• Latest
  • Trending
Breaking News: ਫਗਵਾੜਾ ਸਾਈਬਰ ਧੋਖਾਧੜੀ ਮਾਮਲਾ; 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ; ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 39 ਤੱਕ ਪਹੁੰਚੀ

Breaking News: ਫਗਵਾੜਾ ਸਾਈਬਰ ਧੋਖਾਧੜੀ ਮਾਮਲਾ; 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ; ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 39 ਤੱਕ ਪਹੁੰਚੀ

1 year ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

26 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

31 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

48 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

1 hour ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

4 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਫਗਵਾੜਾ ਸਾਈਬਰ ਧੋਖਾਧੜੀ ਮਾਮਲਾ; 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ; ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 39 ਤੱਕ ਪਹੁੰਚੀ

ਹੁਣ ਤੱਕ ਕੁੱਲ 2.15 ਕਰੋੜ ਰੁਪਏ ਦੀ ਹਵਾਲਾ ਮਨੀ, 40 ਲੈਪਟਾਪ ਸਮੇਤ 67 ਮੋਬਾਈਲ ਫ਼ੋਨ ਦੀ ਹੋਈ ਬਰਾਮਦਗੀ

September 23, 2025
in ਖਬਰਾਂ, ਪੰਜਾਬ

ਲੁਧਿਆਣਾ-ਅਧਾਰਤ ਹਵਾਲਾ ਸੰਚਾਲਕ ਦੀ ਵੀ ਹੋਈ ਪਛਾਣ, ਜਿਸਨੂੰ ਫੜਨ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ : ਡੀਜੀਪੀ ਗੌਰਵ ਯਾਦਵ

ਜਾਂਚ ਮੁਤਾਬਿਕ ਬਿਟਕੁਆਇਨ ਅਤੇ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ ਪੈਸੇ ਦਾ ਲੈਣ-ਦੇਣ : ਐਸਐਸਪੀ ਕਪੂਰਥਲਾ ਗੌਰਵ ਤੂਰਾ

ਚੰਡੀਗੜ੍ਹ/ਕਪੂਰਥਲਾ, 23 ਸਤੰਬਰ (ਵਿਸ਼ਵ ਵਾਰਤਾ):-ਫਗਵਾੜਾ ਵਿੱਚ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਹਾਲ ਹੀ ਵਿੱਚ ਹੋਏ ਪਰਦਾਫਾਸ਼ ਤੋਂ ਬਾਅਦ ਅਹਿਮ ਕਾਰਵਾਈ ਤਹਿਤ ਕਪੂਰਥਲਾ ਪੁਲਿਸ ਨੇ ਲੁਧਿਆਣਾ ਤੋਂ ਇੱਕ ਹੋਰ ਮੁਲਜ਼ਮ ਨੂੰ 2.05 ਕਰੋੜ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਗ੍ਰਿਫ਼ਤਾਰੀਆਂ ਦੀ ਗਿਣਤੀ ਹੁਣ 39 ਹੋ ਗਈ ਹੈ ਅਤੇ ਇਸ ਮਾਮਲੇ ਵਿੱਚ ਕੁੱਲ ਬਰਾਮਦ ਕੀਤੀ ਗਈ ਰਕਮ ਹੁਣ 2.15 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨ ਵਜੋਂ ਹੋਈ ਹੈ, ਜੋ ਰਾਜਸਥਾਨ ਦੇ ਬੀਕਾਨੇਰ ਦਾ ਰਹਿਣ ਵਾਲਾ ਹੈ।

ਜਾਣਕਾਰੀ ਅਨੁਸਾਰ, ਕਪੂਰਥਲਾ ਪੁਲਿਸ ਨੇ ਫਗਵਾੜਾ ਵਿੱਚ 38 ਵਿਅਕਤੀਆਂ ਨੂੰ 40 ਲੈਪਟਾਪ, 67 ਮੋਬਾਈਲਾਂ ਅਤੇ 10,000 ਦੀ ਨਕਦੀ ਸਮੇਤ ਗ੍ਰਿਫਤਾਰ ਕਰਕੇ ਇੱਕ ਵੱਡੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਡਿਊਲ ਵੱਲੋਂ ਸਾਫਟਵੇਅਰ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਦੀ ਆੜ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਸਥਿਤ ਇੱਕ ਹਵਾਲਾ ਆਪਰੇਟਰ `ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੈਣ-ਦੇਣ ਮੁੱਖ ਤੌਰ `ਤੇ ਬਿਟਕੋਇਨ ਰਾਹੀਂ ਕੀਤਾ ਜਾਂਦਾ ਸੀ ਅਤੇ ਹਵਾਲਾ ਚੈਨਲ ਵੀ ਵਰਤੇ ਜਾਂਦੇ ਸਨ ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਜ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਬੰਧਤ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਮਾਮਲੇ ਦੀ ਤਕਨੀਕੀ ਜਾਂਚ ਦੌਰਾਨ ਪੁਲਿਸ ਟੀਮਾਂ ਵੱਲੋਂ ਇਸ ਰੈਕੇਟ ਵਿੱਚ ਲੁਧਿਆਣਾ ਦੇ ਵਿਅਕਤੀ ਦੀ ਸ਼ਮੂਲੀਅਤ ਹੋਣ ਦਾ ਪਤਾ ਲੱਗਾ ।

ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਐਸ.ਪੀ. ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਦੀ ਨਿਗਰਾਨੀ ਅਤੇ ਡੀਐਸਪੀ ਡਿਟੈਕਟਿਵ ਪਰਮਿੰਦਰ ਸਿੰਘ ,ਇੰਚਾਰਜ ਸੀ.ਆਈ.ਏ. ਜਰਨੈਲ ਸਿੰਘ ਅਤੇ ਐਸ.ਐਚ.ਓ ਸਾਈਬਰ ਕ੍ਰਾਈਮ ਅਮਨਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਹਵਾਲਾ ਆਪਰੇਟਰ ਦੇ ਘਰ ਛਾਪਾ ਮਾਰਿਆ, ਜਿੱਥੇ ਉਸਦੇ ਸਹਾਇਕ ਪਵਨ ਨੂੰ 2.05 ਕਰੋੜ ਰੁਪਏ ਦੀ ਨਕਦੀ ਨਾਲ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ।

ਐਸਐਸਪੀ ਨੇ ਕਿਹਾ ਕਿ ਇਹ ਗਿਰੋਹ ਇੱਕ ਸਥਾਨਕ ਵਿਅਕਤੀ ਦੁਆਰਾ ਚਲਾਇਆ ਜਾ ਰਿਹਾ ਸੀ, ਜਿਸਦੀ ਪਛਾਣ ਅਮਰਿੰਦਰ ਸਿੰਘ ਉਰਫ਼ ਸਾਭੀ ਟੋਹਰੀ ਵਜੋਂ ਹੋਈ ਹੈ, ਜਿਸਨੇ ਫਗਵਾੜਾ ਵਿੱਚ ਇਮਾਰਤ ਕਿਰਾਏ `ਤੇ ਲਈ ਹੋਈ ਸੀ ਅਤੇ ਉਹ ਦਿੱਲੀ ਦੇ ਸੂਰਜ ਨਾਲ ਜੁੜਿਆ ਹੋਇਆ ਸੀ ਜੋ ਅੱਗੇ ਕੋਲਕਾਤਾ ਦੇ ਸ਼ੇਨ ਨਾਮਕ ਸ਼ੱਕੀ ਨਾਲ ਸਬੰਧਤ ਹੈ।

ਇਸ ਸਬੰਧ ਵਿੱਚ, ਐਫਆਈਆਰ ਨੰ. 14 ਮਿਤੀ 19.09.2025 ਨੂੰ ਧਾਰਾ 111, 318(4) ਅਤੇ 61(2) ਬੀਐਨਐਸ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ 66 ਅਤੇ 66 ਤਹਿਤ ਪੁਲਿਸ ਸਟੇਸ਼ਨ ਸਾਈਬਰ ਕ੍ਰਾਈਮ ਕਪੂਰਥਲਾ ਵਿਖੇ ਕੇਸ ਪਹਿਲਾਂ ਹੀ ਦਰਜ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ

by Navjot
4 weeks ago
0

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ 'ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ' ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 