Asia Cup : ਅੱਜ ਦਾ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਾਲੇ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

ਚੰਡੀਗੜ੍ਹ, 21ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਵਿੱਚ ਅੱਜ ਫਿਰ ਭਾਰਤ ਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਏਸ਼ੀਆ ਕੱਪ ਵਿੱਚ ਜਿੱਤਾਂ ਦੀ ਹੈਟ੍ਰਿਕ ਹਾਸਲ ਕਰਨ ਵਾਲੀ ਭਾਰਤੀ ਟੀਮ ਅੱਜ ਸੁਪਰ ਫੋਰ ਰਾਊਂਡ ਵਿੱਚ ਆਪਣਾ ਪਹਿਲਾ ਮੈਚ ਖੇਡੇਗੀ। ਭਾਰਤ ਨੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੈਚ ਰਾਤ 8 ਵਜੇ ਤੋਂ ਖੇਡਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























