• Latest
  • Trending
PUNJAB : 10 ਲੱਖ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਹੋਵੇਗੀ ਸ਼ੁਰੂ

PUNJAB : 10 ਲੱਖ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਹੋਵੇਗੀ ਸ਼ੁਰੂ

8 months ago
Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

58 minutes ago
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

9 hours ago
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

9 hours ago
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

9 hours ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

10 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

11 hours ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

11 hours ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

11 hours ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

12 hours ago
Hindi News
English News
Friday, June 5, 2026
No Result
View All Result
28 °c
Chandigarh
35 ° Sat
36 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : 10 ਲੱਖ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਹੋਵੇਗੀ ਸ਼ੁਰੂ

September 23, 2025
in ਸਿਹਤ, ਖਬਰਾਂ
PUNJAB : 10 ਲੱਖ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਹੋਵੇਗੀ ਸ਼ੁਰੂ

PUNJAB : 10 ਲੱਖ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਹੋਵੇਗੀ ਸ਼ੁਰੂ

PUNJAB

ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ)PUNJAB : ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੌਗਾਤ ਦਿੰਦਿਆਂ Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਦਾ ਮਨੋਰਥ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੈ।

PUNJAB

ਪੰਜਾਬ ਸਰਕਾਰ ਅੱਜ 23 ਸਤੰਬਰ ਤੋਂ ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਰਹੀ ਹੈ। ਇਹ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿਚ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ ਲਈ ਲੋਕਾਂ ਨੂੰ ਆਪਣਾ ਆਧਾਰ ਕਾਰਡ ਜਾਂ ਵੋਟਰ ਆਈ.ਡੀ. ਕਾਰਡ, ਪਾਸਪੋਰਟ ਆਕਾਰ ਦੀ ਫੋਟੋ ਦੇ ਨਾਲ ਲਿਆਉਣ ਲਈ ਕਿਹਾ ਗਿਆ ਹੈ।

ਸੂਬੇ ਦੇ ਲੋਕਾਂ ਨੂੰ ਸਿਹਤ ਸੰਬੰਧੀ ਸਹੂਲਤਾਂ ਦੇਣ ਲਈ 10 ਲੱਖ ਰੁਪਏ ਦਾ ਮੁੱਖ ਮੰਤਰੀ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ। ਕੱਲ੍ਹ ਤੋਂ ਪਹਿਲੇ ਪੜਾਅ ਦੌਰਾਨ ਜ਼ਿਲ੍ਹਾ ਬਰਨਾਲਾ ਅਤੇ ਤਰਨਤਾਰਨ ਵਿੱਚ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ। ਇਸ ਹੈਲਥ ਕਾਰਡ ਦੇ ਤਹਿਤ ਪੰਜਾਬ ਦੇ ਹਰ ਇੱਕ ਵਾਸੀ ਨੂੰ ਮੁਫ਼ਤ ਅਤੇ ਚੰਗਾ ਇਲਾਜ ਮਿਲੇਗਾ।
—-
राज्य के… pic.twitter.com/PUiBK8OIsu

— Bhagwant Mann (@BhagwantMann) September 22, 2025

ਬੀਤੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲੋਕ ਪੱਖੀ ਸਕੀਮ ਲਈ ਰਜਿਸਟ੍ਰੇਸ਼ਨ ਮੰਗਲਵਾਰ (23 ਸਤੰਬਰ) ਤੋਂ ਬਰਨਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਹੋਵੇਗੀ ਜਿਸ ਨਾਲ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੋਵੇਗੀ ਅਤੇ ਇਸ ਨੂੰ 10-12 ਦਿਨਾਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ 128 ਥਾਵਾਂ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਵੀ 128 ਥਾਵਾਂ ’ਤੇ ਕੈਂਪ ਲਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਸਾਰੇ ਨਾਗਰਿਕ ਮੁੱਖ ਮੰਤਰੀ ਸਿਹਤ ਕਾਰਡ ਲਈ ਅਪਲਾਈ ਕਰ ਸਕਦੇ ਹਨ ਅਤੇ ਇਨ੍ਹਾਂ ਕੈਂਪਾਂ ਦੌਰਾਨ ਰਜਿਸਟ੍ਰੇਸ਼ਨ ਲਈ ਕਿਸੇ ਨੂੰ ਬਹੁਤਾ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਕੈਂਪ ਲਾਉਣ ਤੋਂ ਪਹਿਲਾਂ ਸਾਰੇ ਇਲਾਕੇ ਵਿੱਚ ਮੁਨਿਆਦੀ ਕਰਵਾ ਕੇ ਜਾਂ ਹੋਰ ਸਾਧਨਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਕਿ ਹਰੇਕ ਵਿਅਕਤੀ ਨੂੰ ਕੈਂਪ ਬਾਰੇ ਪਤਾ ਲੱਗ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਕਾਰਡ ਲਈ ਅਪਲਾਈ ਕਰਨ ਵਾਲੇ ਵਿਅਕਤੀ ਨੂੰ ਆਪਣਾ ਆਧਾਰ ਕਾਰਡ, ਵੋਟਰ ਕਾਰਡ.ਅਤੇ ਪਾਸਪੋਰਟ ਸਾਈਜ਼ ਦੀ ਫੋਟੋ ਕੈਂਪ ਵਿੱਚ ਲਿਆਉਣੀ ਹੋਵੇਗੀ ਅਤੇ ਹੋਰ ਕਿਸੇ ਵੀ ਦਸਤਾਵੇਜ਼ ਦੀ ਜ਼ਰੂਰਤ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ 10 ਤੋਂ 12 ਦਿਨਾਂ ਦੇ ਅੰਦਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਰੇਕ ਲਈ ਮੁੱਖ ਮੰਤਰੀ ਸਿਹਤ ਯੋਜਨਾ ਲਈ ਰਜਿਸਟ੍ਰੇਸ਼ਨ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਫੀਡਬੈਕ ਦੇ ਆਧਾਰ ‘ਤੇ ਜੇਕਰ ਇਸ ਪ੍ਰਕਿਰਿਆ ਵਿੱਚ ਕੋਈ ਸੁਧਾਰ ਦੀ ਲੋੜ ਹੈ, ਤਾਂ ਉਨ੍ਹਾਂ ਨੂੰ ਵਿਧੀਵਤ ਤੌਰ ‘ਤੇ ਸ਼ਾਮਲ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਬਾਅਦ ਯੋਜਨਾ ਲਈ ਰਜਿਸਟ੍ਰੇਸ਼ਨ ਪੂਰੇ ਪੰਜਾਬ ਵਿੱਚ ਸ਼ੁਰੂ ਹੋਵੇਗੀ ਅਤੇ ਇੱਕ ਵਾਰ ਇਹ ਪ੍ਰਕਿਰਿਆ ਪੂਰੇ ਸੂਬੇ ਵਿੱਚ ਪੂਰੀ ਹੋ ਜਾਣ ‘ਤੇ ਇਸ ਨੂੰ ਅਧਿਕਾਰਤ ਤੌਰ ‘ਤੇ ਸ਼ੁਰੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਪੰਜਾਬੀ ‘ਮੁੱਖ ਮੰਤਰੀ ਸਿਹਤ ਕਾਰਡ’ ਦੀ ਵਰਤੋਂ ਕਰਕੇ 10 ਲੱਖ ਰੁਪਏ ਦੇ ਸਿਹਤ ਬੀਮੇ ਦਾ ਲਾਭ ਉਠਾ ਸਕੇਗਾ ਜਿਸ ਨਾਲ ਮੁਫ਼ਤ ਅਤੇ ਨਗਦੀ ਰਹਿਤ ਇਲਾਜ ਪ੍ਰਾਪਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਮਿਲੇਗਾ, ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ‘ਤੇ ਕੋਈ ਸੀਮਾ ਨਹੀਂ ਹੋਵੇਗੀ, ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ, ਨਗਦੀ ਰਹਿਤ ਇਲਾਜ ਨੂੰ ਯਕੀਨੀ ਬਣਾਉਣ ਲਈ ਇਲਾਜ ਸਾਰੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲਬਧ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਹੇਠ 2,000 ਤੋਂ ਵੱਧ ਸਿਹਤ ਪ੍ਰਕਿਰਿਆਵਾਂ ਅਤੇ ਸਰਜਰੀਆਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜੋ 10 ਲੱਖ ਰੁਪਏ ਤੱਕ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਦੀ ਇਹ ਇਤਿਹਾਸਕ ਪਹਿਲਕਦਮੀ ਸੂਬੇ ਦੇ ਸਾਰੇ ਵਸਨੀਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਦੇਸ਼ ਲਈ ਮਿਸਾਲ ਕਾਇਮ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਫ਼ਤ ਬਿਜਲੀ ਵਾਂਗ ਇਹ ਸਹੂਲਤ ਵੀ ਸੂਬੇ ਦੇ ਸਾਰੇ ਵਸਨੀਕਾਂ ਨੂੰ ਉਪਲਬਧ ਹੋਵੇਗੀ ਅਤੇ ਲੋਕਾਂ ਨਾਲ ਚੰਗੀ ਸਿਹਤ ਸੰਭਾਲ ਦਾ ਕੀਤਾ ਗਿਆ ਵਾਅਦਾ ਅੱਜ ਪੂਰਾ ਹੋ ਰਿਹਾ ਹੈ।

ਇੱਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਛੇਤੀ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ 30 ਫੀਸਦੀ ਤੋਂ ਵਧ ਕੇ ਲਗਭਗ 100 ਫੀਸਦੀ ਹੋ ਗਈ ਹੈ ਅਤੇ ਮੁੱਢਲੀਆਂ ਸਰਕਾਰੀ ਸਿਹਤ ਸੇਵਾਵਾਂ ਤੋਂ ਲਾਭ ਉਠਾਉਣ ਵਾਲੇ ਲੋਕਾਂ ਦੀ ਗਿਣਤੀ 34 ਲੱਖ ਤੋਂ ਵਧ ਕੇ 1.08 ਕਰੋੜ ਹੋ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਪ੍ਰਦਾਨ ਕਰੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

by Ankit
June 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 05-06-2026 |...

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

by Ankit
June 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 05-06-2026 |...

Most Popular

National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

by Ranjit Singh
3 weeks ago
0

National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ ਨਵੀਂ ਦਿੱਲੀ, 15 ਮਈ 2026 – ਮੋਦੀ ਸਰਕਾਰ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 