ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ ਜਾਰੀ, ਇੱਕ ਹੋਰ ਨੌਜਵਾਨ ਨੇ ਦਮ ਤੋੜਿਆ

49
Advertisement

ਚੰਡੀਗੜ, 4 ਫਰਵਰੀ  – ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਇਸ ਬੀਮਾਰੀ ਕਾਰਨ ਮੌਤਾਂ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਜਲੰਧਰ ਦੇ ਇੱਕ ਨੌਜਵਾਨ, ਜਿਸ ਦਾ 14 ਫਰਵਰੀ ਨੂੰ ਵਿਆਹ ਹੋਣ ਵਾਲਾ ਸੀ, ਦੀ ਇਸ ਬੀਮਾਰੀ ਕਾਰਨ ਮੌਤ ਹੋ ਗਈ ਅਤੇ ਅੱਜ ਮਾਨਸਾ ਵਿਖੇ ਇੱਕ ਨੌਜਵਾਨ ਸਵਾਈਨ ਫਲੂ ਦਾ ਸ਼ਿਕਾਰ ਹੋ ਗਿਆ।

 ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਪਿਛਲੇ ਸਮੇਂ ਤੋਂ ਬਿਮਾਰ ਸੀ ਅਤੇ ਬੀਤੀ ਰਾਤ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ।

ਦੱਸਣਯੋਗ ਹੈ ਕਿ ਸੂਬੇ ਵਿਚ ਸਵਾਈਨ ਫਲੂ ਨੇ ਕਈ ਨੌਜਵਾਨਾਂ ਦੀ ਜਾਨ ਲੈ ਲਈ ਹੈ।