Punjab: ‘ਆਪ’ ਵਿਧਾਇਕ ਪਠਾਨਮਾਜਰਾ ਨੂੰ ਅਦਾਲਤ ਵੱਲੋਂ ਵੱਡਾ ਝਟਕਾ
ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ): ਪਟਿਆਲਾ (Punjab) ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਪਟਿਆਲਾ ਦੀ ਅਦਾਲਤ ਵੱਲੋਂ ਝਟਕਾ ਲੱਗਾ ਹੈ। ਅਦਾਲਤ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

ਦੱਸ ਦਈਏ ਕਿ 3 ਸਤੰਬਰ ਨੂੰ ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਸਰਕਾਰੀ ਨੌਕਰੀ ਅਤੇ ਹੋਰ ਯੋਜਨਾਵਾਂ ਦਾ ਵਾਅਦਾ ਕਰਕੇ ਲੱਖਾਂ ਰੁਪਏ ਵਸੂਲੇ ਅਤੇ ਆਪਣੇ ਆਪ ਨੂੰ ਤਲਾਕਸ਼ੁਦਾ ਦੱਸ ਕੇ ਇਕ ਮਹਿਲਾ ਨੂੰ ਧੋਖਾ ਦਿੱਤਾ। ਅਦਾਲਤ ਵਿੱਚ ਸਰਕਾਰੀ ਵਕੀਲਾਂ ਵੱਲੋਂ ਦਲੀਲ ਦਿੱਤੀ ਗਈ ਕਿ ਪਠਾਨਮਾਜਰਾ ਲਗਭਗ ਇੱਕ ਮਹੀਨੇ ਤੋਂ ਫਰਾਰ ਹੈ। ਇਸ ਲਈ, ਜੇਕਰ ਉਸਨੂੰ ਜ਼ਮਾਨਤ ਦਿੱਤੀ ਜਾਂਦੀ ਹੈ, ਤਾਂ ਉਹ ਜਾਂਚ ਵਿੱਚ ਹਿੱਸਾ ਨਹੀਂ ਲਵੇਗਾ।

ਪੁਲਿਸ ਵੱਲੋਂ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡਾਬਰੀ ਪਿੰਡ ਤੋਂ ਉਸਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਪਰ ਇਸ ਦੌਰਾਨ ਸਮਰਥਕਾਂ ਨੇ ਪੁਲਿਸ ‘ਤੇ ਫਾਇਰਿੰਗ ਅਤੇ ਪੱਥਰਬਾਜ਼ੀ ਕੀਤੀ। ਹਫੜਾ-ਦਫੜੀ ਦੌਰਾਨ, ਪਠਾਣ ਮਾਜਰਾ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਵਿੱਚ ਇੱਕ ਪੁਲਿਸ ਕਰਮਚਾਰੀ ਵੀ ਜ਼ਖਮੀ ਹੋ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























