Asia Cup : ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ ਜਾਰੀ ; ਪਾਵਰਪਲੇ ਦੇ ਅੰਦਰ ਭਾਰਤ ਨੇ ਗਵਾਈਆਂ 2 ਵਿਕਟਾਂ
ਜਾਣੋ, ਹੁਣ ਤੱਕ ਦੇ ਮੈਚ ਦਾ ਪੂਰਾ ਹਾਲ

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਦਾ 6ਵਾਂ ਮੈਚ ਭਾਰਤ ਤੇ ਪਾਕਿਸਤਾਨ ਵਿਚਾਲੇ ਜਾਰੀ ਹੈ। ਪਾਕਿਸਤਾਨ ਵਿਰੁੱਧ ਏਸ਼ੀਆ ਕੱਪ ਮੈਚ ਵਿੱਚ 128 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਵਾਲੀ ਭਾਰਤੀ ਟੀਮ ਨੇ ਪਾਵਰਪਲੇ ਦੇ ਅੰਦਰ ਹੀ 2 ਵਿਕਟਾਂ ਗੁਆ ਦਿੱਤੀਆਂ ਹਨ। ਭਾਰਤ ਦਾ ਸਕੋਰ 10 ਓਵਰਾਂ ਬਾਅਦ 88/2 ਹੈ। ਕਪਤਾਨ ਸੂਰਿਆ ਕੁਮਾਰ ਯਾਦਵ ਅਤੇ ਤਿਲਕ ਵਰਮਾ ਕ੍ਰੀਜ਼ ‘ਤੇ ਹਨ। ਇਸ ਤੋਂ ਪਹਿਲਾਂ ਸ਼ੁਭਮਨ ਗਿੱਲ 7 ਗੇਂਦਾਂ ‘ਤੇ 10 ਦੌੜਾਂ ਬਣਾ ਕੇ ਆਊਟ ਹੋਏ ਅਤੇ ਅਭਿਸ਼ੇਕ ਸ਼ਰਮਾ 13 ਗੇਂਦਾਂ ‘ਤੇ 31 ਦੌੜਾਂ ਬਣਾ ਕੇ ਆਊਟ ਹੋਏ। ਦੋਵੇਂ ਵਿਕਟਾਂ ਸੈਮ ਅਯੂਬ ਨੇ ਲਈਆਂ।
ਦੱਸ ਦਈਏ ਕਿ ਅੱਜ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨੀ ਟੀਮ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 127 ਦੌੜਾਂ ਬਣਾਈਆਂ ਹਨ। ਪਾਕਿਸਤਾਨ ਵੱਲੋਂ ਸਾਹਿਬਜ਼ਾਦਾ ਫਰਹਾਨ ਨੇ 40 ਅਤੇ ਸ਼ਾਹੀਨ ਸ਼ਾਹ ਅਫਰੀਦੀ ਨੇ 33 ਦੌੜਾਂ ਬਣਾਈਆਂ। ਭਾਰਤ ਲਈ ਕੁਲਦੀਪ ਯਾਦਵ ਨੇ ਤਿੰਨ ਵਿਕਟਾਂ ਲਈਆਂ। ਇਸ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























