Asia Cup : ਅੱਜ ਦਾ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਾਲੇ ; ਜਾਣੋ, ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਦਾ 6ਵਾਂ ਮੈਚ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਣ ਜਾ ਰਿਹਾ ਹੈ। ਮੈਚ ਰਾਤ 8:00 ਵਜੇ ਤੋਂ ਖੇਡਿਆ ਜਾਵੇਗਾ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਆਪਣਾ ਪਹਿਲਾ ਮੈਚ ਜਿੱਤਿਆ ਹੈ। ਅੱਜ ਦਾ ਮੈਚ ਜਿੱਤਣ ਵਾਲੀ ਟੀਮ ਲਗਭਗ ਯਕੀਨੀ ਤੌਰ ‘ਤੇ ਸੁਪਰ-4 ਵਿੱਚ ਪਹੁੰਚੇਗੀ। ਦੋਵੇਂ ਟੀਮਾਂ ਮੈਚ ਲਈ ਸਟੇਡੀਅਮ ਪਹੁੰਚ ਗਈਆਂ ਹਨ। ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਦੋਵਾਂ ਦੇਸ਼ਾਂ ਦੀਆਂ ਟੀਮਾਂ ਇੱਕ ਦੂਜੇ ਦੇ ਸਾਹਮਣੇ ਹੋਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























