• Latest
  • Trending
LATEST NEWS: ਉਦਯੋਗਿਕ ਦਿੱਗਜ਼ਾਂ ਵੱਲੋਂ ਸਨਅਤੀ ਵਿਕਾਸ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ‘ਤੇ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ

LATEST NEWS: ਉਦਯੋਗਿਕ ਦਿੱਗਜ਼ਾਂ ਵੱਲੋਂ ਸਨਅਤੀ ਵਿਕਾਸ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ‘ਤੇ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ

10 months ago
Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

5 minutes ago
Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

40 minutes ago
International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

1 hour ago
Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

2 hours ago
Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

2 hours ago
Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

Punjab: ਅਕਾਲੀ ਦਲ ਵਾਰਿਸ ਪੰਜਾਬ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

Chandigarh ਦੀ ਅਦਾਲਤ ਨੇ ਸਲਮਾਨ ਖਾਨ ‘ਤੇ ਉਸ ਦੀ ਭੈਣ ਨੂੰ ਨੋਟਿਸ ਕੀਤਾ ਜਾਰੀ

3 hours ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ

3 hours ago
Chandigarh Police: ਕਾਂਸਟੇਬਲ ਭਰਤੀ ਨਿਯਮਾਂ ਵਿੱਚ ਹੋਇਆ ਵੱਡਾ ਬਦਲਾਅ

Chandigarh Police: ਕਾਂਸਟੇਬਲ ਭਰਤੀ ਨਿਯਮਾਂ ਵਿੱਚ ਹੋਇਆ ਵੱਡਾ ਬਦਲਾਅ

3 hours ago
National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

3 hours ago
Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 August 2026 | Ang 796 I ਅੱਜ ਦਾ ਹੁਕਮਨਾਮਾ

6 hours ago
Hindi News
English News
Thursday, August 6, 2026
No Result
View All Result
30 °c
Chandigarh
28 ° Fri
29 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

LATEST NEWS: ਉਦਯੋਗਿਕ ਦਿੱਗਜ਼ਾਂ ਵੱਲੋਂ ਸਨਅਤੀ ਵਿਕਾਸ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ‘ਤੇ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ

September 29, 2025
in ਖਬਰਾਂ, ਪੰਜਾਬ
LATEST NEWS: ਉਦਯੋਗਿਕ ਦਿੱਗਜ਼ਾਂ ਵੱਲੋਂ ਸਨਅਤੀ ਵਿਕਾਸ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ‘ਤੇ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ

LATEST NEWS: ਉਦਯੋਗਿਕ ਦਿੱਗਜ਼ਾਂ ਵੱਲੋਂ ਸਨਅਤੀ ਵਿਕਾਸ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ‘ਤੇ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ

ਗੁਰੂਗ੍ਰਾਮ, 29 ਸਤੰਬਰ (ਵਿਸ਼ਵ ਵਾਰਤਾ):- ਉਦਯੋਗ ਜਗਤ ਦੇ ਦਿੱਗਜ਼ਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਉਦਯੋਗ ਪੱਖੀ ਨੀਤੀਆਂ ਦੀ ਭਰਵੀਂ ਸ਼ਲਾਘਾ ਕੀਤੀ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਹੈ।
ਏਪੀਜੇ ਸੁਰਿੰਦਰ ਪਾਰਕ ਹੋਟਲਜ਼ ਦੀ ਚੇਅਰਪਰਸਨ ਪ੍ਰਿਆ ਪਾਲ ਨੇ ਇਨਵੈਸਟ ਪੰਜਾਬ ਨਾਲ ਕੰਮ ਕਰਨ ਦਾ ਆਪਣਾ ਸਕਾਰਾਤਮਕ ਤਜਰਬਾ ਸਾਂਝਾ ਕੀਤਾ ਅਤੇ ਸੂਬਾ ਸਰਕਾਰ ਤੋਂ ਪ੍ਰਾਪਤ ਸਹਿਯੋਗ ਖਾਸ ਕਰਕੇ ਪ੍ਰਾਹੁਣਚਾਰੀ ਖੇਤਰ ਵਿੱਚ ਦਿੱਤੇ ਸਹਿਯੋਗ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੈਰ-ਸਪਾਟਾ ਉਦਯੋਗ ਵਿੱਚ ਇਸ ਦੀ ਅਥਾਹ ਸੰਭਾਵਨਾ ਦੇ ਕਾਰਨ ਨਿਵੇਸ਼ਕਾਂ ਵਿੱਚ ਦਿਲਚਸਪੀ ਵਧ ਰਹੀ ਹੈ।
ਓਸਵਾਲ ਗਰੁੱਪ ਦੇ ਕਮਲ ਓਸਵਾਲ ਨੇ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਦਲੇਰਾਨਾ ਪਹਿਲਕਦਮੀਆਂ ਅਪਣਾਉਣ ਲਈ ਸਰਕਾਰ ਦੀ ਸ਼ਲਾਘਾ ਕਰਦਿਆਂ ਪੰਜਾਬ ਨੂੰ “ਵਾਅਦਿਆਂ ਦੀ ਧਰਤੀ” ਦੱਸਿਆ। ਉਨ੍ਹਾਂ ਨੇ ਮੁੱਖ ਮੰਤਰੀ ਦੀ ਦੀ ਦੂਰਦਰਸ਼ੀ ਅਗਵਾਈ ਲਈ ਧੰਨਵਾਦ ਕੀਤਾ, ਜੋ ਪੰਜਾਬ ਨੂੰ ਅੱਗੇ ਵਧਾਉਣ ਵਿੱਚ ਸਹਾਈ ਸਾਬਤ ਹੋਈ ਹੈ। ਉਨ੍ਹਾਂ ਨੇ ਸੂਬੇ ਦੀ ਹੁਨਰਮੰਦ ਕਿਰਤ ਸ਼ਕਤੀ ਅਤੇ ਅਨੁਕੂਲ ਉਦਯੋਗਿਕ ਮਾਹੌਲ ਨੂੰ ਮਹੱਤਵਪੂਰਨ ਦੱਸਦੇ ਹੋਏ ਆਪਣੇ ਕਾਰਜਾਂ ਨੂੰ ਵਧਾਉਣ ਲਈ 500 ਕਰੋੜ ਰੁਪਏ ਦੇ ਨਿਵੇਸ਼ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ।
ਸ਼੍ਰੀਮਤੀ ਬੈਕਟਰਸ ਦੇ ਪ੍ਰਬੰਧ ਨਿਰਦੇਸ਼ਕ ਅਨੂਪ ਬੈਕਟਰ ਨੇ ਕੰਪਨੀ ਦੀ ਮਾਮੂਲੀ ਸ਼ੁਰੂਆਤ ਤੋਂ ਅੰਤਰਰਾਸ਼ਟਰੀ ਕਾਰੋਬਾਰ ਤੱਕ ਦੇ ਵਾਧੇ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਪੰਜਾਬ ਵਿੱਚ 500 ਕਰੋੜ ਰੁਪਏ ਦੇ ਆਉਣ ਵਾਲੇ ਨਿਵੇਸ਼ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਕੰਪਨੀ ਅੱਠ ਰਾਜਾਂ ਵਿੱਚ ਕੰਮ ਕਰਦੀ ਹੈ। ਪੰਜਾਬ ਉਦਯੋਗ ਲਈ ਜ਼ਮੀਨ ਦੀ ਉਪਲਬਧਤਾ, ਬੁਨਿਆਦੀ ਢਾਂਚਾ, ਹੁਨਰਮੰਦ ਕਿਰਤ, ਹਵਾਈ ਸੰਪਰਕ, ਨਿਰਵਿਘਨ ਬਿਜਲੀ ਸਪਲਾਈ, ਵਿੱਤੀ ਪ੍ਰੋਤਸਾਹਨ ਅਤੇ ਸਰਕਾਰੀ ਸਹਾਇਤਾ ਲਈ ਸਭ ਤੋਂ ਵਧੀਆ ਮਾਹੌਲ ਦੀ ਪੇਸ਼ਕਸ਼ ਕਰਦਾ ਹੈ ਜਿਸ ਕਰਕੇ ਇਹ ਸਾਰੇ ਪੰਜਾਬ ਨੂੰ ਨਿਵੇਸ਼ ਲਈ ਆਕਰਸ਼ਕ ਬਣਾਉਣ ਵਿੱਚ ਯੋਗਦਾਨ ਪਾਉਂਦੇ ਹਨ।
ਨੈਸਲੇ ਇੰਡੀਆ ਦੇ ਤਕਨੀਕੀ ਮੁਖੀ ਸੰਦੀਪ ਗੋਇਲ ਨੇ ਕਿਹਾ ਕਿ ਕੰਪਨੀ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਪੰਜਾਬ ਵਿੱਚ ਕੰਮ ਕਰ ਰਹੀ ਹੈ ਅਤੇ ਮੌਜੂਦਾ ਸਰਕਾਰ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆ ਸਹੂਲਤਾਂ ਤੋਂ ਲਾਭ ਉਠਾ ਰਹੀ ਹੈ। ਉਨ੍ਹਾਂ ਨੇ ਉਦਯੋਗਿਕ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਦੀ ਮਜ਼ਬੂਤ ਵਿਵਸਥਾ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਨੂੰ ਭਾਰਤ ਵਿੱਚ ਮੋਹਰੀ ਉਦਯੋਗਿਕ ਰਾਜ ਵਜੋਂ ਸਥਾਪਤ ਕਰਨ ਲਈ ਇਸਦੇ ਨਿਰੰਤਰ ਯਤਨਾਂ ਨੂੰ ਜ਼ਰੂਰੀ ਦੱਸਿਆ।
ਜੇਨਪੈਕਟ ਦੇ ਸਾਬਕਾ ਪ੍ਰਧਾਨ ਅਤੇ ਸੀਈਓ ਪ੍ਰਮੋਦ ਭਸੀਨ ਨੇ ਕਿਹਾ ਕਿ ਕੰਪਨੀ ਨੇ ਪਹਿਲਾਂ ਹੀ ਪੰਜਾਬ ਵਿੱਚ 1400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਵਿੱਚ ਜਲਦੀ ਹੀ 1600 ਕਰੋੜ ਰੁਪਏ ਦਾ ਹੋਰ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਦੀ ਖਾਸ ਕਰਕੇ ਸੜਕ ਅਤੇ ਹਵਾਈ ਸੰਪਰਕ ਦੇ ਨਾਲ-ਨਾਲ ਇਸ ਦੀ ਅਮੀਰ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਰਕਾਰ ਦੇ ਸਮਰਥਨ ਅਤੇ ਉਦਯੋਗ-ਅਨੁਕੂਲ ਨੀਤੀਆਂ ਨੂੰ ਕਾਰੋਬਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਅਤੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਦਾ ਸਿਹਰਾ ਦਿੱਤਾ।
ਐਵਰਾਈਜ਼ ਇੰਡੀਆ ਦੇ ਸਲਾਹਕਾਰ ਸ਼ਿਵ ਰਾਜ ਪਲਟਾ ਨੇ ਵੀ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਪਾਉਣ ਲਈ ਰਾਜ ਸਰਕਾਰ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਨਵੈਸਟ ਪੰਜਾਬ ਉੱਦਮੀਆਂ ਨੂੰ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਦਾ ਹੈ, ਜੋ ਕਿ ਰਾਜ ਦੇ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਜ਼ਰੂਰੀ ਹਨ।

Tags: BREAKING NEWSLATEST PUNJAB NEWS IN PUNJBAIPUNJABPUNJAB CMpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

by Ranjit Singh
August 6, 2026
0

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ - ਜਲੰਧਰ ਵਿੱਚ ਸਵੇਰ ਤੋਂ ਹੀ...

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ

by Ranjit Singh
August 6, 2026
0

Punjab ਵਿਧਾਨ ਸਭਾ ਦੇ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਅੱਜ ਪੰਜਾਬ ਵਿਧਾਨ ਸਭਾ...

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ ‘ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼

by Ranjit Singh
August 6, 2026
0

International: ਸ਼ੇਖ ਹਸੀਨਾ ਦੀ ਦਿੱਲੀ ਪ੍ਰੈਸ ਕਾਨਫਰੰਸ 'ਤੇ ਬੰਗਲਾਦੇਸ਼ ਸਰਕਾਰ ਨੇ ਜਤਾਇਆ ਸਖ਼ਤ ਇਤਰਾਜ਼ ਨਵੀਂ ਦਿੱਲੀ, 6 ਅਗਸਤ (ਵਿਸ਼ਵ ਵਾਰਤਾ):...

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ

by Ranjit Singh
August 6, 2026
0

Breaking: ਮੁੜ ਆਇਆ ਧਮਕੀ ਭਰਿਆ ਈ-ਮੇਲ, ਪੰਜਾਬ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਇੱਕ ਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ

by Ranjit Singh
August 6, 2026
0

Punjab Weather: ਮੌਸਮ ਨੇ ਲਈ ਕਰਵਟ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਲਈ ਚੇਤਾਵਨੀ ਜਾਰੀ - ਜਲੰਧਰ ਵਿੱਚ ਸਵੇਰ ਤੋਂ ਹੀ...

Most Popular

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

by Navjot
4 weeks ago
0

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 