ਬੇਬੁਨਿਆਦ’ ਦੱਸਿਆ। ਤੇਂਦੁਲਕਰ ਦੀ ਮੈਨੇਜਮੈਂਟ ਫਰਮ ਨੇ ਉਨ੍ਹਾਂ ਵੱਲੋਂ ਇੱਕ ਬਿਆਨ ਜਾਰੀ ਕਰਕੇ ਇਨ੍ਹਾਂ ਸਾਰੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ।
ਕੰਪਨੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, “ਸਾਡੇ ਧਿਆਨ ਵਿੱਚ ਆਇਆ ਹੈ ਕਿ ਸਚਿਨ ਤੇਂਦੁਲਕਰ ਦੇ ਨਾਮ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਦੇ ਅਹੁਦੇ ਲਈ ਵਿਚਾਰੇ ਜਾਣ ਜਾਂ ਨਾਮਜ਼ਦ ਕੀਤੇ ਜਾਣ ਬਾਰੇ ਕੁਝ ਖ਼ਬਰਾਂ ਅਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।” ਕੰਪਨੀ ਨੇ ਕਿਹਾ, “ਅਸੀਂ ਸਪੱਸ਼ਟ ਤੌਰ ‘ਤੇ ਦੱਸਣਾ ਚਾਹੁੰਦੇ ਹਾਂ ਕਿ ਅਜਿਹਾ ਕੁਝ ਨਹੀਂ ਹੈ। ਅਸੀਂ ਸਾਰੀਆਂ ਸਬੰਧਤ ਧਿਰਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਬੇਬੁਨਿਆਦ ਅਟਕਲਾਂ ‘ਤੇ ਧਿਆਨ ਨਾ ਦੇਣ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























