Katrina Kaif Pregnancy : ਜਲਦ ਮਾਤਾ-ਪਿਤਾ ਬਣਨ ਵਾਲੇ ਹਨ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ
– ਖੂਬਸੂਰਤ ਫੋਟੋ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਦਿੱਤੀ ਖੁਸ਼ਖਬਰੀ
ਮੁੰਬਈ, 23 ਸਤੰਬਰ 2025 (ਵਿਸ਼ਵ ਵਾਰਤਾ) – ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ (Katrina Kaif Pregnancy) ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਕਈ ਦਿਨਾਂ ਤੋਂ ਅਟਕਲਾਂ ਸਨ ਕਿ ਕੈਟਰੀਨਾ ਕੈਫ ਜਲਦੀ ਹੀ ਮਾਂ ਬਣਨ ਵਾਲੀ ਹੈ। ਹੁਣ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇੱਕ ਫੋਟੋ ਸਾਂਝੀ ਕੀਤੀ ਹੈ। ਇਸ ਵਾਇਰਲ ਫੋਟੋ ਵਿੱਚ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਇਕੱਠੇ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਆਪਣੇ ਬੇਬੀ ਬੰਪ ਦੀ ਤਸਵੀਰ ਪੋਸਟ ਕਰਕੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ।

ਕੈਟਰੀਨਾ ਕੈਫ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ‘ਤੇ ਇੱਕ ਬਲੈਕ ਐਂਡ ਵ੍ਹਾਈਟ ਫੋਟੋ ਪੋਸਟ ਕੀਤੀ ਹੈ, ਜਿਸ ਵਿੱਚ ਉਹ ਅਤੇ ਵਿੱਕੀ ਕੌਸ਼ਲ ਦਿਖਾਈ ਦੇ ਰਹੇ ਹਨ। ਇਸਦੇ ਨਾਲ ਹੀ ਕੈਟਰੀਨਾ ਨੇ ਲਿਖਿਆ, “ਅਸੀਂ ਆਪਣੀ ਜ਼ਿੰਦਗੀ ਦਾ ਸਭ ਤੋਂ ਵਧੀਆ ਅਧਿਆਇ ਸ਼ੁਰੂ ਕਰਨ ਜਾ ਰਹੇ ਹਾਂ, ਸਾਡੇ ਦਿਲ ਖੁਸ਼ੀ ਅਤੇ ਸ਼ੁਕਰਗੁਜ਼ਾਰੀ ਨਾਲ ਭਰੇ ਹੋਏ ਹਨ।” ਕੈਟਰੀਨਾ ਅਤੇ ਵਿੱਕੀ ਦਾ ਵਿਆਹ 9 ਦਸੰਬਰ 2021 ਨੂੰ ਹੋਇਆ ਸੀ। ਜਿਸ ਵਿੱਚ ਕਰੀਬੀ ਰਿਸ਼ਤੇਦਾਰ ਹੀ ਸ਼ਾਮਲ ਹੋਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























