Punjab : ਤਰਨਤਾਰਨ ਜ਼ਿਮਨੀ ਚੋਣ:ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਐਲਾਨਿਆ ਉਮੀਦਵਾਰ
ਚੰਡੀਗੜ੍ਹ, 7 ਅਕਤੂਬਰ 2025 (ਵਿਸ਼ਵ ਵਾਰਤਾ) : ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਵੀ ਤਰਨਤਾਰਨ (Punjab) ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਪਾਰਟੀ ਵੱਲੋਂ ਸੰਦੀਪ ਸਿੰਘ ਸੰਨੀ ਦੇ ਵੱਡੇ ਭਰਾ ਮਨਦੀਪ ਸਿੰਘ ਨੂੰ ਤਰਨ ਤਾਰਨ ਉਪ ਚੋਣ ਲਈ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਤਰਨ ਤਾਰਨ ਜ਼ਿਮਨੀ ਚੋਣ (Punjab) ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਸੰਦੀਪ ਸਿੰਘ ਸੰਨੀ ਇਸ ਸਮੇ ਸੁਧੀਰ ਸੂਰੀ ਕਤਲ ਮਾਮਲੇ ‘ਚ ਜੇਲ੍ਹ ’ਚ ਬੰਦ ਹਨ।

ਤਰਨਤਾਰਨ ਉਪ ਚੋਣ ਲਈ ਕਾਂਗਰਸ, ਆਪ, ਅਕਾਲੀ ਦਲ ਅਤੇ ਭਾਜਪਾ (Punjab) ਨੇ ਆਪਣੇ ਉਮੀਦਵਾਰ ਪਹਿਲਾ ਹੀ ਐਲਾਨ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸ਼ੁੱਕਰਵਾਰ ਤਰਨਤਾਰਨ ਜ਼ਿਮਨੀ ਚੋਣ ਲਈ ਹਰਮੀਤ ਸੰਧੂ ਨੂੰ ਉਮੀਦਵਾਰ ਐਲਾਨਿਆ ਸੀ। ਸੰਧੂ ਬੀਤੇ ਦਿਨੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨਿਆ ਸੀ। ਬੁਰਜ ਕਾਂਗਰਸ ਕਿਸਾਨ ਸੈੱਲ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾ ਚੁੱਕੇ ਹਨ ਅਤੇ ਜ਼ਿਲ੍ਹੇ ਦੇ ਇੱਕ ਸੀਨੀਅਰ ਕਾਂਗਰਸੀ ਨੇਤਾ ਹਨ। ਭਾਜਪਾ ਨੇ ਸਾਬਕਾ ਅਕਾਲੀ ਅਤੇ ਯੂਥ ਅਕਾਲੀ ਆਗੂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਤਰਨਤਾਰਨ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਬਣਾਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























