Big Breaking : ਤਰਨਤਾਰਨ ਜ਼ਿਮਨੀ ਚੋਣ: ‘ਆਪ’ ਨੇ ਐਲਾਨਿਆ ਉਮੀਦਵਾਰ
ਤਰਨਤਾਰਨ, 3 ਅਕਤੂਬਰ 2025 (ਵਿਸ਼ਵ ਵਾਰਤਾ) – ਤਰਨਤਾਰਨ ਜ਼ਿਮਨੀ ਚੋਣ ਦੇ ਮੱਦੇ ਨਜ਼ਰ ਸਾਰੀਆਂ ਰਾਜਨੀਤਿਕ ਪਾਰਟੀਆਂ (Big Breaking) ਨੇ ਕਮਰ ਕੱਸ ਲਈ ਹੈ। ਤਰਨਤਾਰਨ ਜ਼ਿਮਨੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਮੀਤ ਸਿੰਘ ਸੰਧੂ ਨੂੰ ਮੈਦਾਨ ਵਿਚ ਉਤਾਰਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਰਨ ਤਾਰਨ ਵਿਖੇ ਰੈਲੀ ਦੌਰਾਨ ਸਟੇਜ ਤੋਂ ਇਸ ਬਾਰੇ ਜਾਣਕਾਰੀ ਦਿੱਤੀ।
ਜ਼ਿਕਰਯੋਗ ਹੈ ਕਿ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਤੋਂ ਬਾਅਦ ਤਰਨਤਾਰਨ ਸੀਟ ਖ਼ਾਲੀ ਹੋ ਗਈ ਸੀ। ਸੋਹਲ ਦੀ ਮੌਤ 27 ਜੂਨ, 2025 ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਨਾਲ ਹੋਈ ਸੀ। ਉਹ 66 ਸਾਲ ਦੇ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ, ਇਸ ਸੀਟ ‘ਤੇ ਛੇ ਮਹੀਨਿਆਂ ਦੇ ਅੰਦਰ ਉਪ ਚੋਣ ਹੋਣ ਦੀ ਉਮੀਦ ਹੈ। ਪੰਜਾਬ ਭਾਜਪਾ ਨੇ ਇਸ ਸੀਟ ਤੋਂ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























