Rajvir jawanda death: ਭਲਕੇ ਕੀਤਾ ਜਾਵੇਗਾ ਰਾਜਵੀਰ ਜਵੰਦਾ ਦਾ ਅੰਤਿਮ ਸਸਕਾਰ
– ਫੋਰਟਿਸ ਹਸਤਪਾਲ ਵੱਲੋਂ ਕੀਤੀ ਗਈ ਜਵੰਦਾ ਦੀ ਮੌਤ ਦੀ ਪੁਸ਼ਟੀ; ਬਿਆਨ ਜਾਰੀ
ਚੰਡੀਗੜ੍ਹ, 8 ਅਕਤੂਬਰ 2025 (ਵਿਸ਼ਵ ਵਾਰਤਾ) – ਪੰਜਾਬੀ ਗਾਇਕ ਰਾਜਵੀਰ ਜਵੰਦਾ ਅੱਜ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਨੇ ਬੁੱਧਵਾਰ (8 ਅਕਤੂਬਰ) ਸਵੇਰੇ 10:55 ਵਜੇ ਫੋਰਟਿਸ ਹਸਤਪਾਲ ‘ਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਮੋਹਾਲੀ ਹਸਪਤਾਲ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਅਤੇ ਉੱਥੇ ਪ੍ਰਸ਼ੰਸਕਾਂ ਦੀ ਭੀੜ ਵੀ ਇਕੱਠੀ ਹੋ ਗਈ।ਜਵੰਦਾ ਦੀ ਦੇਹ ਨੂੰ ਜਲਦੀ ਹੀ ਜਗਰਾਉਂ ਵਿੱਚ ਉਸਦੇ ਜੱਦੀ ਪਿੰਡ ਪੌਣਾ ਲਿਜਾਇਆ ਜਾਵੇਗਾ। ਰਾਜਵੀਰ ਜਵੰਦਾ ਦਾ ਭਲਕੇ (9 ਅਕਤੂਬਰ) ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ।
ਫੋਰਟਿਸ ਹਸਪਤਾਲ ਵੱਲੋਂ ਦੁਪਹਿਰ 12:30 ਵਜੇ ਦੇ ਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਇਕ ਬਿਆਨ ਜਾਰੀ ਕੀਤਾ ਗਿਆ ਹੈ। ਹਸਪਤਾਲ ਨੇ ਕਿਹਾ “8 ਅਕਤੂਬਰ, 2025 ਨੂੰ ਸਵੇਰੇ 10:55 ਵਜੇ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਦਿਹਾਂਤ ਹੋ ਗਿਆ। ਜਵੰਦਾ ਨੂੰ ਰੀੜ੍ਹ ਦੀ ਹੱਡੀ ਅਤੇ ਦਿਮਾਗ ਦੀਆਂ ਗੰਭੀਰ ਸੱਟਾਂ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅੱਜ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਉਸਦੀ ਮੌਤ ਹੋ ਗਈ ਹੈ।”
ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਜਿੱਥੇ ਪਾਲੀਵੁੱਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ, ਉਥੇ ਹੀ ਸਿਆਸੀ ਹਸਤੀਆਂ ਵੱਲੋਂ ਵੀ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ 27 ਸਤੰਬਰ ਨੂੰ ਬੱਦੀ ਤੋਂ ਸ਼ਿਮਲਾ ਜਾਂਦੇ ਸਮੇਂ ਰਾਜਵੀਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਨ੍ਹਾਂ ਦੇ ਸਿਰ ਅਤੇ ਰੀੜ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਵੈਟੀਲੈਂਟਰ ਸਪੋਰਟ ‘ਤੇ ਰੱਖਿਆ ਹੋਇਆ ਸੀ। ਦੁਨੀਆ ਭਰ ਦੇ ਪ੍ਰਸ਼ੰਸਕਾਂ, ਗਾਇਕਾਂ ਅਤੇ ਰਾਜਨੀਤਿਕ ਹਸਤੀਆਂ ਨੇ ਉਨ੍ਹਾਂ ਦੇ ਲਈ ਅਰਦਾਸਾਂ ਕੀਤੀਆਂ ਪਰ ਉਨ੍ਹਾਂ ਦੀਆਂ ਅਰਦਾਸਾਂ ਜ਼ਿੰਦਗੀ ਅਤੇ ਮੌਤ ਦੀ ਜੰਗ ਵਿਚਾਲੇ ਹਾਰ ਗਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























