Punjab : ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਰਾਜ ਪੱਧਰੀ ਸਮਾਗਮ
– ਪੰਜਾਬ ਦੇ ਮੁੱਖ ਮੰਤਰੀ ਮਾਨ ਜਾਣਗੇ ਖਟਕੜ ਕਲਾਂ
ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ। ਇਹ ਸਮਾਗਮ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਖੇ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਈ ਹੋਰ ਆਗੂ ਮੌਜੂਦ ਰਹਿਣਗੇ। ਇਸ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਇਹ ਪਹਿਲਾ ਰਾਜ ਪੱਧਰੀ ਸਮਾਗਮ ਹੈ।
ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ (Punjab) ਸਰਕਾਰ ਭਗਤ ਸਿੰਘ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਕੰਮ ਕਰ ਰਹੀ ਹੈ।ਭਗਤ ਸਿੰਘ ਦੇ ਜਨਮਦਿਨ ਮੌਕੇ ਸੀਐਮ ਮਾਨ ਨੇ ਟਵੀਟ ਕਰ ਕੇ ਉਨ੍ਹਾਂ ਨੂੰ ਸਲਾਮ ਵੀ ਕੀਤਾ। ਉਨ੍ਹਾਂ ਟਵੀਟ ਕਰ ਕਿਹਾ ਕਿ ” ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾਉਣ ਵਾਲੇ ਇਨਕਲਾਬੀ ਯੋਧੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਹਨਾਂ ਦੇ ਜਨਮਦਿਨ ਮੌਕੇ ਦਿਲੋਂ ਸਲਾਮ ਕਰਦੇ ਹਾਂ। ਜਵਾਨੀ ਉਮਰੇ ਆਪਣੇ ਦੇਸ਼ ਤੇ ਲੋਕਾਂ ਬਾਰੇ ਸੋਚਣਾ ਅਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਕਿਸੇ ਕਿਸੇ ਦੇ ਹਿੱਸੇ ਹੀ ਆਉਂਦਾ ਹੈ। ਸ਼ਹੀਦ ਭਗਤ ਸਿੰਘ ਜੀ ਦਾ ਸਮੁੱਚਾ ਜੀਵਨ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਲਈ ਹਮੇਸ਼ਾ ਪ੍ਰੇਰਦਾ ਰਹੇਗਾ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























