• Latest
  • Trending
PUNJAB: ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ – ਹਰਦੀਪ ਸਿੰਘ ਮੁੰਡੀਆਂ

PUNJAB: ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ – ਹਰਦੀਪ ਸਿੰਘ ਮੁੰਡੀਆਂ

1 year ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

46 minutes ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

48 minutes ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

52 minutes ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

57 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

1 hour ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

1 hour ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

2 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

2 hours ago
ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

2 hours ago
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

3 hours ago
Hindi News
English News
Wednesday, November 25, 2026
No Result
View All Result
22 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ – ਹਰਦੀਪ ਸਿੰਘ ਮੁੰਡੀਆਂ

ਮੰਤਰੀ ਵੱਲੋਂ ਇਸ ਔਖੀ ਘੜੀ ਦੌਰਾਨ ਸਿਆਸਤ ਕਰਨ ਲਈ ਵਿਰੋਧੀ ਧਿਰ ਅਤੇ ਕੇਂਦਰ ਦੀ ਕਰੜੀ ਨਿੰਦਾ

September 29, 2025
in ਖਬਰਾਂ, ਪੰਜਾਬ
PUNJAB: ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ – ਹਰਦੀਪ ਸਿੰਘ ਮੁੰਡੀਆਂ

PUNJAB: ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ – ਹਰਦੀਪ ਸਿੰਘ ਮੁੰਡੀਆਂ

ਮੰਤਰੀ ਵੱਲੋਂ ਇਸ ਔਖੀ ਘੜੀ ਦੌਰਾਨ ਸਿਆਸਤ ਕਰਨ ਲਈ ਵਿਰੋਧੀ ਧਿਰ ਅਤੇ ਕੇਂਦਰ ਦੀ ਕਰੜੀ ਨਿੰਦਾ

ਚੰਡੀਗੜ੍ਹ, 29 ਸਤੰਬਰ:

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਦਨ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ “ਪੰਜਾਬ ਦੇ ਪੁਨਰਵਾਸ” ਮਤੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪ੍ਰਭਾਵਿਤ ਪਰਿਵਾਰ ਨੂੰ ਸਹਾਇਤਾ ਦਿੱਤੀ ਜਾਵੇਗੀ।

ਸ. ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਨੇ ਬੇਮਿਸਾਲ ਤਬਾਹੀ ਝੱਲੀ ਹੈ ਅਤੇ ਹਜ਼ਾਰਾਂ ਪਿੰਡ ਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਲੱਖਾਂ ਏਕੜ ਖੇਤੀਬਾੜੀ ਜ਼ਮੀਨ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਕੀਮਤੀ ਜਾਨਾਂ ਗਈਆਂ ਹਨ। ਸੂਬੇ ਵਿੱਚ ਸਕੂਲਾਂ, ਪਸ਼ੂ ਹਸਪਤਾਲਾਂ, ਸੜਕਾਂ ਸਮੇਤ ਬੁਨਿਆਦੀ ਢਾਂਚੇ ਦੀ ਭਾਰੀ ਤਬਾਹੀ ਦਾ ਵੀ ਸਾਹਮਣਾ ਕਰਨਾ ਪਿਆ ਹੈ।

ਮਾਲ ਮੰਤਰੀ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਦੀ ਸਖ਼ਤ ਆਲੋਚਨਾ ਕੀਤੀ ਕਿ ਉਹ ਇੰਨੇ ਗੰਭੀਰ ਸੰਕਟ ਵਿੱਚ ਵੀ ਸਿਆਸੀ ਚਾਲਾਂ ਚਲ ਰਹੇ ਹਨ। ਜਿੱਥੇ ਪੰਜਾਬ ਦੇ ਲੋਕ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉਥੇ ਹੀ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂ ਸਿਆਸੀ ਰੋਟੀਆਂ ਸੇਕਣ ਤੋਂ ਬਾਜ਼ ਨਹੀਂ ਆ ਰਹੇ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਸ ਸੰਵੇਦਨਸ਼ੀਲ ਘੜੀ ਵਿੱਚ ਵੀ ਪੰਜਾਬ ਦੀ ਮਦਦ ਕਰਨ ਦੀ ਬਜਾਏ ਸੂਬਾ ਵਾਸੀਆਂ ਦੇ ਜ਼ਖਮਾਂ ਉੱਤੇ ਲੂਣ ਛਿੜਕਿਆਂ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਕਰਨ ਦੀ ਬਜਾਏ ਕੇਂਦਰੀ ਮੰਤਰੀਆਂ ਅਤੇ ਦੌਰੇ ‘ਤੇ ਆਈਆਂ ਟੀਮਾਂ ਨੇ ਸਿਰਫ਼ ਫੋਟੋਆਂ ਖਿਚਵਾਈਆਂ ਅਤੇ ਵਾਪਸ ਪਰਤ ਗਏ।

ਮਾਲ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਲਗਭਗ 20 ਹਜ਼ਾਰ ਕਰੋੜ ਰੁਪਏ ਬਣਦਾ ਹੈ, ਜਦੋਂ ਕਿ ਪ੍ਰਧਾਨ ਮੰਤਰੀ ਨੇ ਇੰਨੇ ਵੱਡੇ ਨੁਕਸਾਨ ਦੇ ਇਵਜ਼ ਵਿੱਚ ਕੇਵਲ 1600 ਕਰੋੜ ਰੁਪਏ ਦੀ ਨਿਗੂਣੀ ਜਿਹੀ ਰਾਸ਼ੀ ਜਾਰੀ ਕਰਨ ਦਾ ਐਲਾਨ ਕਰਕੇ ਪੰਜਾਬੀਆਂ ਨਾਲ ਘੋਰ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਰਾਹਤ ਰਾਸ਼ੀ ਵਧਾਉਣ ਦੀ ਅਪੀਲ ਕੀਤੀ ਤਾਂ ਉਨ੍ਹਾਂ ਨੇ ਮਜ਼ਾਕੀਆਂ ਅੰਦਾਜ਼ ਵਿੱਚ ਕਿਹਾ ਕਿ “ਕਿਆ ਆਪਕੋ ਹਿੰਦੀ ਨਹੀਂ ਆਤੀ”।

ਸ. ਮੁੰਡੀਆਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਅਜਿਹਾ ਜਵਾਬ ਸੁਣ ਕੇ ਮੈਂ ਸੁੰਨ ਹੋ ਗਿਆ। ਪੰਜਾਬ ਦੇ ਲੋਕਾਂ ਦਾ ਦਰਦ ਸਮਝਣ ਦੀ ਬਜਾਏ ਉਨ੍ਹਾਂ ਵੱਲੋਂ ਸਾਡੀ ਪੰਜਾਬੀ ਭਾਸ਼ਾ ਦਾ ਮਜ਼ਾਕ ਉਡਾਇਆ ਗਿਆ ਤੇ ਪੰਜਾਬੀਅਤ ਦਾ ਅਪਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਦੇ ਮਨ ਵਿੱਚ ਹਾਲੇ ਵੀ ਕਿਸਾਨ ਅੰਦਲੋਨ ਕਾਰਨ ਗੁੱਸਾ ਹੈ।

ਉਨ੍ਹਾਂ ਇਹ ਵੀ ਯਾਦ ਕੀਤਾ ਕਿ ਕਿਵੇਂ ਭਾਜਪਾ ਵਿਧਾਇਕ ਅਤੇ ਆਗੂ ਪ੍ਰਧਾਨ ਮੰਤਰੀ ਦੇ ਸਾਹਮਣੇ ਚੁੱਪ ਰਹੇ ਅਤੇ ਉਨ੍ਹਾਂ ਵਿੱਚ ਪੰਜਾਬ ਦਾ ਮੁੱਦਾ ਉਠਾਉਣ ਦੀ ਹਿੰਮਤ ਨਹੀਂ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੇਰਾ ਹੱਥ ਫੜ ਕੇ ਮੈਨੂੰ ਬੋਲਣ ਤੋਂ ਰੋਕਿਆ। ਬਾਅਦ ਵਿੱਚ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਉਹ ਮੈਨੂੰ ਜਾਣਦੇ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਵੀ ਨਹੀਂ ਜਾਣਦੇ ਤਾਂ ਉਨ੍ਹਾਂ ਨੂੰ ਰਾਜਨੀਤੀ ਛੱਡ ਦੇਣੀ ਚਾਹੀਦੀ ਹੈ।

ਰਾਹਤ ਕਾਰਜਾਂ ਦੇ ਵੇਰਵੇ ਦਿੰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਨੇ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ 13 ਸਤੰਬਰ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਵੱਖ-ਵੱਖ ਟੀਮਾਂ ਘਰਾਂ ਅਤੇ ਪਸ਼ੂਆਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਕੰਮ ਕਰ ਰਹੀਆਂ ਹਨ, ਜਿਨ੍ਹਾਂ ਦੀਆਂ ਰਿਪੋਰਟਾਂ 30 ਦਿਨਾਂ ਦੇ ਅੰਦਰ ਡੀ.ਸੀ. ਨੂੰ ਸੌਂਪੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਮੁਆਵਜ਼ਾ ਦਰਾਂ ਵਿੱਚ ਵੀ ਕਾਫ਼ੀ ਵਾਧਾ ਕੀਤਾ ਹੈ, 26 ਫ਼ੀਸਦ ਤੋਂ 32 ਫ਼ੀਸਦ ਦੇ ਵਿਚਕਾਰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਹੁਣ 10,000 ਰੁਪਏ ਪ੍ਰਤੀ ਏਕੜ, ਇਸੇ ਤਰ੍ਹਾਂ 33 ਫ਼ੀਸਦ ਤੋਂ 75 ਫ਼ੀਸਦ ਦੇ ਵਿਚਕਾਰ 10,000 ਰੁਪਏ ਪ੍ਰਤੀ ਏਕੜ ਅਤੇ 76 ਫ਼ੀਸਦ ਤੋਂ 100 ਫ਼ੀਸਦ ਦੇ ਨੁਕਸਾਨ ਦਾ ਮੁਆਵਜ਼ਾ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਜਾਵੇਗਾ। ਇਸੇ ਤਰ੍ਹਾਂ ਕੱਚੇ ਅਤੇ ਪੱਕੇ ਘਰਾਂ ਦੋਵਾਂ ਲਈ ਮੁਆਵਜ਼ਾ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਪਸ਼ੂਆਂ ਦੇ ਨੁਕਸਾਨ ‘ਤੇ ਗਾਵਾਂ ਅਤੇ ਮੱਝਾਂ ਵਰਗੇ ਦੁਧਾਰੂ ਪਸ਼ੂਆਂ ਲਈ 37,500 ਰੁਪਏ ਪ੍ਰਤੀ ਪਸ਼ੂ, ਘੋੜਿਆਂ ਅਤੇ ਬਲਦਾਂ ਵਰਗੇ ਗੈਰ-ਦੁਧਾਰੂ ਪਸ਼ੂਆਂ ਲਈ 32,000 ਰੁਪਏ ਪ੍ਰਤੀ ਪਸ਼ੂ, ਵੱਛਿਆਂ, ਗਧੇ ਅਤੇ ਖੱਚਰ ਲਈ ਪ੍ਰਤੀ ਪਸ਼ੂ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਤੱਕ ਦੇ ਵਧੇ ਹੋਏ ਮੁਆਵਜ਼ੇ ਦਾ ਐਲਾਨ ਕੀਤਾ।

ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਦੀ ਸਰਗਰਮ ਅਗਵਾਈ ਲਈ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪਹਿਲੇ ਦਿਨ ਤੋਂ ਹੀ ਪਾਰਟੀ ਵਰਕਰਾਂ ਨੂੰ ਪ੍ਰਭਾਵਿਤ ਪਿੰਡਾਂ ਤੱਕ ਪਹੁੰਚ ਕਰਨ, ਪਰਿਵਾਰਾਂ ਅਤੇ ਪਸ਼ੂਧਨ ਨੂੰ ਸੁਰੱਖਿਅਤ ਬਾਹਰ ਕੱਢਣ, ਭੋਜਨ, ਰਾਸ਼ਨ ਅਤੇ ਚਾਰੇ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕਿਸ਼ਤੀਆਂ ਚਲਾਉਣ ਤੋਂ ਲੈ ਕੇ ਜ਼ਰੂਰੀ ਚੀਜ਼ਾਂ ਦੀ ਸਪਲਾਈ ਕਰਨ ਤੱਕ, ਸਾਡੇ ਵਰਕਰਾਂ ਅਤੇ ਅਧਿਕਾਰੀਆਂ ਨੇ ਚੜ੍ਹਦੀਕਲਾ ਵਿੱਚ ਆਪਣੀਆਂ ਸੇਵਾਵਾਂ ਦੇਣਾ ਜਾਰੀ ਰੱਖਿਆ।

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

by Ankit
November 25, 2026
0

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਕਥਿਤ...

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ...

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

Most Popular

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
1 week ago
0

ਹੈਦਰਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਨਿਰਦੇਸ਼ਕ ਪਵਨ ਸਾਦੀਨੇਨੀ ਦੀ ਆਉਣ ਵਾਲੀ ਫਿਲਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 