Punjab : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ
– ਭਾਰਤ ਸਰਕਾਰ ਨੇ ਦਿੱਤੀ ਮਨਜ਼ੂਰੀ
ਸ੍ਰੀ ਅੰਮ੍ਰਿਤਸਰ, 2 ਅਕਤੂਬਰ (ਵਿਸ਼ਵ ਵਾਰਤਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੁਣ ਸਿੱਖ ਸ਼ਰਧਾਲੂਆਂ ਦੇ ਜੱਥੇ (Punjab) ਪਾਕਿਸਤਾਨ ਜਾ ਸਕਣਗੇ। ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਜਾਣ ਲਈ ਭਾਰਤ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੁਆਰਾ ਬੀਤੇ ਦਿਨੀ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਭੇਜਣ ਦੀ ਪ੍ਰਵਾਨਗੀ ਲਈ ਮੰਗ ਉਠਾਈ ਗਈ ਸੀ ਜਿਸ ਤੋਂ ਬਾਅਦ ਹੁਣ ਭਾਰਤ ਸਰਕਾਰ ਵੱਲੋਂ ਸਰਹੱਦ ਪਾਰ ਧਾਰਮਿਕ ਸਮਾਗਮਾਂ ‘ਚ ਹਿੱਸਾ ਲੈਣ ਲਈ ਸ਼ਰਧਾਲੂਆਂ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਸਾਲ 5 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ ਅਤੇ ਸ਼ਰਧਾਲੂ ਹੁਣ ਗੁਰਦੁਆਰਿਆਂ ‘ਚ ਮੱਥਾ ਟੇਕਣ ਲਈ ਪਾਕਿਸਤਾਨ ਜਾ ਸਕਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ (MHA)ਵੱਲੋਂ ਕਿਹਾ ਗਿਆ ਹੈ ਕਿ ਰਾਜ ਸਰਕਾਰਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਸਿਰਫ਼ ਆਪਣੇ ਅਧਿਕਾਰ ਖੇਤਰ ‘ਚ ਮਾਨਤਾ ਪ੍ਰਾਪਤ ਸਿੱਖ ਧਾਰਮਿਕ ਸੰਗਠਨਾਂ ਦੁਆਰਾ ਸਪਾਂਸਰ ਕੀਤੇ ਗਏ ਸਹੀ ਢੰਗ ਨਾਲ ਭਰੇ ਹੋਏ ਅਰਜ਼ੀਆਂ ਨੂੰ ਹੀ ਸਵੀਕਾਰ ਕਰਨਗੇ। ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਏ ਜਾਣ ਵਾਲੇ ਪਾਸਪੋਰਟਾਂ ’ਤੇ ਹੀ ਭਾਰਤੀ ਸਿੱਖ ਸ਼ਰਧਾਲੂ 3000 ਦੀ ਗਿਣਤੀ ਵਿਚ ਸਮੁੱਚੇ ਭਾਰਤ ਤੋਂ ਪਾਕਿਸਤਾਨ ਜਾ ਸਕਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























