Rajvir jawanda death: “ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ” ਜਵੰਦਾ ਦੀ ਮੌਤ ‘ਤੇ ਗੁਰਪ੍ਰੀਤ ਘੁੱਗੀ ਹੋਏ ਭਾਵੁਕ
– ਫੋਰਟਿਸ ਹਸਪਤਾਲ ‘ਚ ਰਾਜਵੀਰ ਜਵੰਦਾ ਨੇ ਲਏ ਆਖਰੀ ਸਾਹ
ਚੰਡੀਗੜ੍ਹ, 8 ਅਕਤੂਬਰ 2025 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦਿਹਾਂਤ ਹੋ ਗਿਆ ਹੈ। ਉਹ 27 ਸਤੰਬਰ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ, ਜਿੱਥੇ ਉਹ ਲਗਾਤਾਰ ਵੈਂਟੀਲੇਟਰ ‘ਤੇ ਸਨ। ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਗੁਰਪ੍ਰੀਤ ਘੁੱਗੀ ਨੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ, ਕਿਵੇਂ ਭੁੱਲਾਂਗੇ ਤੈਨੂੰ ਨਿੱਕੇ ਵੀਰ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਰਾਜਵੀਰ ਜਵੰਦਾ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਸਨ।























