Punjabi Singer ਰਾਜਵੀਰ ਜਵੰਦਾ ਦਾ ਹੋਇਆ ਭਿਆਨਕ Accident
– ਮੋਹਾਲੀ ਦੇ ਹਸਪਤਾਲ ‘ਚ ਦਾਖਲ
ਚੰਡੀਗੜ੍ਹ, 27 ਸਤੰਬਰ 2025 (ਵਿਸ਼ਵ ਵਾਰਤਾ) – ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੀ ਹਾਲਾਤ ਨਾਜ਼ੁਕ ਦੱਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਕੋਲ ਵਾਪਰਿਆ। ਰਾਜਵੀਰ ਜਵੰਦਾ ਨੂੰ ਗੰਭੀਰ ਹਾਲਤ ‘ਚ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਕਿ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਪ੍ਰਸ਼ੰਸ਼ਕਾਂ ਵੱਲੋਂ ਰਾਜਵੀਰ ਜਵੰਦਾ ਦੀ ਜਲਦ ਸਿਹਤਯਾਬੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਮੀਡੀਆ ਰਿਪੋਰਟਸ ਅਨੁਸਾਰ ਉਹ ਮੋਟਰਸਾਈਕਲ ਚਲਾਉਂਦੇ ਸਮੇਂ ਸੜਕ ‘ਤੇ ਡਿੱਗ ਗਏ, ਜਿਸ ਕਾਰਨ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗੀ। ਡਾਕਟਰਾਂ ਦੀ ਇੱਕ ਟੀਮ ਇਸ ਸਮੇਂ ਜਵੰਦਾ ਦੀ ਜਾਂਚ ਕਰ ਰਹੀ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਗਾਇਕ ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ ਅਤੇ ਅਦਾਕਾਰ ਕਰਮਜੀਤ ਅਨਮੋਲ ਸਣੇ ਕਈ ਨਾਮੀ ਕਲਾਕਾਰ ਫੋਰਟਿਸ ਹਸਪਤਾਲ ਪਹੁੰਚੇ। ਜਵੰਦਾ ਦੀ ਨਾਜ਼ੁਕ ਹਾਲਤ ਬਾਰੇ ਡਾਕਟਰਾਂ ਦੇ ਬਿਆਨ ਦੀ ਉਡੀਕ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























