PUNJAB : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ

ਚੰਡੀਗੜ੍ਹ, 18ਸਤੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਜਾਣਕਾਰੀ ਸਾਂਝੀ ਕਰਦਿਆਂ ਸੀਐਮ ਮਾਨ ਨੇ ਲਿਖਿਆ “ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।”

DocScanner 18 Sept 2025 5-27 pm (2)
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























