• Latest
  • Trending
PUNJAB ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

PUNJAB ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

42 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

44 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

45 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

47 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

49 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

51 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

69.57 ਕਰੋੜ ਰੁਪਏ ਦੀ ਟੈਕਸ ਧੋਖਾਧੜੀ ਲਈ 7 ਵਿਰੁੱਧ ਮਾਮਲਾ ਦਰਜ

September 15, 2025
in ਖਬਰਾਂ, ਪੰਜਾਬ
PUNJAB ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

PUNJAB ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

69.57 ਕਰੋੜ ਰੁਪਏ ਦੀ ਟੈਕਸ ਧੋਖਾਧੜੀ ਲਈ 7 ਵਿਰੁੱਧ ਮਾਮਲਾ ਦਰਜ

ਬਿਨਾਂ ਬਿੱਲ ਤੋਂ ਮਾਲ ਦੀ ਢੋਆ-ਢੁਆਈ ਕਰਨ ਵਾਲੇ ਦੋ ਪਾਸਰਾਂ ਵਿਰੁੱਧ ਵੀ ਐਫ.ਆਈ.ਆਰ ਦਰਜ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):- ਟੈਕਸ ਚੋਰੀ ਵਿਰੁੱਧ ਆਪਣੀ ਲੜਾਈ ਦੇ ਇੱਕ ਵੱਡੇ ਪੱਧਰ ‘ਤੇ ਤੇਜ਼ੀ ਨਾਲ ਵਧਦੇ ਹੋਏ, PUNJAB ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ 385 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਸਮੇਤ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ, ਜਿਸ ਰਾਹੀਂ 69.57 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ, ਵਿੱਚ ਸ਼ਾਮਲ 7 ਵਿਅਕਤੀਆਂ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਹਨ।

ਇਸ ਸਬੰਧੀ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 12 ਸਤੰਬਰ, 2025 ਨੂੰ ਦਰਜ ਕੀਤੀਆਂ ਗਈਆਂ ਐਫ.ਆਈ.ਆਰ ਵਿੱਚੋਂ ਪਹਿਲੀ ਮੈਸਰਜ਼ ਰਾਜਧਾਨੀ ਆਇਰਨ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ ਅਤੇ ਇਸਦੇ ਡਾਇਰੈਕਟਰਾਂ, ਮਨੀਸ਼ ਗਰਗ ਅਤੇ ਰਿਦਮ ਗਰਗ ਵਿਰੁੱਧ ਦਰਜ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਦੌਰਾਨ ਮੈਸਰਜ਼ ਮਹਾਲਕਸ਼ਮੀ ਟ੍ਰੇਡਰਜ਼ ਅਤੇ ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼ਿਜ਼ ਸਮੇਤ ਜਾਅਲੀ ਫਰਮਾਂ ਦੇ ਇੱਕ ਗੁੰਝਲਦਾਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਸਾਰੇ ਵੱਡੇ ਪੱਧਰ ‘ਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਅਤੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੀ ਗਲਤ ਵਰਤੋਂ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਘੋਸ਼ਿਤ ਵਪਾਰਕ ਸਥਾਨਾਂ ਦੀ ਭੌਤਿਕ ਤਸਦੀਕ ਤੋਂ ਪਤਾ ਲੱਗਾ ਹੈ ਕਿ ਉਹ ਜਾਂ ਤਾਂ ਬੰਦ ਸਨ ਜਾਂ ਮੌਜੂਦ ਨਹੀਂ ਸਨ, ਜਿਸ ਤੋਂ ਇੰਨ੍ਹਾ ਦੀਆਂ ਕਾਰਵਾਈਆਂ ਵਿੱਚ ਧੋਖਾਧੜੀ ਦੀ ਪੁਸ਼ਟੀ ਹੋਈ। ਉਨ੍ਹਾਂ ਕਿਹਾ ਕਿ ਇਸ ਫਰਮ ‘ਤੇ 310 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਦਾ ਮਾਮਲਾ ਹੈ, ਜਿਸਦੇ ਨਤੀਜੇ ਵਜੋਂ 55.93 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਫਤਿਹਗੜ੍ਹ ਸਾਹਿਬ ਕੋਲ ਐਫਆਈਆਰ ਦਰਜ ਕੀਤੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਹੋਰ ਕਾਰਵਾਈ ਵਿੱਚ, 9 ਸਤੰਬਰ, 2025 ਨੂੰ ਮੈਸਰਜ਼ ਕੇ. ਕੇ. ਇੰਡਸਟਰੀਜ਼ ਅਤੇ ਇਸਦੇ ਸਹਿਯੋਗੀਆਂ ਚੰਦਨ ਸਿੰਘ, ਅਮਨਦੀਪ ਸਿੰਘ ਅਤੇ ਮੁਕੇਸ਼ ਵਿਰੁੱਧ ਇੱਕ ਹੋਰ ਵੱਡੇ ਜਾਅਲੀ ਬਿਲਿੰਗ ਘੁਟਾਲੇ ਵਿੱਚ ਭੂਮਿਕਾ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਖੁਲਾਸਾ ਹੋਇਆ ਕਿ ਮੈਸਰਜ਼ ਕੇ. ਕੇ. ਇੰਡਸਟਰੀਜ਼ ਮਾਲ ਦੀ ਅਸਲ ਆਵਾਜਾਈ ਤੋਂ ਬਿਨਾਂ ਹੀ ਜਾਅਲੀ ਇਨਵੌਇਸ ਜਾਰੀ ਕਰ ਰਹੀ ਸੀ, ਜਿਸ ਨਾਲ ਲਾਭਪਾਤਰੀ ਫਰਮਾਂ ਨੂੰ ਗਲਤ ਤਰੀਕੇ ਨਾਲ ਆਈਟੀਸੀ ਪਾਸ ਕਰਨ ਅਤੇ ਪ੍ਰਾਪਤ ਕਰਨ ਵਿੱਚ ਮਦਦ ਮਿਲ ਰਹੀ ਸੀ। ਵਿੱਤ ਮੰਤਰੀ ਨੇ ਕਿਹਾ ਕਿ ਜਾਂਚਕਰਤਾਵਾਂ ਨੇ ਜੀਐਸਟੀ ਰਿਟਰਨਾਂ, ਈ-ਵੇਅ ਬਿੱਲ ਡੇਟਾ ਦੀ ਕਰਾਸ-ਵੈਰੀਫਾਈ ਕੀਤੀ, ਅਤੇ ਅਹਾਤੇ ਦੀ ਭੌਤਿਕ ਤਸਦੀਕ ਕੀਤੀ, ਜਿਸ ਨਾਲ ਲੈਣ-ਦੇਣ ਦੀ ਧੋਖਾਧੜੀ ਵਾਲੀ ਪ੍ਰਕਿਰਤੀ ਦਾ ਪਰਦਾਫਾਸ਼ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਇਹ ਫਰਮ 75 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਜੁੜੀ ਹੋਈ ਹੈ, ਜਿਸ ਸਦਕਾ 13.64 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ।

ਇਸ ਤੋਂ ਇਲਾਵਾ, 14 ਸਤੰਬਰ, 2025 ਨੂੰ ਬਠਿੰਡਾ ਵਿਖੇ ਦੀਪਕ ਸਿੰਗਲਾ ਅਤੇ ਵਿਵੇਕ ਸਿੰਗਲਾ ਵਿਰੁੱਧ ਐਫਆਈਆਰ ਨੰਬਰ 182 ਦਰਜ ਕੀਤੀ ਗਈ, ਦੋਵਾਂ ਦੀ ਪਛਾਣ ਬਠਿੰਡਾ ਖੇਤਰ ਵਿੱਚ ਲੋਹੇ ਅਤੇ ਸਟੀਲ ਦੇ ਸਾਮਾਨ ਦੇ ਪਾਸਰ ਵਜੋਂ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਬਿਨਾਂ ਹਿਸਾਬ-ਕਿਤਾਬ ਵਾਲੇ ਸਾਮਾਨ ਨੂੰ ਲੋੜੀਂਦੀ ਬਿਲਿੰਗ ਤੋਂ ਬਿਨਾਂ ਹੀ ਢੋਆ-ਢੁਆਈ ਵਿੱਚ ਸ਼ਾਮਲ ਸਨ, ਜਿਸ ਨਾਲ ਵੱਡੇ ਪੱਧਰ ‘ਤੇ ਟੈਕਸ ਚੋਰੀ ਕੀਤੀ ਗਈ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਗਿਆ।

ਇਨ੍ਹਾਂ ਐਫਆਈਆਰਜ਼ ਤੋਂ ਇਲਾਵਾ, ਕਰ ਵਿਭਾਗ ਨੇ ਆਪਣੀ ਫੀਲਡ-ਪੱਧਰੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਮੰਡੀ ਗੋਬਿੰਦਗੜ੍ਹ ਵਿਖੇ ਇੱਕ ਵਿਸ਼ੇਸ਼ ਤਿੰਨ ਦਿਨਾਂ ਚੈਕਿੰਗ ਮੁਹਿੰਮ ਦੌਰਾਨ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ (ਐਸਆਈਪੀਯੂ) ਨੇ ਤਸਦੀਕ ਲਈ 108 ਵਾਹਨਾਂ ਨੂੰ ਰੋਕਿਆ। ਇਨ੍ਹਾਂ ਵਿੱਚੋਂ 26 ਵਾਹਨਾਂ ਨੂੰ 50 ਲੱਖ ਰੁਪਏ ਦੇ ਜੁਰਮਾਨੇ ਲਾਏ ਜਾ ਚੁੱਕੇ ਹਨ ਅਤੇ ਬਾਕੀ ਵਾਹਨਾਂ ਬਾਰੇ ਕਾਰਵਾਈ ਅਜੇ ਵੀ ਜਾਰੀ ਹੈ। ਇਹ ਟੀਚਾਬੱਧ ਮੁਹਿੰਮ ਰਾਹੀਂ ਅਤੇ ਇਹ ਸਪਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਕਰ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਅਤੇ ਇਹ ਮੁਹਿੰਮ ਲੋਹਾ ਅਤੇ ਸਟੀਲ, ਸੀਮਿੰਟ ਅਤੇ ਆਟੋ ਪਾਰਟਸ ਵਰਗੇ ਖੇਤਰਾਂ ‘ਤੇ ਕੇਂਦ੍ਰਿਤ ਹੈ।

ਜਾਅਲੀ ਬਿਲਿੰਗ ਅਤੇ ਟੈਕਸ ਚੋਰੀ ਦੇ ਖ਼ਤਰੇ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਧੋਖਾਧੜੀ ਕਰਨ ਵਾਲੀਆਂ ਫਰਮਾਂ ਵਿਰੁੱਧ ਦਰਜ ਕੀਤੀਆਂ ਗਈਆਂ ਐਫਆਈਆਰਜ਼ ਅਤੇ ਵੱਡੇ ਪੱਧਰ ‘ਤੇ ਚੈਕਿੰਗ ਮੁਹਿੰਮਾਂ ਆਪਣੇ ਮਾਲੀਆ ਅਧਾਰ ਦੀ ਰੱਖਿਆ ਲਈ ਰਾਜ ਦੀ ਗੰਭੀਰਤਾ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਪੰਜਾਬ ਦੀ ਜ਼ੀਰੋ-ਟੌਲਰੈਂਸ ਪਹੁੰਚ ‘ਤੇ ਜ਼ੋਰ ਦਿੱਤਾ ਜਿਸ ਤਹਿਤ ਤਕਨਾਲੋਜੀ-ਅਧਾਰਤ ਨਿਗਰਾਨੀ ਨੂੰ ਜ਼ਮੀਨੀ ਪੱਧਰ ਦੀ ਇਨਫੋਰਸਮੈਂਟ ਲਈ ਵਰਤਿਆ ਜਾ ਰਿਹਾ ਹੈ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਇਨਫੋਰਸਮੈਂਟ ਕਾਰਵਾਈਆਂ ਹੋਰ ਵੀ ਤੀਬਰਤਾ ਨਾਲ ਜਾਰੀ ਰਹਿਣਗੀਆਂ ਤਾਂ ਜੋ ਅਸਲੀ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ, ਇਮਾਨਦਾਰ ਟੈਕਸਦਾਤਾਵਾਂ ਦੀ ਸੁਰੱਖਿਆ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਜਨਤਕ ਮਾਲੀਆ ਪੂਰੀ ਤਰ੍ਹਾਂ ਸੁਰੱਖਿਅਤ ਹੋਵੇ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

by Ranjit Singh
2 weeks ago
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 