• Latest
  • Trending
ਭਗਵੰਤ ਮਾਨ ਨੇ ਸੰਭਾਲੀ ‘ਆਪ’ ਪੰਜਾਬ ਦੀ ਕਮਾਨ

ਭਗਵੰਤ ਮਾਨ ਨੇ ਸੰਭਾਲੀ ‘ਆਪ’ ਪੰਜਾਬ ਦੀ ਕਮਾਨ

8 years ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

12 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

17 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

46 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

1 hour ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਨੇ ਸੰਭਾਲੀ ‘ਆਪ’ ਪੰਜਾਬ ਦੀ ਕਮਾਨ

January 30, 2019
in ਪੰਜਾਬ
ਭਗਵੰਤ ਮਾਨ ਨੇ ਸੰਭਾਲੀ ‘ਆਪ’ ਪੰਜਾਬ ਦੀ ਕਮਾਨ

ਭਗਵੰਤ ਮਾਨ ਨੇ ਸੰਭਾਲੀ ‘ਆਪ’ ਪੰਜਾਬ ਦੀ ਕਮਾਨ

ਚੰਡੀਗੜ, 30 ਜਨਵਰੀ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਦਿਗਜ ਨੇਤਾ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਇੱਥੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਅਤੇ ਕੋਰ ਕਮੇਟੀ ਪੰਜਾਬ ਦੇ ਮੈਂਬਰਾਂ ਦੀ ਮੌਜੂਦਗੀ ‘ਚ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪਾਰਟੀ ਵਿਧਾਇਕ, ਜ਼ੋਨ ਪ੍ਰਧਾਨ, ਜ਼ਿਲ੍ਹਾ ਪ੍ਰਧਾਨ, ਹਲਕਾ ਪ੍ਰਧਾਨ ਅਤੇ ਹੋਰ ਆਗੂ ਵੱਡੀ ਗਿਣਤੀ ‘ਚ ਹਾਜ਼ਰ ਹੋਏ।
ਹਾਜ਼ਰੀਨ ਆਗੂਆਂ ਨੇ ਭਗਵੰਤ ਮਾਨ ਦੀਆਂ ਖ਼ੂਬ ਤਾਰੀਫ਼ਾਂ ਕੀਤੀਆਂ। ਭਗਵੰਤ ਮਾਨ ਜਿੱਥੇ ਪਾਰਟੀ ਦੀ ਚੜਦੀਕਲ੍ਹਾ ਲਈ ਦਿਨ-ਰਾਤ ਮਿਹਨਤ ਕਰਨ ਲਈ ਦਿਨ ਰਾਤ ਇੱਕ ਕਰਨ ਦਾ ਭਰੋਸਾ ਦਿੱਤਾ। ਭਗਵੰਤ ਮਾਨ ਨੇ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਉੱਪਰ ਇੱਕ ਦੂਸਰੇ ਨਾਲ ਪੂਰੀ ਤਰ੍ਹਾਂ ਮਿਲੇ ਹੋਣ ਦੇ ਦੋਸ਼ ਲਗਾਏ।
ਭਗਵੰਤ ਮਾਨ ਨੇ ਕਿਹਾ ਕਿ ਉਹ ਤਾਂ ਸਾਲਾਂ ਤੋਂ ਦੋਸ਼ ਲਗਾਉਂਦੇ ਆ ਰਹੇ ਹਨ ਕਿ ਬਾਦਲਾਂ ਨੇ ਨਸ਼ੇ ਦੇ ਕਾਰੋਬਾਰੀਆਂ ਨਾਲ ਮਿਲ ਕੇ ਪੰਜਾਬ ਦੀ ਜਵਾਨੀ ਤਬਾਹ ਕਰ ਦਿੱਤੀ ਹੈ, ਹੋਰ ਵੀ ਵੱਡੇ ਦੁੱਖ ਦੀ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਬਾਦਲਾਂ ਦੇ ਪਦ-ਚਿੰਨ੍ਹਾਂ ‘ਤੇ ਚੱਲ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਆਪਣੇ ਚੋਣ ਵਾਅਦੇ ਤੋਂ ਭੱਜ ਚੁੱਕੇ ਹਨ। ਖ਼ੁਦ ਕਾਂਗਰਸੀ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਕੋਲ ਫ਼ਰਿਆਦਾਂ ਕਰ ਰਹੇ ਹਨ। ਬਾਦਲਾਂ ਅਤੇ ਨਸ਼ੇ ਦੇ ਸੌਦਾਗਰਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਕਿ ਉਹ (ਕਾਂਗਰਸੀ) ਪਿੰਡਾਂ ‘ਚ ਜਾਣ ਜੋਗੇ ਰਹਿ ਸਕਣ।
ਮਾਨ ਨੇ ਕਿਹਾ ਕਿ ਅੱਜ ਵੀ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ। ਜੋ ਭਾਰਤ ਦੀ ਸਭ ਤੋਂ ਤੇਜ਼ੀ ਨਾਲ ਉੱਭਰਨ ਵਾਲੀ ਪਾਰਟੀ ਹੈ। ਮਾਨ ਨੇ ਕਿਹਾ ਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਮਾਡਲ ਨੂੰ ਪੰਜਾਬ ਦੇ ਪਿੰਡ-ਪਿੰਡ ਅਤੇ ਘਰ-ਘਰ ਤੱਕ ਲੈ ਕੇ ਜਾਵਾਂਗੇ। ਮਾਨ ਨੇ ਕਿਹਾ ਕਿ ਉਹ ਪਾਰਟੀ ਨੂੰ ਟੀਮ ਦੇ ਰੂਪ ‘ਚ ਅੱਗੇ ਵਧਾਉਣਗੇ ਅਤੇ ਸਫਲਤਾ ਹਾਸਲ ਕਰੇਗੀ।
ਇੱਕ ਸਵਾਲ ਦੇ ਜਵਾਬ ‘ਚ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਮੁਆਫ਼ੀ ਦੇ ਮੁੱਦੇ ‘ਤੇ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਬੈਠਕ ਦੌਰਾਨ ਸਾਰੇ ਸ਼ੰਕੇ-ਸੰਦੇਹ ਦੂਰ ਕਰ ਲਏ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਮੁਆਫ਼ੀ ਇਕੱਲੇ ਬਿਕਰਮ ਮਜੀਠੀਆ ਤੋਂ ਨਹੀਂ ਬਲਕਿ 34 ਦੇ ਕਰੀਬ ਕੇਸਾਂ ‘ਚੋਂ ਮੰਗੀ ਹੈ, ਪਰੰਤੂ ਉਨ੍ਹਾਂ (ਕੇਜਰੀਵਾਲ) ਨੇ ਰਾਜਨੀਤਕ ਕੂਟਨੀਤੀ ਤਹਿਤ ਮਜੀਠੀਆ ਤੋਂ ਮੁਆਫ਼ੀ ਜ਼ਰੂਰ ਮੰਗੀ, ਪਰੰਤੂ ਮਜੀਠੀਆ ਨੂੰ ਕਲੀਨ ਚਿੱਟ ਨਹੀਂ ਦਿੱਤੀ। ਭਗਵੰਤ ਮਾਨ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੰਜਾਬ ਯੂਨਿਟ ਵੱਲੋਂ ਨਸ਼ਿਆਂ ਦੇ ਮੁੱਦੇ ‘ਤੇ ਉਦੋਂ ਤੱਕ ਫ਼ਰੰਟ ਖੁੱਲ੍ਹਾ ਰੱਖਣ ਦੀ ਚੁਨੌਤੀ ਦਿੱਤੀ ਅਤੇ ਕਿਹਾ ਕਿ ਜਦੋਂ ਤੱਕ ਨਸ਼ਿਆਂ ਦੇ ਇਸ ਸਮੁੰਦਰ ‘ਤੇ ਜਿੱਤ ਨਹੀਂ ਹਾਸਲ ਕਰ ਲੈਂਦੇ ‘ਆਪ’ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਨਾਲ ਸੰਬੰਧਿਤ ਇੱਕ ਸਵਾਲ ਦੇ ਜਵਾਬ ‘ਚ ਭਗਵੰਤ ਮਾਨ ਨੇ ਕਿਹਾ ਕਿ ਉਹ ਅਜੇ ਵੀ ਛਾਤੀ ਠੋਕ ਕੇ ਕਹਿੰਦੇ ਹਨ ਕਿ ਬਿਕਰਮ ਸਿੰਘ ਮਜੀਠੀਆ ਨਸ਼ੇ ਦੇ ਸੌਦਾਗਰ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ੇ ‘ਤੇ ਲਗਾਉਣ ਦੇ ਦੋਸ਼ ਹਨ। ਦਾਰੂ ਛੱਡਣ ਸੰਬੰਧੀ ਇੱਕ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੁੱਝ ਲੋਕਾਂ ਵੱਲੋਂ ਸ਼ਰਾਰਤੀ ਤੇ ਸਾਜ਼ਿਸ਼ੀ ਤਰੀਕੇ ਨਾਲ ਮੇਰੇ ਬਾਰੇ ਗ਼ਲਤ ਧਾਰਨਾ ਫੈਲਾਈ ਜਾ ਰਹੀ ਸੀ। ਜਿਸ ਦੇ ਜਵਾਬ ਲਈ ਮੈਂ ਇਹ ਐਲਾਨ ਬਰਨਾਲਾ ਰੈਲੀ ‘ਚ ਜਨਤਕ ਤੌਰ ‘ਤੇ ਕੀਤੀ ਸੀ।
ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਪੰਜਾਬ ਦੇ ਦਰਿਆਈ ਪਾਣੀਆਂ ਉੱਤੇ ਹਮੇਸ਼ਾ ਰਾਜਨੀਤਿਕ ਲਾਭ ਲੈਣ ਦੀ ਤਾਂ ਕੋਸ਼ਿਸ਼ ਕੀਤੀ ਪਰੰਤੂ ਇਸ ਮਾਮਲੇ ਦੇ ਹੱਲ ਲਈ ਲੋੜੀਂਦੇ ਕਦਮ ਕਦੇ ਨਹੀਂ ਚੁੱਕੇ। ਜਦਕਿ ਕਈ-ਕਈ ਵਾਰ ਕਦੇ ਅਕਾਲੀ-ਭਾਜਪਾ ਅਤੇ ਕਦੇ ਕਾਂਗਰਸ ਦੀਆਂ ਸਰਕਾਰਾਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਕੇਂਦਰ ‘ਚ ਸਰਕਾਰਾਂ ਰਹੀਆਂ ਹਨ। ਮਾਨ ਨੇ ਸਪਸ਼ਟ ਕੀਤੀ ਕਿ ਆਮ ਆਦਮੀ ਪਾਰਟੀ ਪੰਜਾਬ ਆਪਣੇ ਸੂਬੇ ਦੇ ਹਿਤਾਂ ਦੀ ਲੜਾਈ ਮਰਦੇ ਦਮ ਤੱਕ ਜਾਰੀ ਰੱਖੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਨ ਹਿਤ ਲਈ ਲੜੇ ਗਏ ਅੰਦੋਲਨ ‘ਚੋਂ ਨਿਕਲੀ ਹੋਈ ਪਾਰਟੀ ਹੈ, ਪਰੰਤੂ ਫਿਰ ਵੀ ਬਹੁਤ ਸਾਰੇ ਲੋਕ ਆਮ ਆਦਮੀ ਪਾਰਟੀ ‘ਚ ਵੱਡੇ ਅਹੁਦੇ ਹਾਸਲ ਕਰਨ ਲਈ ਘੁੱਸ ਗਏ ਸਨ। ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਪਹਿਲਾਂ ਵੀ ਕਹਿ ਚੁੱਕੇ ਹਨ ਅਤੇ ਅੱਜ ਫਿਰ ਸਪਸ਼ਟ ਕਰਦੇ ਹਨ ਕਿ ਜੇ ਕਿਸੇ ਨੂੰ ਅਹੁਦੇ ਨਾਲ ਪਿਆਰ ਹੈ ਤਾਂ ਉਹ ਜਿਨ੍ਹਾਂ ਜਲਦੀ ਹੋ ਸਕੇ ਪਾਰਟੀ ਛੱਡ ਦੇਵੇ, ਕਿਉਂਕਿ ਪਾਰਟੀ ‘ਚ ਅਜਿਹੇ ਲਾਲਚੀ ਲੋਕਾਂ ਲਈ ਕੋਈ ਜਗ੍ਹਾ ਨਹੀਂ ਹੈ।
ਇਸ ਮੌਕੇ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਰੁਪਿੰਦਰ ਕੌਰ ਰੂਬੀ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਕਿਸ਼ਨ ਸਿੰਘ ਰੌੜੀ (ਸਾਰੇ ਵਿਧਾਇਕ), ਡਾ. ਬਲਬੀਰ ਸਿੰਘ, ਡਾ. ਰਵਜੋਤ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਦਲਵੀਰ ਸਿੰਘ ਢਿਲੋਂ, ਮਨਜੀਤ ਸਿੰਘ ਸਿੱਧੂ, (ਸਾਰੇ ਕੋਰ ਕਮੇਟੀ ਮੈਂਬਰ), ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਜਸਟਿਸ ਜੋਰਾ ਸਿੰਘ, ਜਸਵੀਰ ਸਿੰਘ ਬੀਰ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
ਬਾਕਸ ਲਈ
ਪ੍ਰਿੰਸੀਪਲ ਦਲਜੀਤ ਸਿੰਘ ਭਗਤਾ ਸਮੇਤ ਕਈ ਆਗੂ ‘ਆਪ’ ‘ਚ ਹੋਏ ਸ਼ਾਮਲ
ਭਗਵੰਤ ਸਿੰਘ ਮਾਨ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਬੁੱਧਵਾਰ ਨੂੰ ਕਈ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਈਆਂ। ਜਿੰਨਾਂ ਵਿਚ ਰਾਮਪੁਰਾ ਫੂਲ ਹਲਕੇ ਨਾਲ ਸੰਬੰਧਿਤ ਪ੍ਰਿੰਸੀਪਲ ਦਲਜੀਤ ਸਿੰਘ ਭਗਤਾ ਭਾਈ ਕਾ ਪ੍ਰਮੁੱਖ ਹਨ। ਜਿੰਨਾ ਨੇ ਤਤਕਾਲੀ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਡੱਟਕੇ ਅੰਦੋਲਨ ਚਲਾਇਆ ਸੀ, ਪਰੰਤੂ ਧੱਕੇਸ਼ਾਹੀ ਸਾਹਮਣੇ ਹਾਰ ਨਹੀਂ ਮੰਨੀ। ਇਸੇ ਤਰ੍ਹਾਂ ਪਟਿਆਲਾ ਤੋਂ ਪਿਛਲੇ 50 ਸਾਲਾਂ ਤੋਂ ਕਾਂਗਰਸੀ ਪਰਿਵਾਰ ਨਾਲ ਸੰਬੰਧਿਤ ਸੰਜੀਵ ਗੁਪਤਾ ਅਤੇ ਜੈਤੋਂ ਤੋਂ ਤ੍ਰਿਣਮੂਲ ਕਾਂਗਰਸ ਦੇ 2017 ਦੀਆਂ ਚੋਣਾਂ ‘ਚ ਉਮੀਦਵਾਰ ਰਹੇ ਅਵਤਾਰ ਸਿੰਘ ਸਹੋਤਾ ਅਤੇ ਦਲੀਪ ਸਿੰਘ ਫੌਜੀ ਜੋ ਕਿ ਸਾਹਨੇਵਾਲ ਤੋਂ 2017 ਦੀਆਂ ਚੋਣਾਂ ‘ਚ ਅਜਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਹਨ ਅੱਜ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਸਮੇਤ ਸਮੁੱਚੀ ਲੀਡਰਸ਼ਿਪ ਦੀ ਹਾਜਰੀ ਵਿਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।

https://twitter.com/HarpalCheemaMLA/status/1090517927726583808

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Most Popular

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ

by Ranjit Singh
2 weeks ago
0

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜਵਾਂ ਤੇ ਆਖਰੀ ਟੀ-20 ਮੈਚ ਅੱਜ - ਭਾਰਤੀ ਟੀਮ ਦੀਆਂ ਜਿੱਤ ਨਾਲ ਸੀਰੀਜ਼ 4-1 ਨਾਲ ਖ਼ਤਮ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 