• Latest
  • Trending
Punjab: ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

Punjab: ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

8 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

2 hours ago
ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

2 hours ago
ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

3 hours ago
ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

3 hours ago
3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

3 hours ago
ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

4 hours ago
ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

4 hours ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

4 hours ago
IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

5 hours ago
Hindi News
English News
Sunday, May 17, 2026
No Result
View All Result
32 °c
Chandigarh
38 ° Mon
38 ° Tue
38 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

September 17, 2025
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

Punjab: ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ

ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ

View this post on Instagram

A post shared by Bhagwant Mann (@bhagwantmann1)

ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ):- Punjab ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।
ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸੂਬਾ ਇਕ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਿਆ ਹੈ ਜਿਸ ਨੂੰ ਸਾਡੀਆਂ ਪੀੜ੍ਹੀਆਂ ਕਦੇ ਵੀ ਭੁਲਾ ਨਹੀਂ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 3200 ਸਕੂਲ ਬਰਬਾਦ ਹੋ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1400 ਕਲੀਨਿਕ ਤੇ ਹਸਪਤਾਲ ਖੰਡਰ ਬਣ ਗਏ ਹਨ, 8500 ਕਿਲੋਮੀਟਰ ਸੜਕਾਂ ਦੀ ਹਾਲਤ ਬਦਤਰ ਹੋ ਗਈ ਅਤੇ 2500 ਪੁਲ ਢਹਿ ਗਏ। ਉਨ੍ਹਾਂ ਕਿਹਾ ਕਿ ਮੁਢਲੇ ਅਨੁਮਾਨਾਂ ਮੁਤਾਬਕ 13,800 ਕਰੋੜ ਰੁਪਏ ਦਾ ਘਾਟਾ ਪਿਆ ਹੈ ਜਦਕਿ ਨੁਕਸਾਨ ਇਸ ਤੋਂ ਵੀ ਕਿਤੇ ਵੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਹ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਭਿਆਨਕ ਦੁਖਾਂਤ ਹੈ, ਪਰ ਇਸ ਦੇ ਨਾਲ ਇਹ ਪੰਜਾਬ ਲਈ ਸਭ ਤੋਂ ਵੱਡੀ ਇਮਤਿਹਾਨ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਨੇ ਕਿਸੇ ਸੰਕਟ ਦਾ ਸਾਹਮਣਾ ਕੀਤਾ ਹੈ, ਪੰਜਾਬੀ ਕਦੇ ਸੰਕਟ ਦੇ ਸਾਹਮਣੇ ਝੁਕੇ ਨਹੀਂ ਸਗੋਂ ਹਮੇਸ਼ਾ ਚਟਾਨ ਵਾਂਗ ਹਿੱਕ ਤਾਣ ਕੇ ਖੜ੍ਹੇ ਹੋਏ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਦੌਰਾਨ ਵੀ ਨੌਜਵਾਨ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਲੋਕਾਂ ਨੂੰ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਕਿਵੇਂ ਗੁਰਦੁਆਰੇ, ਮੰਦਰ ਅਤੇ ਹੋਰ ਧਾਰਮਿਕ ਅਸਥਾਨ ਮਦਦ ਲਈ ਆਪਣੇ ਦਰਵਾਜ਼ੇ ਖੋਲ੍ਹ ਰਹੇ ਸਨ ਅਤੇ ਲੰਗਰ ਚਲਾ ਰਹੇ ਸਨ, ਕਿਵੇਂ ਪੂਰਾ ਪੰਜਾਬ ਮਾਲਾ ਦੇ ਮਣਕਿਆਂ ਵਾਂਗ ਇਕਜੁੱਟ ਹੋ ਕੇ ਪਰਿਵਾਰ ਵਾਂਗ ਖੜ੍ਹਾ ਹੋਇਆ। ਉਨ੍ਹਾਂ ਕਿਹਾ ਕਿ ਇਹੀ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਵਿਲੱਖਣਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਰਾਹਤ ਅਤੇ ਪੁਨਰਵਾਸ ਤੋਂ ਅੱਗੇ ਵਧਣ ਦਾ ਆ ਗਿਆ ਹੈ ਕਿਉਂਕਿ ਸਾਡੇ ਕਿਸਾਨਾਂ ਨੂੰ ਦੁਬਾਰਾ ਖੇਤੀ ਕਰਨ ਦੀ ਲੋੜ ਹੈ, ਬੱਚਿਆਂ ਨੂੰ ਮੁੜ ਸਕੂਲ ਜਾਣਾ ਹੋਵੇਗਾ ਅਤੇ ਹੜ੍ਹ ਪੀੜਤ ਪਰਿਵਾਰਾਂ ਨੇ ਮੁੜ ਆਪਣੇ ਘਰ ਵਸਾਉਣੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੁਣੌਤੀਪੂਰਨ ਪ੍ਰਸਥਿਤੀਆਂ ਦੇ ਮੱਦੇਨਜ਼ਰ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਚੜ੍ਹਦੀ ਕਲਾ ਦਾ ਭਾਵ ਔਖੇ ਤੋਂ ਔਖੇ ਸਮੇਂ ਵਿੱਚ ਵੀ ਹੌਂਸਲੇ ਬੁਲੰਦ ਰੱਖਣਾ। ਹਰ ਦੁੱਖ ਵਿੱਚ ਵੀ ਮਜ਼ਬੂਤ ਰਹਿਣਾ। ਹਰ ਹਨੇਰੇ ਵਿੱਚ ਵੀ ਉਮੀਦਾਂ ਦੇ ਦੀਵੇ ਜਗਾਈ ਰੱਖਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪੰਜਾਬੀ, ਭਾਰਤ ਦੇ ਹਰ ਨਾਗਰਿਕਾਂ, ਸਾਡੇ ਉਦਯੋਗਪਤੀਆਂ, ਕਲਾਕਾਰਾਂ, ਚੈਰੀਟੇਬਲ ਟਰੱਸਟਾਂ ਅਤੇ ਦੁਨੀਆ ਭਰ ਵਿੱਚ ਰਹਿੰਦੇ ਆਪਣੇ ਪੰਜਾਬੀ ਭਰਾਵਾਂ ਅਤੇ ਭੈਣਾਂ ਨੂੰ ਦਿਲੋਂ ਅਪੀਲ ਕਰਦੇ ਹਨ ਕਿ ਅੱਜ ਪੰਜਾਬ ਨੂੰ ਤੁਹਾਡੀ ਲੋੜ ਹੈ। ਉਨ੍ਹਾਂ ਕਿਹਾ ਕਿ ਆਓ, ਇਕਜੁੱਟ ਹੋ ਕੇ ਇਸ ਔਖੀ ਘੜੀ ਵਿੱਚ ਪੰਜਾਬ ਦੀ ਬਾਂਹ ਫੜੀਏ ਅਤੇ ਖੁੱਲ੍ਹੇ ਦਿਲ ਨਾਲ ਪੰਜਾਬ ਦੀ ਮਦਦ ਕਰੀਏ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਇਆ ਇਕ-ਇਕ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪੁਨਰਵਾਸ ਅਤੇ ਨਿਰਮਾਣ ਕਾਰਜਾਂ ‘ਤੇ ਹੀ ਖਰਚ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ www.rangla.punjab.gov.in. ਰਾਹੀਂ ਹੜ੍ਹ ਪੀੜਤਾਂ ਲਈ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਅਸੀਂ ਸਾਰੇ ਇਕੱਠੇ ਮਿਲ ਕੇ ਮੁੜ ਸਾਬਤ ਕਰਾਂਗੇ ਕਿ ਪੰਜਾਬ ਕਦੇ ਹਾਰ ਨਹੀਂ ਮੰਨਦਾ। ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਵਾਰ ਰੂਮ ਵੀ ਸਥਾਪਤ ਕੀਤਾ ਗਿਆ ਹੈ ਜੋ ‘ਮਿਸ਼ਨ ਚੜ੍ਹਦੀ ਕਲਾ’ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਸਿੱਧੇ ਤੌਰ ’ਤੇ ਨਿਗਰਾਨੀ ਕਰੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਰੋਜ਼ਾਨਾ ਇਨ੍ਹਾਂ ਯਤਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਰਾਹਤ ਕੈਂਪਾਂ ਅਤੇ ਹੋਰ ਪ੍ਰਭਾਵਿਤ ਖੇਤਰਾਂ ਦਾ ਰੋਜ਼ਾਨਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ‘ਮਿਸ਼ਨ ਚੜ੍ਹਦੀ ਕਲਾ’ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ‘ਤੇ ਖਰਚ ਕੀਤਾ ਜਾਵੇਗਾ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਅਧਿਕਾਰੀ ਮੌਜੂਦ ਸਨ।
——-

Tags: BREAKING NEWSBreaking news in PunjabiChandigarhLatest Punjab newsPUNJABPUNJAB CMPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 17, 2026
0

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਜੁਰੇਲ ਅਤੇ ਪਰਾਗ ਨੇ ਲਗਾਏ ਅਰਧ-ਸੈਂਕੜੇ; ਦਿੱਲੀ ਨੂੰ ਜਿੱਤ...

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

by Jaspreet Kaur
May 17, 2026
0

ਮਾਸਕੋ 'ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ - ਭਾਰਤੀ ਦੂਤਾਵਾਸ ਨੇ ਜਤਾਇਆ ਡੂੰਘਾ ਦੁੱਖ ਨਵੀ...

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

by Jaspreet Kaur
May 17, 2026
0

ਕੇਰਲ 'ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ): ਕੇਰਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

IPL 2026 CSK vs GT: ਗੁਜਰਾਤ ਨੇ ਜਿੱਤਿਆ Toss

IPL 2026 CSK vs GT: ਗੁਜਰਾਤ ਨੇ ਜਿੱਤਿਆ Toss

by Jaspreet Kaur
3 weeks ago
0

IPL 2026 CSK vs GT: ਗੁਜਰਾਤ ਨੇ ਜਿੱਤਿਆ Toss; ਜਾਣੋ ਕਿਹੜੀ ਟੀਮ ਕਰੇਗੀ ਪਹਿਲਾਂ ਬੱਲੇਬਾਜ਼ੀ ਨਵੀ ਦਿੱਲੀ, 26 ਅਪ੍ਰੈਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 