Big Breaking ਕ੍ਰਿਕਟਰ ਯੁਵਰਾਜ ਸਿੰਘ ਅਤੇ ਰੌਬਿਨ ਉਥੱਪਾ ਨੂੰ ED ਨੇ ਭੇਜੇ ਨੋਟਿਸ
ਅਦਾਕਾਰ ਸੋਨੂੰ ਸੂਦ ਤੋਂ ਵੀ ਹੋਵੇਗੀ ਪੁੱਛਗਿੱਛ, ਪੜ੍ਹੋ ਪੂਰੀ ਖ਼ਬਰ
ਨਵੀ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੋ ਸਾਬਕਾ ਭਾਰਤੀ ਕ੍ਰਿਕਟਰਾਂ ਨੂੰ ਸੰਮਨ (Big Breaking) ਜਾਰੀ ਕੀਤੇ ਹਨ। ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਅਤੇ ਰੌਬਿਨ ਉਥੱਪਾ ਨੂੰ ਔਨਲਾਈਨ ਸੱਟੇਬਾਜ਼ੀ ਐਪ ਪ੍ਰਮੋਸ਼ਨ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੋਟਿਸ ਭੇਜੇ ਹਨ। ਉਥੱਪਾ ਨੂੰ 22 ਸਤੰਬਰ ਨੂੰ ਦਿੱਲੀ ਵਿੱਚ ਈਡੀ ਹੈੱਡਕੁਆਰਟਰ ਅਤੇ 23 ਸਤੰਬਰ ਨੂੰ ਯੁਵਰਾਜ ਨੂੰ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਈਡੀ ਇਸ ਮਾਮਲੇ ਵਿੱਚ ਪਹਿਲਾਂ ਹੀ ਸ਼ਿਖਰ ਧਵਨ, ਸੁਰੇਸ਼ ਰੈਨਾ ਅਤੇ ਹਰਭਜਨ ਸਿੰਘ ਤੋਂ ਪੁੱਛਗਿੱਛ ਕਰ ਚੁੱਕੀ ਹੈ। ਯੁਵਰਾਜ ਅਤੇ ਉਥੱਪਾ ਨੂੰ ਇੱਕ ਔਨਲਾਈਨ ਸੱਟੇਬਾਜ਼ੀ ਐਪ (1xBet) ਦੇ ਪ੍ਰਚਾਰ ਦੇ ਸਬੰਧ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਇਹ ਮੰਨਿਆ ਜਾ ਰਿਹਾ ਹੈ ਕਿ ਏਜੰਸੀ ਇਨ੍ਹਾਂ ਖਿਡਾਰੀਆਂ ਤੋਂ ਐਪ ਨਾਲ ਸਬੰਧਤ ਲੈਣ-ਦੇਣ ਅਤੇ ਸੰਭਾਵਿਤ ਆਰਥਿਕ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰੇਗੀ। ਈਡੀ ਦੀ ਜਾਂਚ ਇਸ ਵੇਲੇ ਸ਼ੁਰੂਆਤੀ ਪੜਾਅ ‘ਤੇ ਹੈ ਅਤੇ ਏਜੰਸੀ ਇਸ ਗੱਲ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਕੀ ਖਿਡਾਰੀਆਂ ਦੇ ਨਾਮ ਜਾਂ ਤਸਵੀਰ ਦੀ ਵਰਤੋਂ ਇਸ ਗੈਰ-ਕਾਨੂੰਨੀ ਐਪ ਦੇ ਪ੍ਰਚਾਰ ਵਿੱਚ ਕੀਤੀ ਗਈ ਸੀ ਜਾਂ ਕਿਸੇ ਹੋਰ ਤਰੀਕੇ ਨਾਲ। ਈਡੀ ਨੇ ਕਿਹਾ ਕਿ ਉਥੱਪਾ, ਯੁਵਰਾਜ ਸਿੰਘ ਅਤੇ ਅਦਾਕਾਰ ਸੋਨੂੰ ਸੂਦ ਨੂੰ ਅਗਲੇ ਹਫ਼ਤੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਉਨ੍ਹਾਂ ਦੇ ਬਿਆਨ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਦਰਜ ਕੀਤੇ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























