Punjab : ਸੋਮਵਾਰ ਨੂੰ ਸਕੂਲਾਂ – ਕਾਲਜਾਂ ‘ਚ ਅੱਧੀ ਛੁੱਟੀ ਦਾ ਐਲਾਨ
- ਇਸ ਜ਼ਿਲ੍ਹੇ ‘ਚ ਮੀਟ – ਸ਼ਰਾਬ ਦੀ ਵਿਕਰੀ ’ਤੇ ਵੀ ਰਹੇਗੀ ਪਾਬੰਦੀ, ਹੁਕਮ ਜਾਰੀ
ਜਲੰਧਰ, 3 ਅਕਤੂਬਰ (ਵਿਸ਼ਵ ਵਾਰਤਾ):ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ, ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ 6 ਅਤੇ 7 ਅਕਤੂਬਰ ਨੂੰ ਸ਼ਹਿਰ ਵਿੱਚ ਸ਼ੋਭਾ ਯਾਤਰਾ ਰੂਟ ਅਤੇ ਧਾਰਮਿਕ ਸਮਾਗਮ ਸਥਾਨਾਂ ਦੇ ਨੇੜੇ ਮੀਟ – ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਸ ਹੁਕਮ ਦਾ ਉਦੇਸ਼ ਭਗਵਾਨ ਵਾਲਮੀਕ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੌਰਾਨ ਸ਼ਾਂਤੀਪੂਰਨ ਧਾਰਮਿਕ ਮਾਹੌਲ ਨੂੰ ਬਣਾਈ ਰੱਖਣਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ, ਜਲੰਧਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਸ਼ੋਭਾ ਯਾਤਰਾ ਅਤੇ ਧਾਰਮਿਕ ਸਮਾਗਮ ਕੀਤੇ ਜਾਣਗੇ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਿੱਸਾ ਲੈਣਗੇ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੱਕ ਹੋਰ ਮਹੱਤਵਪੂਰਨ ਐਲਾਨ ਕੀਤਾ ਹੈ। 6 ਅਕਤੂਬਰ ਨੂੰ ਸ਼ੋਭਾ ਯਾਤਰਾ ਦੇ ਮੱਦੇਨਜ਼ਰ, ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ, ਕਾਲਜ ਅਤੇ ਆਈ.ਟੀ.ਆਈ. ਸੰਸਥਾਵਾਂ ਦੁਪਹਿਰ 2 ਵਜੇ ਤੋਂ ਬਾਅਦ ਬੰਦ ਰਹਿਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























