Punjab ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਵੀਰ ਜਵੰਦਾ ਦੇ ਦਿਹਾਂਤ ‘ਤੇ ਜਤਾਇਆ ਦੁੱਖ
– ਭਾਵੁਕ ਪੋਸਟ ਕੀਤੀ ਸਾਂਝੀ
ਚੰਡੀਗੜ੍ਹ, 8 ਅਕਤੂਬਰ 2025 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦਾ ਦਿਹਾਂਤ ਹੋ ਗਿਆ ਹੈ। ਉਹ 12 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਵੀਰ ਜਵੰਦਾ ਦੁੱਖ ਜਤਾਇਆ ਹੈ।
ਉਨ੍ਹਾਂ ਕਿਹਾ ਕਿ “ਰਾਜਵੀਰ ਜਵੰਦਾ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖਬਰ ਬੇਹੱਦ ਦੁੱਖਦਾਈ ਹੈ। ਉਨ੍ਹਾਂ ਦੀ ਸਿਹਤਯਾਬੀ ਲਈ ਸਾਡੀਆਂ ਪ੍ਰਾਰਥਨਾਵਾਂ ਦੇ ਬਾਵਜੂਦ, ਉਹ ਸਾਨੂੰ ਬਹੁਤ ਜਲਦੀ ਛੱਡ ਕੇ ਚਲੇ ਗਏ। ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਮੇਰੀ ਦਿਲੀ ਸੰਵੇਦਨਾ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਚਰਨਾਂ ਵਿੱਚ ਨਿਵਾਸ ਅਤੇ ਚਾਹੁਣ ਵਾਲਿਆਂ ਸਮੇਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।”
ਦੱਸ ਦਈਏ ਕਿ 27 ਸਤੰਬਰ ਨੂੰ ਬੱਦੀ ਤੋਂ ਸ਼ਿਮਲਾ ਜਾਂਦੇ ਸਮੇਂ ਰਾਜਵੀਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਨ੍ਹਾਂ ਦੇ ਸਿਰ ਅਤੇ ਰੀੜ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਵੈਟੀਲੈਂਟਰ ਉੱਪਰ ਰੱਖਿਆ ਹੋਇਆ ਸੀ। ਰਾਜਵੀਰ ਦੇ ਡਿਅਹੰਤ ਦੀ ਸੂਚਨਾ ਤੋਂ ਬਾਅਦ ਹਸਪਤਾਲ ਦੇ ਬਾਹਰ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਨੇੜਲੇ ਲੋਕਾਂ ਦੇ ਅਨੁਸਾਰ, ਉਨ੍ਹਾਂ ਦੀ ਦੇਹ ਨੂੰ ਸਿੱਧਾ ਉਨ੍ਹਾਂ ਦੇ ਜੱਦੀ ਪਿੰਡ ਪੌਣਾ, ਜਗਰਾਉਂ( ਲੁਧਿਆਣਾ) ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























