• Latest
  • Trending
PUNJAB ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

PUNJAB ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

1 year ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

3 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

25 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

53 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

1 hour ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

ਕਿਹਾ, ਐਲਾਨੇ ਗਏ 1600 ਕਰੋੜ ਰੁਪਏ ਦੇ ਮਾਮੂਲੀ ਰਾਹਤ ਪੈਕੇਜ ਵਿੱਚੋਂ ਵੀ ਹੁਣ ਤੱਕ ਰੁਪਇਆ ਪੰਜਾਬ ਦੇ ਖਜਾਨੇ ਵਿੱਚ ਨਹੀਂ ਪਹੁੰਚਿਆ

September 26, 2025
in ਖਬਰਾਂ, ਪੰਜਾਬ
PUNJAB ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

PUNJAB ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

ਕਿਹਾ, ਐਲਾਨੇ ਗਏ 1600 ਕਰੋੜ ਰੁਪਏ ਦੇ ਮਾਮੂਲੀ ਰਾਹਤ ਪੈਕੇਜ ਵਿੱਚੋਂ ਵੀ ਹੁਣ ਤੱਕ ਰੁਪਇਆ ਪੰਜਾਬ ਦੇ ਖਜਾਨੇ ਵਿੱਚ ਨਹੀਂ ਪਹੁੰਚਿਆ

ਕਾਂਗਰਸ ‘ਤੇ ‘ਲਾਸ਼ਾਂ ਦੀ ਰਾਜਨੀਤੀ’ ਕਰਨ ਦਾ ਲਾਇਆ ਦੋਸ਼

ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ):- PUNJAB ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਦੀ ਵਰਤੋਂ ਕਰਦਿਆਂ ਜੁਲਾਈ ਅਤੇ ਅਗਸਤ ਵਿੱਚ ਸੂਬੇ ਭਰ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਨਾਲ ਨਜਿੱਠਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ, ਖਾਸ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਦੇਰੀ ਨਾਲ ਕੀਤੇ ਦੌਰੇ, ਮਾਮੂਲੀ ਵਿੱਤੀ ਸਹਾਇਤਾ ਅਤੇ ਪਠਾਨਕੋਟ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਵਿੱਚ ਅਸਫਲ ਰਹਿਣ ਲਈ ਸਵਾਲ ਕੀਤਾ। ਵਿੱਤ ਮੰਤਰੀ ਨੇ ਇਸ ਮੌਕੇ ਕਾਂਗਰਸ ਪਾਰਟੀ ‘ਤੇ ਵੀ ਮੌਕਾਪ੍ਰਸਤ ਰਾਜਨੀਤੀ ਕਰਨ ਦਾ ਦੋਸ਼ ਵੀ ਲਗਾਉਂਦਿਆ ਕਿਹਾ ਕਿ ਇਸ ਸੰਕਟ ਦੌਰਾਨ ਸੂਬੇ ਦਾ ਸਾਥ ਦੇਣ ਦੀ ਬਜਾਏ, ਪੰਜਾਬ ਕਾਂਗਰਸ ਲੀਡਰਸ਼ਿਪ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੱਕ ਵਿੱਚ ਭੁਗਤ ਰਹੀ ਹੈ।

‘ਪੰਜਾਬ ਦੇ ਮੁੜ ਵਸੇਬੇ’ ਦੇ ਮਤੇ ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਗਸਤ ਵਿੱਚ ਕਪੂਰਥਲਾ ਜ਼ਿਲ੍ਹੇ ਵਿੱਚ ਸ਼ੁਰੂ ਹੋਈ ਤਬਾਹੀ ਦੀ ਇੱਕ ਗੰਭੀਰ ਤਸਵੀਰ ਪੇਸ਼ ਕੀਤੀ, ਅਤੇ ਅਗਸਤ ਦੇ ਅੰਤ ਤੱਕ ਸੂਬੇ ਵਿੱਚ ਸਭ ਤੋਂ ਭਿਆਨਕ ਹੜ੍ਹਾਂ ਦਾ ਜਿਕਰ ਕੀਤਾ। ਇਹ ਜ਼ਿਕਰ ਕਰਦੇ ਹੋਏ ਕਿ ਰਾਜ ਸਰਕਾਰ ਨੇ ਰਾਹਤ ਅਤੇ ਬਚਾਅ ਕਾਰਜਾਂ ਲਈ ਆਪਣੇ ਸਾਰੇ ਉਪਲਬਧ ਸਰੋਤ ਜੁਟਾਏ, ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅਣਥੱਕ ਮਿਹਨਤ ਕੀਤੀ, ਵਿੱਤ ਮੰਤਰੀ ਚੀਮਾ ਨੇ ਸਵਾਲ ਕੀਤਾ ਕਿ ਕੀ ਕੇਂਦਰ ਨੇ ਸੰਘੀ ਢਾਂਚੇ ਦੇ ਅੰਦਰ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕੀਤੀਆਂ ਹਨ।

ਹੜ੍ਹ ਸ਼ੁਰੂ ਹੋਣ ਤੋਂ ਲਗਭਗ ਇੱਕ ਮਹੀਨੇ ਬਾਅਦ ਹੋਈ ਪ੍ਰਧਾਨ ਮੰਤਰੀ ਦੀ ਫੇਰੀ ਵਿੱਚ ਮਹੱਤਵਪੂਰਨ ਦੇਰੀ ਨੂੰ ਉਜਾਗਰ ਕਰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਇਸ ਦੀ ਤੁਲਨਾ ਅਫਗਾਨਿਸਤਾਨ ਨੂੰ ਰਾਹਤ ਪਹੁੰਚਾਉਣ ਵਿੱਚ ਤੇਜ਼ ਪ੍ਰਤੀਕਿਰਿਆ ਨਾਲ ਕੀਤੀ, ਅਤੇ ਇਸ ਪਹੁੰਚ ਵਿੱਚ ਅਸਮਾਨਤਾ ‘ਤੇ ਸਵਾਲ ਉਠਾਏ। ਵਿੱਤ ਮੰਤਰੀ ਚੀਮਾ ਨੇ ਚੀਮਾ ਨੇ ਕੇਂਦਰ ਸਰਕਾਰ ਦੇ ਲੋੜੀਂਦੇ ਕਾਰਵਾਈ ਕਰਨ ਵਿੱਚ ਆਯੋਗ ਰਹਿਣ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸ ਤੋਂ ਵੀ ਜ਼ਿਆਦਾ ਪਰੇਸ਼ਾਨ ਕਰਨ ਵਾਲੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਵੱਲੋਂ 1600 ਕਰੋੜ ਰੁਪਏ ਦੇ ਮਾਮੂਲੀ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚੋਂ ਵੀ ਅੱਜ ਤੱਕ ਪੰਜਾਬ ਦੇ ਖਜਾਨੇ ਵਿੱਚ ਇੱਕ ਵੀ ਰੁਪਿਆ ਨਹੀਂ ਪਹੁੰਚਿਆ।

ਆਫ਼ਤ ਕਾਰਨ ਸੂਬੇ ਅੰਦਰ ਮਨੁੱਖੀ ਜੀਵਨ ਨੂੰ ਪਹੁੰਚੀ ਡੂੰਘੀ ਸੱਟ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ 26 ਅਗਸਤ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਦਾ ਜ਼ਿਕਰ ਕੀਤਾ ਜਿਸ ਵਿੱਚ ਇੱਕ ਪਰਿਵਾਰ ਬਹੁਤ ਦੁਖਦਾਈ ਤੌਰ ‘ਤੇ ਪ੍ਰਭਾਵਿਤ ਹੋਇਆ ਸੀ। ਹੜ੍ਹ ਨੇ 15 ਸਾਲਾ ਦੀ ਮੀਨੂੰ ਦੀ ਜਾਨ ਲੈ ਲਈ ਅਤੇ ਉਸ ਦੇ ਛੋਟੇ ਭੈਣ-ਭਰਾ, 9 ਸਾਲਾ ਲਾਡੀ ਅਤੇ 6 ਸਾਲਾ ਲੱਛੂ ਲਾਪਤਾ ਹੋ ਗਏ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ, ਬਾਗ, ਨੇ ਨਾ ਸਿਰਫ਼ ਆਪਣੇ ਤਿੰਨ ਬੱਚਿਆਂ ਨੂੰ ਗੁਆਇਆ, ਸਗੋਂ ਆਪਣੇ ਪਸ਼ੂਆਂ ਨੂੰ ਵੀ ਖੋਹਣ ਦਾ ਵੱਡਾ ਦੁਖਾਂਤ ਝੱਲਿਆ। ਉਨ੍ਹਾਂ ਹੜ੍ਹ ਕਾਰਨ ਜਾਨਾ ਗਵਾਉਣ ਵਾਲੇ ਜ਼ਿਲ੍ਹੇ ਦੇ 7 ਸਾਲਾ ਸਾਹਿਲ ਅਤੇ 12 ਸਾਲਾ ਕੇਸ਼ਵ ਕੁਮਾਰ ਦਾ ਵੀ ਜਿਕਰ ਕੀਤਾ।

ਪ੍ਰਧਾਨ ਮੰਤਰੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਤਿੱਖਾ ਹਮਲਾ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ, “ਪ੍ਰਧਾਨ ਮੰਤਰੀ ਉਸ ਪਰਿਵਾਰ ਨੂੰ ਦਿਲਾਸਾ ਦੇਣ ਵਿੱਚ ਵੀ ਅਸਫਲ ਰਹੇ ਜਿਸਨੇ ਆਪਣੇ ਤਿੰਨ ਮੈਂਬਰਾਂ ਨੂੰ ਹੜ੍ਹਾਂ ਵਿੱਚ ਗੁਆ ਦਿੱਤਾ, ਅਤੇ ਉਨ੍ਹਾਂ ਆਪਣੇ ਦੌਰੇ ਨੂੰ ਸਿਰਫ਼ ਫੋਟੋ ਖਿਚਵਾਉਣ ਤੱਕ ਸੀਮਤ ਕਰ ਦਿੱਤਾ।”

ਵਿੱਤ ਮੰਤਰੀ ਨੇ ਸਦਨ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਗਸਤ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਬਕਾਇਆ ਫੰਡਾਂ ਵਿੱਚ 60,000 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਇੱਕ ਚਿੰਤਾਜਨਕ ਅਸਮਾਨਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਲੋਕਾਂ ਦੁਆਰਾ ਚੁਣੇ ਹੋਏ ਮੁੱਖ ਮੰਤਰੀ ਲਈ ਪਹੁੰਚਯੋਗ ਨਹੀਂ ਹਨ ਪਰ ਨਿਯੁਕਤ ਵਿਅਕਤੀਆਂ ਨੂੰ ਆਸਾਨੀ ਨਾਲ ਮਿਲਦੇ ਹਨ। ਵਿੱਤ ਮੰਤਰੀ ਨੇ ਵਿਧਾਨ ਸਭਾ ਵਿੱਚੋਂ ਭਾਜਪਾ ਵਿਧਾਇਕਾਂ ਦੀ ਗੈਰਹਾਜ਼ਰੀ ‘ਤੇ ਵੀ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਜੇਕਰ ਸਦਨ ਵਿੱਚ ਹੁੰਦੇ ਤਾਂ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਵਰਤੋਂ ਬਾਰੇ ਸਪੱਸ਼ਟਤਾ ਪ੍ਰਦਾਨ ਕਰ ਸਕਦੇ ਸਨ, ਜਿਸ ਵਿੱਚੋਂ ਇੱਕ ਵੀ ਪੈਸਾ ਸੂਬਾ ਸਰਕਾਰ ਦੇ ਖਜ਼ਾਨੇ ਵਿੱਚ ਹੁਣ ਤੱਕ ਨਹੀਂ ਪਹੁੰਚਿਆ ਹੈ। ਉਨ੍ਹਾਂ ਕਿਹਾ, “ਅੱਜ, ਭਾਜਪਾ ਦਾ ਚਿਹਰਾ ਦੇਸ਼ ਭਰ ਵਿੱਚ ਬੇਨਕਾਬ ਹੋ ਗਿਆ ਹੈ,”।

ਵਿੱਤ ਮੰਤਰੀ ਨੇ ਅਫਵਾਹਾਂ ਫੈਲਾਉਣ ਲਈ ਵਿਰੋਧੀ ਧਿਰ ਨੂੰ ਵੀ ਝਾੜ ਪਾਈ ਅਤੇ ਸਪੱਸ਼ਟ ਕੀਤਾ ਕਿ ਸੂਬੇ ਨੂੰ ਪ੍ਰਾਪਤ ਹੋਏ 240 ਕਰੋੜ ਰੁਪਏ ਵਿੱਤੀ ਸਾਲ 2025-26 ਲਈ ਆਫ਼ਤ ਪ੍ਰਬੰਧਨ ਬਜਟ ਦੇ ਤਹਿਤ ਕੇਂਦਰ ਸਰਕਾਰ ਤੋਂ ਪਹਿਲਾਂ ਹੀ ਬਕਾਇਆ 481 ਕਰੋੜ ਰੁਪਏ ਦਾ ਹਿੱਸਾ ਹਨ। ਆਫ਼ਤ ਪ੍ਰਬੰਧਨ ਫੰਡ ਬਾਰੇ ਤੱਥਾਂ ਨੂੰ ਸਪੱਸ਼ਟ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਆਫ਼ਤ ਪ੍ਰਬੰਧਨ ਲਈ ਅਲਾਟ ਕੀਤੇ ਗਏ ਫੰਡ ਹਰ ਸਾਲ ਪ੍ਰਾਪਤ ਹੁੰਦੇ ਹਨ, ਅਤੇ ਜੇਕਰ ਇਹ ਫੰਡ ਅਣਵਰਤੇ ਰਹਿੰਦੇ ਹਨ, ਤਾਂ ਇਨ੍ਹਾਂ ‘ਤੇ 8.15% ਵਿਆਜ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਆਫ਼ਤ ਪ੍ਰਬੰਧਨ ਐਕਟ 2010 ਵਿੱਚ ਲਾਗੂ ਕੀਤਾ ਗਿਆ ਸੀ। 2017 ਅਤੇ 2022 ਦੇ ਵਿਚਕਾਰ, ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਫ਼ਤ ਪ੍ਰਬੰਧਨ ਲਈ 2,061 ਕਰੋੜ ਰੁਪਏ ਅਲਾਟ ਕੀਤੇ ਸਨ, ਜਿਸ ਵਿੱਚੋਂ ਕਾਂਗਰਸ ਸਰਕਾਰ ਨੇ 1,678 ਕਰੋੜ ਰੁਪਏ ਵਰਤੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ, ਤਿੰਨ ਸਾਲਾਂ ਵਿੱਚ 1,582 ਕਰੋੜ ਰੁਪਏ ਪ੍ਰਾਪਤ ਹੋਏ ਸਨ, ਜਿਸ ਵਿੱਚੋਂ 649 ਕਰੋੜ ਰੁਪਏ ਖਰਚ ਕੀਤੇ ਗਏ।

ਵਿੱਤ ਮੰਤਰੀ ਨੇ ਕਿਹਾ ਕਿ ਆਫ਼ਤ ਪ੍ਰਬੰਧਨ ਫੰਡਾਂ ‘ਤੇ ਕਾਂਗਰਸ ਪਾਰਟੀ ਦੀ ਬਿਆਨਬਾਜ਼ੀ ਪੰਜਾਬ ਦੇ ਹਿੱਤਾਂ ਦੇ ਉਲਟ ਹੈ। ਉਨ੍ਹਾਂ ਕਾਂਗਰਸੀ ਆਗੂਆਂ ਦੀ ਆਲੋਚਨਾ ਕਰਦਿਆਂ ਤੰਜ ਕੱਸਿਆ ਕਿ ਉਨ੍ਹਾਂ ਦੇ ਵਿਦਿਅਕ ਪਿਛੋਕੜ ਦੁਆਰਾ ਉਨ੍ਹਾਂ ਨੂੰ ਬਿਹਤਰ ਆਰਥਿਕ ਸਮਝ ਨਾਲ ਲੈਸ ਕਰਨਾ ਚਾਹੀਦਾ ਸੀ। ਵਿੱਤ ਮੰਤਰੀ ਚੀਮਾ ਨੇ ਸ਼ੇਰ ਸਿੰਘ ਦੀ ਬਰਖਾਸਤਗੀ ਦੀ ਮੰਗ ਕਰਨ ‘ਤੇ ਕਾਂਗਰਸ ਪਾਰਟੀ ਦੇ ਰੁਖ ‘ਤੇ ਵੀ ਸਵਾਲ ਉਠਾਇਆ, ਅਤੇ ਪੁੱਛਿਆ ਕਿ ਕੀ ਇਹ ਦਲਿਤਾਂ ਵਿਰੁੱਧ ਪੱਖਪਾਤ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਪੰਜਾਬ ਨਾਲ ਆਪਣਾ “ਮਤਰੇਈ ਮਾਂ ਵਾਲਾ” ਸਲੂਕ ਖਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਹਤ ਫੰਡਾਂ ਨੂੰ ਤੁਰੰਤ ਜਾਰੀ ਕਰਨਾ ਇੱਕ ਬੁਨਿਆਦੀ ਲੋੜ ਹੈ ਅਤੇ ਲੱਖਾਂ ਪੰਜਾਬੀਆਂ ਲਈ ਇੱਕ ਜਾਇਜ਼ ਹੱਕ ਹੈ। ਉਨ੍ਹਾਂ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਵਿੱਚ ਸੂਬੇ ਦੇ ਮਹੱਤਵਪੂਰਨ ਯੋਗਦਾਨ ਅਤੇ 1962, 1965, 1971 ਦੀਆਂ ਜੰਗਾਂ ਅਤੇ ਮਈ ਵਿੱਚ ਹਾਲ ਹੀ ਵਿੱਚ ਹੋਈ ਜੰਗ ਦੌਰਾਨ ਅਤੇ ਸੂਬੇ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਆਪਣੇ ਨਿੱਜੀ ਤਜਰਬੇ ਨੂੰ ਸਾਂਝਾ ਕਰਦਿਆਂ ਵਿੱਤ ਮੰਤਰੀ ਨੇ ਆਪਣੇ ਸਵਰਗੀ ਪਿਤਾ, ਮੇਹਰ ਸਿੰਘ ਨੂੰ ਯਾਦ ਕੀਤਾ, ਜੋ ਕਿ ਇੱਕ ਭਾਰਤੀ ਫੌਜ ਦੇ ਸਿਪਾਹੀ ਸਨ ਅਤੇ ਜਿਨ੍ਹਾਂ ਨੇ 1962 ਅਤੇ 1971 ਦੀਆਂ ਜੰਗਾਂ ਬਹਾਦਰੀ ਨਾਲ ਲੜੀਆਂ ਸਨ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 24-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 