NZ VS SA : ਮਹਿਲਾ ਵਿਸ਼ਵ ਕੱਪ ਵਿੱਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਹੋਣਗੇ ਆਹਮੋ-ਸਾਹਮਣੇ

ਚੰਡੀਗੜ੍ਹ, 6ਅਕਤੂਬਰ(ਵਿਸ਼ਵ ਵਾਰਤਾ) NZ VS SA : ਮਹਿਲਾ ਵਨਡੇ ਵਿਸ਼ਵ ਕੱਪ ( Women’s World Cup )ਦੇ 7ਵੇਂ ਮੈਚ ਵਿੱਚ ਅੱਜ ਨਿਊਜ਼ੀਲੈਂਡ ਅਤੇ ਦੱਖਣੀ ਅਫਰੀਕਾ ਆਹਮੋ-ਸਾਹਮਣੇ ਹੋਣ ਵਾਲੇ ਹਨ। ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 2:30 ਵਜੇ ਹੋਵੇਗਾ।

ਦੱਸ ਦਈਏ ਕਿ ਦੋਵਾਂ ਟੀਮਾਂ ਨੂੰ ਟੂਰਨਾਮੈਂਟ ਦੇ ਆਪਣੇ ਪਹਿਲੇ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਨਿਊਜ਼ੀਲੈਂਡ ਨੂੰ ਆਸਟ੍ਰੇਲੀਆ ਨੇ ਹਰਾਇਆ ਸੀ ਅਤੇ ਦੱਖਣੀ ਅਫਰੀਕਾ ਨੂੰ ਇੰਗਲੈਂਡ ਨੇ। ਅੱਜ ਦੋਵੇਂ ਟੀਮਾਂ ਚੱਲ ਰਹੇ ਟੂਰਨਾਮੈਂਟ ਵਿੱਚ ਆਪਣੀ ਪਹਿਲੀ ਜਿੱਤ ਦੀ ਤਲਾਸ਼ ਵਿੱਚ ਮੈਦਾਨ ’ਚ ਉਤਰਨਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























