BMW Accident : ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਦੀ ਸੜਕ ਹਾਦਸੇ ‘ਚ ਮੌਤ

ਦਿੱਲੀ, 15ਸਤੰਬਰ(ਵਿਸ਼ਵ ਵਾਰਤਾ) BMW Accident : ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਐਤਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਇਸ ਹਾਦਸਾ ਉਦੋਂ ਵਾਪਰਿਆ ਜਦੋਂ ਉਹ ਆਪਣੀ ਪਤਨੀ ਨਾਲ ਬੰਗਲਾ ਸਾਹਿਬ ਗੁਰਦੁਆਰੇ ਤੋਂ ਘਰ ਪਰਤ ਰਹੇ ਸਨ, ਤਾਂ ਧੌਲਾ ਕੂਆਂ ਵਿਖੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਤੇਜ਼ ਰਫ਼ਤਾਰ BMW ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਨ੍ਹਾਂ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਵਿੱਚ ਸ਼ਾਮਲ BMW ਕਾਰ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























