Punjab : ਰਾਜ ਸਭਾ ਚੋਣਾਂ ਲਈ ‘ਆਪ’ ਉਮੀਦਵਾਰ ਰਜਿੰਦਰ ਗੁਪਤਾ ਨੇ ਭਰਿਆ ਨਾਮਜ਼ਦਗੀ ਪੱਤਰ
– ਮੁੱਖ ਮੰਤਰੀ ਭਗਵੰਤ ਮਾਨ, ਅਮਨ ਅਰੋੜਾ ਸਣੇ ਕਈ ਆਪ ਆਗੂ ਰਹੇ ਮੌਜੂਦ
ਚੰਡੀਗੜ੍ਹ, 10 ਅਕਤੂਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਤੋਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਸੰਜੀਵ ਅਰੋੜਾ ਪਾਰਟੀ ਪ੍ਰਧਾਨ ਅਮਨ ਅਰੋੜਾ ਸਣੇ ਕਈ ਆਪ ਮੌਜੂਦ ਸਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਿੰਦਰ ਗੁਪਤਾ ਦੇ ਕਾਰੋਬਾਰੀ ਅਤੇ ਸਮਾਜਿਕ ਕੰਮਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਗੁਪਤਾ ਰਾਜ ਸਭਾ ਵਿੱਚ ਪੰਜਾਬ ਲਈ ਆਵਾਜ਼ ਜ਼ਰੂਰ ਚੁੱਕਣਗੇ । ਦੱਸ ਦਈਏ ਕਿ ਪੰਜਾਬ ਵਿੱਚ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 13 ਅਕਤੂਬਰ ਹੈ। ਪੜਤਾਲ 14 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 16 ਅਕਤੂਬਰ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਿੰਗ 24 ਅਕਤੂਬਰ ਨੂੰ ਹੋਵੇਗੀ, ਜਿਸਦੀ ਗਿਣਤੀ ਉਸੇ ਸ਼ਾਮ ਨੂੰ ਹੋਵੇਗੀ।
ਪੰਜਾਬ ਤੋਂ ਇਸ ਵੇਲੇ ਛੇ ਰਾਜ ਸਭਾ ਮੈਂਬਰ ਹਨ ਜਿਨ੍ਹਾਂ ‘ਚ ਕਾਰੋਬਾਰੀ ਵਿਕਰਮਜੀਤ ਸਿੰਘ ਸਾਹਨੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ, ‘ਆਪ’ ਆਗੂ ਰਾਘਵ ਚੱਢਾ ਅਤੇ ਸੰਦੀਪ ਪਾਠਕ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਅਤੇ ਉਦਯੋਗਪਤੀ ਅਸ਼ੋਕ ਮਿੱਤਲ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਚਾਂਸਲਰ ਦਾ ਨਾਮ ਸ਼ਾਮਿਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























