Big Breaking : ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ‘ਚ ਲੱਗੀ ਭਿਆਨਕ ਅੱਗ
– ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
ਅੰਮ੍ਰਿਤਸਰ, 22 ਸਤੰਬਰ 2025 (ਵਿਸ਼ਵ ਵਾਰਤਾ) : ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਹਸਪਤਾਲ ਦੇ ਅੰਦਰ ਦਾਖਲ ਮਰੀਜ਼ਾਂ ਅਤੇ ਬੱਚਿਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕੀਤਾ।
ਅੱਗ ਲੱਗਣ ਕਾਰਨ ਹਸਪਤਾਲ ਅੰਦਰ ਰੱਖਿਆ ਸਮਾਨ ਨੁਕਸਾਨਿਆ ਗਿਆ। ਫਿਲਹਾਲ ਜਾਨੀ ਨੁਕਸਾਨਦੀ ਕੋਈ ਸੂਚਨਾ ਨਹੀਂ ਹੈ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























