Weather Update : ਪੰਜਾਬ ਵਿੱਚ ਅੱਜ ਹਲਕੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ)Weather Update : ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ (ਐਤਵਾਰ) ਹਲਕੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਮੌਸਮ ਵਿਭਾਗ ਅਨੁਸਾਰ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ, ਸੂਬਾ ਸਰਕਾਰ ਨੇ ਹੁਣ ਰਾਹਤ ਅਤੇ ਸਫਾਈ ਦੇ ਕੰਮ ਨੂੰ ਤੇਜ਼ ਕਰ ਦਿੱਤਾ ਹੈ। ਸਰਕਾਰੀ ਟੀਮਾਂ ਪਿੰਡ-ਪਿੰਡ ਜਾ ਕੇ ਸਫਾਈ ਮੁਹਿੰਮ ਸ਼ੁਰੂ ਕਰਨਗੀਆਂ, ਤਾਂ ਜੋ ਪਾਣੀ ਘਟਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ। ਸੂਬੇ ਵਿੱਚ ਜਨਜੀਵਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ, ਜਿੱਥੇ ਵੀ ਸਰਹੱਦ ‘ਤੇ ਨੁਕਸਾਨ ਹੋਇਆ ਹੈ, ਉੱਥੇ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਵਿੱਚ ਕੁਝ ਸੁਧਾਰ ਦੇਖਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























