Punjab : ਸੁਖਬੀਰ ਸਿੰਘ ਬਾਦਲ ਦੇ ਕਾਫਲੇ ਦੀਆਂ ਗੱਡੀਆਂ ਦਾ Accident
ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ (Punjab) ਦੇ ਕਾਫਲੇ ਦੀਆਂ ਗੱਡੀਆਂ ਦਾ ਐਕਸੀਡੈਂਟ ਹੋ ਗਿਆ ਹੈ। ਉਨ੍ਹਾਂ ਦੇ ਨਾਲ ਜਾ ਰਹੀ ਡੀਐਸਪੀ ਦੀ ਥਾਰ ਗੱਡੀ ਇੱਕ ਬੱਸ ਨਾਲ ਟਕਰਾ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੁਖਬੀਰ ਬਾਦਲ ਰਾਹਤ ਸਮੱਗਰੀ ਵੰਡਣ ਜਾ ਰਹੇ ਸਨ। ਇਸ ਦੌਰਾਨ ਗੱਡੀਆਂ ਦੀ ਟੱਕਰ ਹੋ ਗਈ।

ਪੁਲਿਸ ਅਨੁਸਾਰ ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਰਾਹਤ ਸਮੱਗਰੀ ਵੰਡਣ ਲਈ ਅਜਨਾਲਾ ਦੇ ਦੌਰੇ ‘ਤੇ ਸਨ। ਇਸ ਦੌਰਾਨ, ਡੀਐਸਪੀ ਇੰਦਰਜੀਤ ਸਿੰਘ, ਜੋ ਉਨ੍ਹਾਂ ਦੇ ਕਾਫਲੇ ਦਾ ਹਿੱਸਾ ਸਨ, ਦੀ ਥਾਰ ਗੱਡੀ ਅੱਗੇ ਜਾ ਰਹੀ ਇੱਕ ਬੱਸ ਨਾਲ ਟਕਰਾ ਗਈ। ਇਸ ਤੋਂ ਬਾਅਦ ਥਾਰ ਕਾਫਲੇ ਵਿੱਚ ਅੱਗੇ ਚਲ ਰਹੀ ਇੱਕ ਫਾਰਚੂਨਰ ਕਾਰ ਨਾਲ ਟਕਰਾ ਗਈ। ਜਿਸ ਤੋਂ ਬਾਅਦ ਕਾਫਲਾ ਰੁਕ ਗਿਆ। ਗੱਡੀਆਂ ਦੇ ਏਅਰ ਬੈਗ ਖੁੱਲਣ ਕਾਰਨ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਹੈ।
ਦੱਸ ਦਈਏ ਕਿ ਇਸ ਦੌਰਾਨ ਸੜਕ ‘ਤੇ ਜਾਮ ਵੀ ਲੱਗ ਗਿਆ। ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























