Kolkata Heavy rain : ਕੋਲਕਾਤਾ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਤਿੰਨ- ਤਿੰਨ ਫੁੱਟ ਪਾਣੀ
– ਉਡਾਣਾਂ ਅਤੇ ਮੈਟਰੋ ਸੇਵਾਵਾਂ ਪ੍ਰਭਾਵਿਤ
– ਕਈ ਲੋਕਾਂ ਦੀ ਮੌਤ
ਕੋਲਕਾਤਾ, 23 ਸਤੰਬਰ 2025 (ਵਿਸ਼ਵ ਵਾਰਤਾ): ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਸੋਮਵਾਰ ਦੇਰ ਰਾਤ ਤੋਂ ਜਾਰੀ ਮੋਹਲੇਧਾਰ ਬਾਰਿਸ਼ (Kolkata Heavy rain) ਕਾਰਨ ਮੰਗਲਵਾਰ ਨੂੰ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਇਲਾਕਿਆਂ ਵਿੱਚ ਤਿੰਨ- ਤਿੰਨ ਫੁੱਟ ਪਾਣੀ ਭਰ ਗਿਆ ਹੈ, ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਸ ਤੋਂ ਇਲਾਵਾ ਅਧਿਕਾਰੀਆਂ ਅਨੁਸਾਰ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਤਿੰਨਾਂ ਦੀ ਹੀ ਮੌਤ ਮੀਂਹ ਦੌਰਾਨ ਕਰੰਟ ਲੱਗਣ ਕਾਰਨ ਹੋਈ।
ਨਗਰ ਨਿਗਮ ਦੇ ਅੰਕੜਿਆਂ ਅਨੁਸਾਰ, ਦੱਖਣੀ ਕੋਲਕਾਤਾ ਦੇ ਗਰੀਆ ਕਮਦਹਰੀ ਖੇਤਰ ਵਿੱਚ ਸਭ ਤੋਂ ਵੱਧ ਮੀਂਹ (Kolkata Heavy rain) ਦਰਜ ਕੀਤਾ ਗਿਆ, ਜਿੱਥੇ ਕੁਝ ਘੰਟਿਆਂ ਵਿੱਚ 332 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਬਾਅਦ ਜੋਧਪੁਰ ਪਾਰਕ ਵਿੱਚ 285 ਮਿਲੀਮੀਟਰ, ਕਾਲੀਘਾਟ ਵਿੱਚ 280 ਮਿਲੀਮੀਟਰ, ਟੋਪਸੀਆ ਵਿੱਚ 275 ਮਿਲੀਮੀਟਰ ਅਤੇ ਬਾਲੀਗੰਜ ਵਿੱਚ 264 ਮਿਲੀਮੀਟਰ ਮੀਂਹ ਪਿਆ।
ਹਾਵੜਾ ਵਿੱਚ ਭਾਰੀ ਮੀਂਹ ਕਾਰਨ ਰੇਲਵੇ ਟਰੈਕ ਅਤੇ ਦੁਕਾਨਾਂ ਡੁੱਬ ਗਈਆਂ। ਦੁਰਗਾ ਪੂਜਾ ਦੀਆਂ ਤਿਆਰੀਆਂ ਵੀ ਪ੍ਰਭਾਵਿਤ ਹੋਈਆਂ, ਕਈ ਪੰਡਾਲ ਡੁੱਬ ਗਏ ਅਤੇ ਕਈ ਨੁਕਸਾਨੇ ਗਏ। ਕੋਲਕਾਤਾ ਵਿੱਚ ਕਈ ਸਕੂਲ ਵੀ ਬੰਦ ਕਰ ਦਿੱਤੇ ਗਏ। ਕੋਲਕਾਤਾ ਹਵਾਈ ਅੱਡੇ ‘ਤੇ ਬਹੁਤ ਸਾਰੀਆਂ ਉਡਾਣਾਂ ਵੀ ਘੰਟਿਆਂ ਦੀ ਦੇਰੀ ਨਾਲ ਚੱਲ ਰਹੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























