PUNJAB : ਭਾਰਤ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲੇ – ਗੁਰਿੰਦਰ ਸਿੰਘ ਬਾਜਵਾ

ਚੰਡੀਗੜ੍ਹ, 23ਸਤੰਬਰ(ਵਿਸ਼ਵ ਵਾਰਤਾ) PUNJAB : ਭਾਰਤ ਸਰਕਾਰ ਨੇ ਆਪਰੇਸ਼ਨ ਸੰਧੂਰ ਦੌਰਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਸੀ । ਹੁਣ ਜਦੋ ਦੋਵਾ ਦੇਸ਼ਾ ਦੀ ਸਥਿਤੀ ਨਾਰਮਲ ਹੋ ਗਈ ਹੈ ਪਰ ਅਜੇ ਤੱਕ ਭਾਰਤ ਸਰਕਾਰ ਨੇ ਲਾਂਘਾ ਨਹੀ ਖੋਲਿਆ । ਜਿਸ ਨਾਲ ਦੁਨੀਆ ਭਰ ਵਿੱਚ ਵਸਦੀਆ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਭਾਰੀ ਰੋਸ ਹੈ । ਇਹਨਾਂ ਵਿਚਾਰਾ ਦਾ ਪ੍ਰਗਟਾਵਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਕੀਤਾ।

ਉਹਨਾਂ ਆਖਿਆ ਕਿ ਹੜਾ ਤੋ ਬਾਅਦ ਪਾਕਿਸਤਾਨ ਸਰਕਾਰ ਨੇ ਨਾਰੋਵਾਲ ਜਿਲ੍ਹੇ ਵਿੱਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਆਮ ਸਰਧਾਲੂਆ ਲਈ ਦੁਬਾਰਾ ਖੋਲ ਦਿੱਤਾ ਹੈ ਅਤੇ 22 ਸਤੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ 486ਵਾ ਜੋਤੀ ਜੋਤ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ ਪ੍ਰੰਤੂ ਇਸ ਸਮਾਗਮ ਵਿੱਚ ਭਾਰਤ ਤੋ ਜਾਣ ਵਾਲੀਆ ਸੰਗਤਾਂ ਹਿੱਸਾ ਨਹੀ ਲੈ ਸਕੀਆ।ਜਿਸ ਕਾਰਨ ਸਿੱਖ ਜਥੇਬੰਦੀਆ ਵਿੱਚ ਭਾਰਤ ਸਰਕਾਰ ਪ੍ਰਤੀ ਨਰਾਜ਼ਗੀ ਹੈ ।ਬਾਜਵਾ ਨੇ ਅੱਗੇ ਆਖਿਆ ਕਿ ਭਾਰਤ ਸਰਕਾਰ ਨੂੰ ਦੁਨੀਆ ਭਰ ਵਿੱਚ ਵਸਦੀਆ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲਣਾ ਚਾਹੀਦਾ ਹੈ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























