Rajvir Jawanda accident :ਰਾਜਵੀਰ ਜਵੰਦਾ ਦਾ ਹਾਲ ਜਾਣਨ ਫੋਰਟਿਸ ਹਸਤਪਾਲ ਪਹੁੰਚੇ CM ਭਗਵੰਤ ਮਾਨ
ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ): ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੇ ਕੱਲ੍ਹ ਯਾਨੀ ਕਿ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ (Rajvir Jawanda accident ) ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਤਪਾਲ ਦਾਖਲ ਕਰਵਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਮੋਹਾਲੀ ਦੇ ਫੋਰਟਿਸ ਹਸਤਪਾਲ ਪਹੁੰਚੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਨੇ ਗਾਇਕ ਜਵੰਦਾ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਅਤੇ ਹਸਪਤਾਲ ਦੇ ਡਾਕਟਰ ਨਾਲ ਵੀ ਗੱਲਬਾਤ ਕਰ ਕੇ ਸਿਹਤ ਬਾਰੇ ਅਪਡੇਟ ਲਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਉਨ੍ਹਾਂ ਟਵੀਟ ਕੀਤਾ ਕਿ “ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਹਾਦਸੇ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਗੰਭੀਰ ਸੱਟਾਂ ਲੱਗਣ ਦੀ ਖ਼ਬਰ ਮਿਲੀ ਹੈ। ਜਿਸ ਦੌਰਾਨ ਉਹਨਾਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪਰਮਾਤਮਾ ਅੱਗੇ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਦੁਆ ਹੈ ਕਿ ਉਹ ਜਲਦ ਠੀਕ ਹੋ ਕੇ ਮੁੜ ਆਪਣੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਵਿਚਕਾਰ ਪਹੁੰਚਣ।”
ਫੋਰਟਿਸ ਹਸਪਤਾਲ ਵੱਲੋਂ ਜਾਰੀ ਕੀਤੇ ਮੈਡੀਕਲ ਬੁਲੇਟਿਨ ਵਿੱਚ ਉਨ੍ਹਾਂ ਨੂੰ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗਣ ਦੀ ਪੁਸ਼ਟੀ ਕੀਤੀ ਗਈ ਸੀ। ਹਸਪਤਾਲ ਵੱਲੋਂ ਇਹ ਵੀ ਦੱਸਿਆ ਗਿਆ ਸੀ ਕਿ ਉਨ੍ਹਾਂ ਨੂੰ (Rajvir Jawanda accident) ਹਸਪਤਾਲ ਆਉਣ ਤੋਂ ਪਹਿਲਾਂ ਰਸਤੇ ਵਿੱਚ ਦਿਲ ਦਾ ਦੌਰਾ ਵੀ ਪਿਆ। ਫਿਲਹਾਲ ਰਾਜਵੀਰ ਜਵੰਦਾ ਦੀ ਹਾਲਤ ‘ਚ ਸੁਧਾਰ ਦੱਸਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























