Singer ਜ਼ੁਬੀਨ ਗਰਗ ਦੇ ਮੌਤ ਮਾਮਲੇ ‘ਚ ਦੋ ਹੋਰ ਗ੍ਰਿਫ਼ਤਾਰ; ਪੜ੍ਹੋ ਵੇਰਵਾ
ਨਵੀ ਦਿੱਲੀ, 10 ਅਕਤੂਬਰ 2025 (ਵਿਸ਼ਵ ਵਾਰਤਾ): ਅਸਾਮ ਦੇ ਮਸ਼ਹੂਰ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦੇਹਾਂਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਸਦੀ ਮੌਤ ਦੀ ਜਾਂਚ ਚੱਲ ਰਹੀ ਹੈ। ਅਸਾਮ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਅਤੇ ਕ੍ਰਾਈਮ ਜਾਂਚ ਵਿਭਾਗ (CID) ਮਾਮਲੇ ਦੀ ਜਾਂਚ ਕਰ ਰਹੇ ਹਨ।
ਜ਼ੁਬੀਨ ਗਰਗ ਦੀ ਮੌਤ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼ੁੱਕਰਵਾਰ ਨੂੰ ਉਸਦੇ ਦੋ ਨਿੱਜੀ ਸੁਰੱਖਿਆ ਅਧਿਕਾਰੀਆਂ (PSOs) ਨੂੰ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਦਾ ਨਾਂ ਨੰਦੇਸ਼ਵਰ ਬੋਰਾ ਅਤੇ ਪਰੇਸ਼ ਬੈਸ਼ਿਆ ਹੈ ਜੋ ਕਿ ਜ਼ੁਬੀਨ ਗਰਗ ਦੇ ਲੰਬੇ ਸਮੇਂ ਤੋਂ ਸੁਰੱਖਿਆ ਅਧਿਕਾਰੀ ਸਨ।ਗ੍ਰਿਫ਼ਤਾਰੀ ਤੋਂ ਬਾਅਦ ਦੋਵੇਂ ਨਿੱਜੀ ਸੁਰੱਖਿਆ ਅਧਿਕਾਰੀਆਂ ਨੂੰ ਹੁਣ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ।
ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਪਿਛਲੇ ਚਾਰ-ਪੰਜ ਸਾਲਾਂ ਵਿੱਚ ਉਨ੍ਹਾਂ ਦੇ ਬੈਂਕ ਖਾਤਿਆਂ ਤੋਂ ਕੁੱਲ ₹1 ਕਰੋੜ ਤੋਂ ਵੱਧ ਦੇ ਲੈਣ-ਦੇਣ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਵਿੱਚੋ ₹70 ਲੱਖ ਬੋਰਾ ਦੇ ਖਾਤੇ ਵਿੱਚ ਆਏ ਅਤੇ ₹40 ਪਰੇਸ਼ ਬੈਸ਼ਿਆ ਦੇ ਖਾਤੇ ਵਿੱਚ।
ਗਾਇਕ ਦੀ ਮੌਤ ਦੇ ਮਾਮਲੇ ਵਿੱਚ ਹੁਣ ਤੱਕ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਜ਼ੁਬੀਨ ਦੇ ਚਚੇਰੇ ਭਰਾ ਅਤੇ ਡੀਐਸਪੀ ਸੰਦੀਪਨ ਗਰਗ, ਮੈਨੇਜਰ ਸਿਧਾਰਥ ਸ਼ਰਮਾ, ਸਹਿ-ਗਾਇਕ ਅੰਮ੍ਰਿਤਪ੍ਰਭਾ ਮਹੰਤ, ਨੌਰਥ ਈਸਟ ਇੰਡੀਆ ਫੈਸਟੀਵਲ ਦੇ ਪ੍ਰਬੰਧਕ ਸ਼ਿਆਮਕਾਨੂ ਮਹੰਤ ਅਤੇ ਬੈਂਡ ਦੇ ਡਰੱਮ ਮਾਸਟਰ ਸ਼ੇਖਰ ਜੋਤੀ ਗੋਸਵਾਮੀ ਸ਼ਾਮਲ ਹਨ।
ਜ਼ੁਬਿਨ 19 ਸਤੰਬਰ ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਸਨ। ਦਾਅਵਾ ਕੀਤਾ ਗਿਆ ਕਿ ਸਿੰਗਾਪੁਰ ਵਿੱਚ ਸਕੂਬਾ ਡਾਈਵਿੰਗ ਕਰਦੇ ਸਮੇਂ ਡੁੱਬ ਜਾਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਜ਼ੁਬਿਨ ਜਿਸ ਪ੍ਰੋਗਰਾਮ ਲਈ ਸਿੰਗਾਪੁਰ ਗਏ ਸੀ, ਉਸਦਾ ਆਯੋਜਨ ਸ਼ਿਆਮਕਾਨੂ ਦੁਆਰਾ ਕੀਤਾ ਗਿਆ ਸੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























