Punjab: ਡੇਰਾ ਰਾਧਾ ਸੁਆਮੀ ਮੁਖੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਨਵੀ ਦਿੱਲੀ, 23 ਸਤੰਬਰ 2025 (ਵਿਸ਼ਵ ਵਾਰਤਾ): ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੰਗਤ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਰਾਧਾ ਸੁਆਮੀ ਡੇਰਾ ਭਨਾਮ , ਡੇਰਾ ਦੜੌਲੀ ਅਤੇ ਡੇਰਾ ਅਗਮਪੁਰ ਦੀਆਂ ਸੰਗਤਾਂ ਨਾਲ ਮੁਲਾਕਾਤ ਕੀਤੀ। ਹੜ੍ਹ ਪ੍ਰਭਾਵਿਤ ਲੋਕਾਂ ਨੇ ਇਲਾਕੇ ਦੀ ਸਥਿਤੀ ਉਨ੍ਹਾਂ ਨੂੰ ਦੱਸੀ ਅਤੇ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਪ੍ਰਗਟ ਕੀਤਾ।
ਦੌਰੇ ਦੇ ਅੰਤ ਵਿੱਚ, ਬਾਬਾ ਗੁਰਿੰਦਰ ਸਿੰਘ ਢਿੱਲੋਂ ਗੰਭੀਰਪੁਰ ਸਥਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਰੁਕੇ। ਉਨ੍ਹਾਂ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























