Punjab : ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਤੇ ਆਖ਼ਰੀ ਦਿਨ
– ਭਾਜਪਾ ਨੇ ਵਿਸ਼ੇਸ਼ ਇਜਲਾਸ ਤੋਂ ਕੀਤਾ ਕਿਨਾਰਾ
ਚੰਡੀਗੜ੍ਹ, 29 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਹੜ੍ਹਾਂ ਨਾਲ ਸਬੰਧਤ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਇਸ ਸੈਸ਼ਨ ਦੌਰਾਨ ਲਗਭਗ ਛੇ ਬਿੱਲ ਪਾਸ ਕੀਤੇ ਜਾਣਗੇ। ਭਾਜਪਾ ਨੇ ਇਸ ਸੈਸ਼ਨ ਦਾ ਬਾਈਕਾਟ ਕੀਤਾ ਹੈ। ਇਸ ਦੇ ਨਾਲ ਹੀ ਭਾਜਪਾ ਸੈਕਟਰ 37 ਵਿੱਚ “ਜਨਤਾ ਦੀ ਵਿਧਾਨ ਸਭਾ” ਕਰੇਗੀ, ਜਿੱਥੇ ਉਹ ਰਾਜ ਸਰਕਾਰ ਵਿਰੁੱਧ ਆਪਣੇ ਵਿਚਾਰ ਪੇਸ਼ ਕਰਨਗੇ।
ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਚਰਚਾ ਤੋਂ ਭੱਜ ਰਹੀ ਹੈ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਆ ਕੇ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਬਹਿਸ ਤੋਂ ਭੱਜ ਗਈ ਹੈ ਅਤੇ ਸਮਾਨਾਂਤਰ ਸੈਸ਼ਨ ਕਰਕੇ ਸੰਵਿਧਾਨ ਦਾ ਮਜ਼ਾਕ ਉਡਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਆ ਕੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।
ਸੈਸ਼ਨ ਦੀ ਸ਼ੁਰੂਆਤ ‘ਚ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ ਐਕਟ, 2003 ਦੀ ਧਾਰਾ 6(1) ਦੇ ਤਹਿਤ ਵਿੱਤੀ ਸਾਲ 2023-24 ਲਈ ਪ੍ਰਾਪਤੀਆਂ ਅਤੇ ਖਰਚਿਆਂ ਦੀ ਪੇਸ਼ਕਾਰੀ ਹੋਵੇਗੀ। ਇਸ ਦੀ ਤੁਲਨਾ ਪਿਛਲੇ ਵਿੱਤੀ ਸਾਲ 2022-23 ਨਾਲ ਕੀਤੀ ਜਾਵੇਗੀ ਅਤੇ ਸਦਨ ਵਿਚ ਪੇਸ਼ ਕੀਤੀ ਜਾਵੇਗੀ। ਇਸ ਤੋਂ ਬਾਅਦ ਪੰਜਾਬ ਦੇ ਪੁਨਰਵਾਸ ’ਤੇ ਚਰਚਾ ਸ਼ੁਰੂ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























