Asia Cup : ਅੱਜ ਦਾ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਾਲੇ ਜਾਰੀ ; ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
ਭਾਰਤ ਵੱਲੋਂ ਸ਼ਿਵਮ ਦੂਬੇ ਨੇ ਲਈਆਂ 2 ਵਿਕਟਾਂ

ਚੰਡੀਗੜ੍ਹ, 21ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ਹੈ। ਏਸ਼ੀਆ ਕੱਪ ਦੇ ਸੁਪਰ ਫੋਰ ਮੈਚ ਵਿੱਚ ਪਾਕਿਸਤਾਨ ਨੇ ਭਾਰਤ ਨੂੰ 172 ਦੌੜਾਂ ਦਾ ਟੀਚਾ ਦਿੱਤਾ ਹੈ।

ਇਸ ਤੋਂ ਪਹਿਲਾਂ ਭਾਰਤ ਨੇ ਦੁਬਈ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਨੇ 5 ਵਿਕਟਾਂ ਦੇ ਨੁਕਸਾਨ ‘ਤੇ 171 ਦੌੜਾਂ ਬਣਾਈਆਂ ਹਨ। ਓਪਨਰ ਸਾਹਿਬਜ਼ਾਦਾ ਫਰਹਾਨ ਨੇ ਸਭ ਤੋਂ ਵੱਧ 58 ਦੌੜਾਂ ਬਣਾਈਆਂ।

Pakistan put up a competitive 1️⃣7️⃣1️⃣ on the board
🇮🇳 bowlers pulled things back after a rapid start, but 🇵🇰 kept throwing punches to a record a solid score.#INDvPAK #DPWorldAsiaCup2025 #ACC pic.twitter.com/0nW292Ml5G
— AsianCricketCouncil (@ACCMedia1) September 21, 2025
ਸੈਮ ਅਯੂਬ ਅਤੇ ਮੁਹੰਮਦ ਨਵਾਜ਼ ਨੇ 21-21 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਭਾਰਤ ਲਈ ਸ਼ਿਵਮ ਦੂਬੇ ਨੇ 2 ਵਿਕਟਾਂ ਲਈਆਂ। ਹਾਰਦਿਕ ਪੰਡਯਾ ਅਤੇ ਕੁਲਦੀਪ ਯਾਦਵ ਨੇ 1-1 ਵਿਕਟ ਲਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























