Punjab CM ਮਾਨ ਨੇ ਸੱਦਿਆ ਵਿਸ਼ੇਸ਼ ਸੈਸ਼ਨ
– ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸਬੰਧਤ ਨਿਯਮਾਂ ‘ਚ ਹੋਵੇਗੀ ਸੋਧ
ਚੰਡੀਗੜ੍ਹ, 18 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂ 29 ਸਤੰਬਰ ਤਕ ਬੁਲਾਇਆ ਗਿਆ ਹੈ। ਇਸ ਸਬੰਧੀ ਉਨ੍ਹਾਂ ਟਵੀਟ ਸਾਂਝਾ ਕਰਕੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਟਵੀਟ ਕੀਤਾ ਕਿ “ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























