Punjab : ਅੰਮ੍ਰਿਤਸਰ ‘ਚ ਵੱਡੀ ਵਾਰਦਾਤ; ਕਾਰ ਸਵਾਰ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ
– ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ
– ਇਲਾਕੇ ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਅੰਨ੍ਹੇਵਾਹ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਸੁਲਤਾਨ ਵਿੰਡ ਰੋਡ ਦੇ ਰਹਿਣ ਵਾਲੇ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦਾ ਸਾਥੀ ਹਰਪ੍ਰੀਤ ਸਿੰਘ ਉਰਫ਼ ਗੰਜਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ।
ਮੌਕੇ ਤੇ ਮੌਜੂਦ ਲੋਕਾਂ ਦੇ ਅਨੁਸਾਰ ਦੇਰ ਰਾਤ ਨੂੰ ਗੋਲਡਨ ਐਵੇਨਿਊ ਦੇ ਬਾਹਰ ਸੜਕ ‘ਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਕਾਰ ਸਵਾਰ ਦੋ ਨੌਜਵਾਨਾਂ ‘ਤੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾਈਆਂ।
ਮ੍ਰਿਤਕ ਦੇ ਭਰਾ ਦਾ ਕਹਿਣਾ ਹੈ ਕਿ ਉਸਦਾ ਭਰਾ ਨਿਮਿਸ਼ ਰਿਕਵਰੀ ਏਜੰਟ ਦੇ ਤੌਰ ‘ਤੇ ਕੰਮ ਕਰਦਾ ਸੀ ਅਤੇ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਸਨੇ ਦਾਅਵਾ ਕੀਤਾ ਕਿ ਹਮਲਾਵਰਾਂ ਨੇ ਉਸ ਦੀ ਕਾਰ ‘ਤੇ ਲਗਭਗ 14 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨਿਮਿਸ਼ ਨੂੰ ਲੱਗੀਆਂ। ਉਸ ਨੇ ਕਿਹਾ ਕਿ ਉਸਦਾ ਭਰਾ ਪਿਛਲੀ ਰਾਤ ਖਾਣਾ ਖਾਣ ਲਈ ਬਾਹਰ ਗਿਆ ਹੋਇਆ ਸੀ ਅਤੇ ਜਦੋਂ ਉਹ ਮਾਲ ਮੰਡੀ ਦੇ ਨੇੜੇ ਪਹੁੰਚਿਆ ਤਾਂ ਬਾਈਕ ਸਵਾਰ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।
ਪਰਿਵਾਰ ਨੇ ਇਸ ਘਟਨਾ ਨੂੰ ਯੋਜਨਾਬੱਧ ਹਮਲਾ ਦੱਸਿਆ ਹੈ ਅਤੇ ਪੁਲਿਸ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪੁਲਿਸ ਨੇ ਮ੍ਰਿਤਕ ਦੀ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























