ਚੰਡੀਗੜ, 4 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੁਆਰਾ ਕਿਸਾਨਾਂ ਨੂੰ ਦਿੱਤੀ ਗਈ ਮਾਮੂਲੀ ਰਾਹਤ ਦੁੱਗਣੀ ਕਰਨ ਦੀ ਮੰਗ ਕਰਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੀ ਤਿੱਖੀ ਆਲੋਚਨਾ ਕੀਤੀ ਹੈ।
ਸਾਬਕਾ ਉਪ ਮੁੱਖ ਮੰਤਰੀ ਦੇ ਬਿਆਨ ਦੀ ਖਿੱਲੀ ਉਡਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਦਾ ਭਾਈਵਾਲ ਹੋਣ ਦੇ ਬਾਵਜੂਦ ਇਨਾਂ ਵਰਿਆਂ ਦੌਰਾਨ ਕਿਸਾਨਾਂ ਦੇ ਮੁੱਦਿਆਂ ‘ਤੇ ਸੁਖਬੀਰ ਨੇ ਚੁੱਪ ਕਿਉਂ ਵੱਟੀ ਰੱਖੀ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਵਾਸਤੇ ਕੇਵਲ 6000 ਰੁਪਏ ਸਾਲਾਨਾ ਦਾ ਐਲਾਨ ਕਰਕੇ ਉਨ•ਾਂ ਦਾ ਪਹਿਲਾਂ ਹੀ ਮਖੌਲ ਉਡਾਇਆ ਹੈ ਜੋ ਕਿ ਰੋਜ਼ਾਨਾ 17 ਰੁਪਏ ਬਣਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਣ ਦੀ ਬਜਾਏ ਅਕਾਲੀ ਦਲ ਦਾ ਪ੍ਰਧਾਨ ਆਪਣੀ ਢੀਠਤਾ ਭਰੀ ਮੰਗ ਨਾਲ ਉਨ•ਾਂ ਨੂੰ ਹੋਰ ਬੇਇੱਜ਼ਤ ਕਰ ਰਿਹਾ ਹੈ। ਉਨ•ਾਂ ਪੁੱਛਿਆ ਕਿ ਕੀ ਸੁਖਬੀਰ ਦਾ ਇਹ ਵਿਸ਼ਵਾਸ ਹੈ ਕਿ ਸੰਕਟ ਵਿੱਚ ਘਿਰੇ ਹੋਏ ਕਿਸਾਨਾਂ ਨੂੰ 1000 ਰੁਪਏ ਮਹੀਨਾ ਦੇਣ ਨਾਲ ਉਨ•ਾਂ ਦਾ ਭਲਾ ਹੋ ਸਕਦਾ ਹੈ ਜੋ ਕਿ ਕਰਜ਼ੇ ਹੇਠ ਦੱਬੇ ਹੋਣ ਕਾਰਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ।
ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਸੰਕਟ ਨਾਲ ਜੂਝ ਰਹੇ ਕਿਸਾਨਾਂ ਨੂੰ ਇਕ ਵੀ ਪੈਸਾ ਦੇਣ ਵਿੱਚ ਅਸਫਲ ਰਹੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਹਿਲਾਂ ਹੀ 5.63 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਦੇ 4514 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਦੋ ਸਾਲ ਤੋਂ ਘੱਟ ਸਮੇਂ ਵਿੱਚ ਸਮਾਜ ਦੇ ਹਰੇਕ ਵਰਗ ਨੂੰ ਕੁਝ ਨਾ ਕੁਝ ਰਾਹਤ ਦੇਣ ਵਿੱਚ ਸਫਲ ਹੋਈ ਹੈ। ਪਿਛਲੀ ਸਰਕਾਰ ਵੱਲੋਂ ਖਾਲੀ ਛੱਡੇ ਖਜ਼ਾਨੇ ਦੇ ਬਾਵਜੂਦ ਇਹ ਰਾਹਤ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਰਾਹ ਲੱਭਣ ਵਾਸਤੇ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਣੇ ਸਮੁੱਚੇ ਬਾਦਲ ਕੁਨਬੇ ਨੇ ਇਨ•ਾਂ ਸਾਲਾਂ ਦੌਰਾਨ ਕਿਸਾਨਾਂ ਦੀ ਭਲਾਈ ਲਈ ਕੱਖ ਵੀ ਨ•ੀਂ ਕੀਤਾ ਅਤੇ ਹੁਣ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਬਟੋਰਨ ਲਈ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ। ਉਨ•ਾਂ ਕਿਹਾ ਕਿ ਕਿਸਾਨ ਉਨ•ਾਂ ਦੇ ਅਜਿਹੇ ਝਾਂਸਿਆਂ ਵਿੱਚ ਨਹੀਂ ਆਉਣਗੇ। ਉਨ•ਾਂ ਕਿਹਾ ਕਿ ਕੇਂਦਰ ਵਿੱਚ ਸੱਤਾਧਾਰੀ ਗੱਠਜੋੜ ਆਪਣਾ ਭਰੋਸਾ ਗੁਆ ਚੁੱਕਾ ਹੈ ਅਤੇ ਲੋਕਾਂ ਨੇ ਇਸ ਨੂੰ ਗੱਦੀ ਤੋਂ ਲਾਹੁਣ ਦਾ ਮਨ ਬਣਾ ਲਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਆਖਿਆ ਕਿ ਉਹ ਲੋਕਾਂ ਨੂੰ ਖਾਸ ਕਰਕੇ ਕਿਸਾਨਾਂ ਨੂੰ ਉਨ•ਾਂ ਦੀਆਂ ਸਮੱਸਿਆਵਾਂ ਦੀ ਚਿੰਤਾ ਹੋਣ ਦਾ ਢੌਂਗ ਰਚਾ ਕੇ ਗੁੰਮਰਾਹ ਨਾ ਕਰਨ। ਉਨ•ਾਂ ਨੇ ਅਕਾਲੀ ਆਗੂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਲੋਕ ਉਨ•ਾਂ ਨੂੰ ਕਿਸੇ ਵੀ ਸੂਰਤ ‘ਚ ਮੁਆਫ ਨਹੀਂ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸੱਚਮੁੱਚ ਕਿਸਾਨਾਂ ਦੀ ਮਦਦ ਕਰਨ ਦੀ ਇੱਛਾ ਰੱਖਦਾ ਹੈ ਤਾਂ ਉਸ ਨੂੰ ਕਿਸਾਨਾਂ ਦਾ ਯਕਮੁਸ਼ਤ ਕਰਜ਼ਾ ਮੁਆਫ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਉਨ•ਾਂ ਦੀ ਫਸਲਾਂ ਦੇ ਲਾਹੇਵੰਦ ਭਾਅ ਨੂੰ ਯਕੀਨੀ ਬਣਾਉਣ ਵਾਸਤੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਹੂ-ਬ-ਹੂ ਲਾਗੂ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਮੋਦੀ ਸਰਕਾਰ ਤੇ ਇਸ ਦੇ ਭਾਈਵਾਲਾਂ ਦੀ ਕਿਸਾਨ ਵਿਰੋਧੀ ਮਾਨਸਿਕਤਾ ਪੂਰੀ ਤਰ•ਾਂ ਜੱਗ ਜ਼ਾਹਰ ਹੋ ਗਈ ਹੈ।
ਭਗਵੰਤ ਮਾਨ ਨੇ ਫਗਵਾੜਾ ‘ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ
ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ...